Viral Video: ਬਾਂਦਰਾਂ ਨੇ ਮਚਾਇਆ ਕੋਹਰਾਮ, ਸੜਕ 'ਤੇ ਗੈਂਗਸਟਰਾਂ ਵਾਂਗ ਕਰ ਰਹੇ ਜੰਗ, ਪੁਲਿਸ ਨੇ ਕਾਬੂ ਪਾਉਣ ਲਈ ਚੁੱਕਿਆ ਇਹ ਕਦਮ
Two gangs of Monkeys clash in Thailand Video: ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ, ਜਿੱਥੇ ਹਰ ਤਰ੍ਹਾਂ ਦੇ ਵੀਡੀਓ ਤੇਜ਼ੀ ਨਾਲ ਵਾਇਰਲ ਹੁੰਦੇ ਹਨ। ਅਜਿਹਾ ਹੀ ਇੱਕ ਵੀਡੀਓ ਥਾਈਲੈਂਡ ਤੋਂ ਸਾਹਮਣੇ ਆਇਆ
Two gangs of Monkeys clash in Thailand Video: ਸੋਸ਼ਲ ਮੀਡੀਆ ਅਜਿਹਾ ਪਲੇਟਫਾਰਮ ਹੈ, ਜਿੱਥੇ ਹਰ ਤਰ੍ਹਾਂ ਦੇ ਵੀਡੀਓ ਤੇਜ਼ੀ ਨਾਲ ਵਾਇਰਲ ਹੁੰਦੇ ਹਨ। ਅਜਿਹਾ ਹੀ ਇੱਕ ਵੀਡੀਓ ਥਾਈਲੈਂਡ ਤੋਂ ਸਾਹਮਣੇ ਆਇਆ ਹੈ। ਦਰਅਸਲ, ਥਾਈਲੈਂਡ ਵਿੱਚ ਬਾਂਦਰਾਂ ਦੇ ਦੋ ਸਮੂਹਾਂ ਨੇ ਹੜਕੰਪ ਮਚਾ ਦਿੱਤਾ ਹੈ। ਬਾਂਦਰਾ ਵਿਚਾਲੇ ਹੋਈ ਲੜਾਈ ਤੋਂ ਲੋਕ ਵੀ ਪਰੇਸ਼ਾਨ ਹੋ ਗਏ ਹਨ। ਬਾਂਦਰਾ ਦੀ ਲੜਾਈ ਦਾ ਵੀਡੀਓ ਸੁਰਖੀਆਂ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿੱਚ ਬਾਂਦਰਾਂ ਦੇ ਦੋ ਗਰੁੱਪ ਸੜਕ 'ਤੇ ਲੜਦੇ ਦੇਖੇ ਜਾ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਥਾਈਲੈਂਡ ਦੇ ਲੋਪਬੁਰੀ 'ਚ ਵੱਡੀ ਗਿਣਤੀ 'ਚ ਸੈਲਾਨੀ ਪਹੁੰਚਦੇ ਹਨ, ਜਿਨ੍ਹਾਂ ਨੂੰ ਬਾਂਦਰਾਂ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੈਲਾਨੀਆਂ ਨੂੰ ਹੀ ਨਹੀਂ ਸਥਾਨਕ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਥਾਈਲੈਂਡ ਦੇ ਲੋਪਬੁਰੀ ਵਿੱਚ ਬਾਂਦਰਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ। ਇਨ੍ਹਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਇਨ੍ਹਾਂ ਵਿਚ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ 'ਚ ਬਾਂਦਰਾਂ ਦੇ ਦੋ ਗਰੁੱਪਾਂ ਵਿਚਾਲੇ ਝੜਪ ਹੁੰਦੀ ਨਜ਼ਰ ਆ ਰਹੀ ਹੈ। ਕਈ ਵਾਰ ਇਹ ਲੜਾਈ ਇੰਨੀ ਭਿਆਨਕ ਹੋ ਜਾਂਦੀ ਹੈ ਕਿ ਆਮ ਲੋਕਾਂ ਨੂੰ ਭੱਜਣਾ ਪੈਂਦਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਬਾਂਦਰ ਲੜ ਰਹੇ ਹਨ, ਜਿਸ ਕਾਰਨ ਆਵਾਜਾਈ ਵੀ ਠੱਪ ਹੋ ਗਈ ਹੈ।
Biggest news to come out of Thailand since #สุขุมวิท11: The city of Lopburi is experiencing unprecedented violence between two monkey gangs, authorities have been mobilised to quell chaos and are currently attempting to relocate the primates. pic.twitter.com/NUXKlvcPdT
— yammi (@sighyam) March 29, 2024
ਸੋਸ਼ਲ ਮੀਡੀਆ ਪਲੇਟਫਾਰਮ X 'ਤੇ @sighyam ਨਾਂਅ ਦੇ ਯੂਜ਼ਰ ਨੇ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ 10 ਲੱਖ ਤੋਂ ਜ਼ਿਆਦਾ ਲੋਕ ਦੇਖ ਚੁੱਕੇ ਹਨ। ਹਾਲਾਂਕਿ ਸਥਾਨਕ ਅਧਿਕਾਰੀ ਦਾ ਕਹਿਣਾ ਹੈ ਕਿ ਬਾਂਦਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਂਦਰਾਂ ਨੂੰ ਡਰਾਉਣ ਲਈ ਗੁਲੇਲ ਦੀ ਵਰਤੋਂ ਕੀਤੀ ਜਾ ਰਹੀ ਹੈ। ਬਾਂਦਰਾਂ ਨੂੰ ਗੁਲੇਲਾਂ ਨਾਲ ਡਰਾਇਆ ਜਾ ਰਿਹਾ ਹੈ।
ਪੁਲਿਸ ਨੇ ਬਾਂਦਰਾਂ ਨੂੰ ਕਾਬੂ ਕਰਨ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਮਾਮਲਿਆਂ 'ਚ ਬਾਂਦਰ ਗੁਲੇਲ ਨੂੰ ਦੇਖਦੇ ਹੀ ਭੱਜ ਜਾਂਦੇ ਹਨ ਪਰ ਕਈ ਵਾਰ ਉਹ ਗੁੱਸੇ 'ਚ ਆ ਜਾਂਦੇ ਹਨ। ਬਾਂਦਰ ਲੋਕਾਂ ਅਤੇ ਉਨ੍ਹਾਂ ਦੇ ਸਮਾਨ ਨੂੰ ਨੁਕਸਾਨ ਨਾ ਪਹੁੰਚਾਉਣ ਲਈ ਪੁਲਿਸ ਕਰਮਚਾਰੀ ਵੀ ਤਾਇਨਾਤ ਕੀਤੇ ਜਾ ਰਹੇ ਹਨ। ਦੱਸਿਆ ਗਿਆ ਕਿ ਇੱਥੇ ਕੁਝ ਸ਼ੈਤਾਨ ਬਾਂਦਰ ਹਨ, ਜਿਸ ਕਾਰਨ ਬਾਂਦਰਾਂ ਦੀ ਆਪਸ ਵਿੱਚ ਲੜਾਈ ਹੋ ਰਹੀ ਹੈ। ਉਨ੍ਹਾਂ ਦੀ ਸ਼ਨਾਖਤ ਕਰਕੇ ਕਿਸੇ ਹੋਰ ਥਾਂ 'ਤੇ ਸ਼ਿਫਟ ਕੀਤਾ ਜਾ ਰਿਹਾ ਹੈ।
2017 ਵਿੱਚ ਵੀ ਬਾਂਦਰਾਂ ਦੀ ਗਿਣਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਕੋਸ਼ਿਸ਼ ਨਾਕਾਮ ਸਾਬਤ ਹੋਈ। ਹੁਣ ਇਕ ਵਾਰ ਫਿਰ ਇਨ੍ਹਾਂ ਬਾਂਦਰਾਂ ਦੀ ਲੜਾਈ ਦਾ ਵੀਡੀਓ ਵਾਇਰਲ ਹੋ ਗਿਆ ਹੈ ਅਤੇ ਸੈਲਾਨੀਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਹਾਲਾਂਕਿ ਹੁਣ ਸਥਾਨਕ ਅਧਿਕਾਰੀ ਇਸ ਮਾਮਲੇ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਹਿ ਰਹੇ ਹਨ ਕਿ ਜਲਦ ਹੀ ਸਥਿਤੀ 'ਤੇ ਕਾਬੂ ਪਾ ਲਿਆ ਜਾਵੇਗਾ।