ਪੜਚੋਲ ਕਰੋ

World Most Expensive Beer: ਦੁਨੀਆ ਦੀ ਸਭ ਤੋਂ ਮਹਿੰਗੀ ਬੀਅਰ, ਬੰਗਲਾ ਵੇਚ ਕੇ ਵੀ ਇੱਕ ਬੋਤਲ ਖਰੀਦਣਾ ਔਖਾ

World Most Expensive Beer: ਸ਼ਰਾਬ ਦੁਨੀਆ ਭਰ ਵਿੱਚ ਸਭ ਤੋਂ ਚਰਚਿਤ ਵਿਸ਼ਾ ਹੈ। ਸ਼ਰਾਬ ਬਾਰੇ ਕਈ ਕਹਾਣੀਆਂ ਪ੍ਰਚਲਿਤ ਹਨ। ਇਨ੍ਹਾਂ ਵਿੱਚ ਸਭ ਤੋਂ ਮਹਿੰਗੀ ਸ਼ਰਾਬ ਦੇ ਕਿੱਸੇ ਵੀ ਸ਼ਾਮਲ ਹਨ। ਅੱਜ ਅਸੀਂ ਉਸ ਬੀਅਰ ਦੀ ਗੱਲ ਕਰ ਰਹੇ ਹਾਂ...

World Most Expensive Beer: ਸ਼ਰਾਬ ਦੁਨੀਆ ਭਰ ਵਿੱਚ ਸਭ ਤੋਂ ਚਰਚਿਤ ਵਿਸ਼ਾ ਹੈ। ਸ਼ਰਾਬ ਬਾਰੇ ਕਈ ਕਹਾਣੀਆਂ ਪ੍ਰਚਲਿਤ ਹਨ। ਇਨ੍ਹਾਂ ਵਿੱਚ ਸਭ ਤੋਂ ਮਹਿੰਗੀ ਸ਼ਰਾਬ ਦੇ ਕਿੱਸੇ ਵੀ ਸ਼ਾਮਲ ਹਨ। ਅੱਜ ਅਸੀਂ ਉਸ ਬੀਅਰ ਦੀ ਗੱਲ ਕਰ ਰਹੇ ਹਾਂ ਜਿਸ ਨੂੰ ਦੁਨੀਆ ਦੀ ਸਭ ਤੋਂ ਮਹਿੰਗੀ ਬੀਅਰ ਕਿਹਾ ਜਾਂਦਾ ਹੈ। ਇਸ ਦੀ ਕੀਮਤ ਇੰਨੀ ਹੈ ਕਿ ਇੱਕ ਬੋਤਲ ਦੀ ਕੀਮਤ 'ਚ ਤੁਸੀਂ ਆਲੀਸ਼ਾਨ ਘਰ ਬਣਾ ਸਕਦੇ ਹੋ। ਆਓ ਅੱਜ ਤੁਹਾਨੂੰ ਦੁਨੀਆ ਦੀ ਸਭ ਤੋਂ ਮਹਿੰਗੀ ਬੀਅਰ ਬਾਰੇ ਦੱਸਦੇ ਹਾਂ।

ਦੁਨੀਆ ਦੀ ਸਭ ਤੋਂ ਮਹਿੰਗੀ ਬੀਅਰ ਦੀ ਕੀਮਤ ਲਗਪਗ 500,000 ਡਾਲਰ ਹੈ। ਯਾਨੀ ਜੇਕਰ ਇਸ ਨੂੰ ਰੁਪਏ 'ਚ ਬਦਲਿਆ ਜਾਵੇ ਤਾਂ ਇਹ ਕੀਮਤ 4.69 ਕਰੋੜ ਦੇ ਕਰੀਬ ਪਹੁੰਚ ਜਾਂਦੀ ਹੈ। ਹੁਣ ਤੁਹਾਡੇ ਮਨ 'ਚ ਇਹ ਸਵਾਲ ਜ਼ਰੂਰ ਉੱਠ ਰਿਹਾ ਹੋਵੇਗਾ ਕਿ ਬੀਅਰ ਤਾਂ 200-400 ਜਾਂ 1000 ਰੁਪਏ 'ਚ ਮਿਲ ਜਾਂਦੀ ਹੈ ਤਾਂ ਫਿਰ ਇਸ ਬੀਅਰ 'ਚ ਅਜਿਹਾ ਕੀ ਹੈ ਕਿ ਲੋਕ ਇਸ ਲਈ ਸਾਢੇ ਚਾਰ ਕਰੋੜ ਤੋਂ ਵੱਧ ਦਾ ਭੁਗਤਾਨ ਕਰਨ ਨੂੰ ਤਿਆਰ ਹਨ।

ਦਰਅਸਲ ਦੁਨੀਆ ਦੀ ਸਭ ਤੋਂ ਮਹਿੰਗੀ ਬੀਅਰ ਦਾ ਨਾਂ Allsopp's Artic Ale ਹੈ। ਕੁਝ ਸਮਾਂ ਪਹਿਲਾਂ ਹੀ ਇਸ ਬੀਅਰ ਦੀ ਇੱਕ ਬੋਤਲ 500 ਮਿਲੀਅਨ ਡਾਲਰ ਯਾਨੀ ਕਰੀਬ 4.69 ਕਰੋੜ ਰੁਪਏ ਵਿੱਚ ਵਿਕੀ ਸੀ। ਹੁਣ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਸ ਬੀਅਰ ਦੀ ਕੀਮਤ ਇੰਨੀ ਕਿਉਂ ਹੈ। ਇਹ ਬੀਅਰ ਦੀ ਬੋਤਲ ਕੋਈ ਆਮ ਬੋਤਲ ਨਹੀਂ, ਸਗੋਂ 140 ਸਾਲ ਤੋਂ ਜ਼ਿਆਦਾ ਪੁਰਾਣੀ ਹੈ। ਇਸ ਨੂੰ ਇੰਨੀ ਜ਼ਿਆਦਾ ਕੀਮਤ 'ਤੇ ਨਿਲਾਮੀ 'ਚ ਵੇਚਿਆ ਗਿਆ।

ਇਤਿਹਾਸ ਨਾਲ ਸਬੰਧਤ ਘਟਨਾ

ਇਹ ਕਹਾਣੀ ਸਾਲ 2007 ਤੋਂ ਸ਼ੁਰੂ ਹੁੰਦੀ ਹੈ। ਅਸਲ 'ਚ ਸਾਲ 2007 'ਚ ਇੱਕ ਆਨਲਾਈਨ ਵੈੱਬਸਾਈਟ Ebay ਦੇ ਜ਼ਰੀਏ ਇੱਕ ਖਰੀਦਦਾਰ ਨੇ 304 ਡਾਲਰ ਦਾ ਭੁਗਤਾਨ ਕਰਕੇ ਇਹ ਬੋਤਲ ਖਰੀਦੀ ਸੀ ਪਰ ਜਦੋਂ ਉਸ ਨੇ ਇਹ ਬੋਤਲ ਖਰੀਦੀ ਤਾਂ ਇਸ ਦੇ ਨਾਲ ਇੱਕ ਪੁਰਾਣਾ ਲੈਮੀਨੇਟਿਡ ਪੱਤਰ ਵੀ ਮਿਲਿਆ ਜਿਸ 'ਤੇ ਪਰਸੀ ਜੀ ਬੋਲਸਟਰ (Percy G. Bolster) ਦਾ ਸਾਈਨ ਸੀ ਤੇ ਲਿਖਿਆ ਹੋਇਆ ਸੀ ਕਿ ਉਨ੍ਹਾਂ ਨੂੰ ਇਹ ਬੋਤਲ 1919 'ਚ ਵਾਪਸ ਮਿਲੀ ਹੈ।

ਇਹ ਵੀ ਪੜ੍ਹੋ: Blue Scorpion: ਤੁਸੀਂ ਵੀ ਬਣਨਾ ਚਾਹੁੰਦੇ ਕਰੋੜਪਤੀ! ਬੱਸ ਫੜ ਲਵੋ ਇਹ ਕੀੜੇ, ਇੱਕ ਲੀਟਰ ਜਹਿਰ ਦੀ ਕੀਮਤ 75 ਕਰੋੜ ਰੁਪਏ

ਦਰਅਸਲ ਜਿਸ ਵਿਅਕਤੀ ਨੇ ਇਹ ਬੋਤਲ ਖਰੀਦੀ ਸੀ, ਉਹ ਇਤਿਹਾਸ ਦਾ ਜਾਣਕਾਰ ਸੀ ਤੇ ਉਸ ਨੂੰ ਪਤਾ ਲੱਗਾ ਕਿ ਇਹ ਉਹੀ ਬੀਅਰ ਦੀ ਬੋਤਲ ਹੈ ਜੋ 1852 ਵਿੱਚ ਪੋਲਰ ਟ੍ਰਿਪ ਲਈ ਬਣਾਈ ਗਈ ਸੀ। ਇਹ ਪੋਲਰ ਟਰਿਪ ਉਹੀ ਯਾਤਰਾ ਹੈ ਜੋ ਸਰ ਐਡਵਰਡ ਬੇਲਚਰ ਦੁਆਰਾ 1852 ਵਿੱਚ ਸਰ ਜੌਹਨ ਫਰੈਂਕਲਿਨ ਤੇ ਉਸ ਦੇ ਚਾਲਕ ਦਲ ਦੀ ਖੋਜ ਲਈ ਲਾਂਚ ਕੀਤੀ ਗਈ ਸੀ।

ਇਹ ਵੀ ਪੜ੍ਹੋ: Jalandhar News: ਲੋਕਾਂ ਨੇ ਪੁਲਿਸ ਤੋਂ ਪਹਿਲਾਂ ਚੋਰ ਨੂੰ ਫੜ ਕੇ ਕੀਤਾ ਹਾਰਾਂ ਨਾਲ ਸਨਮਾਨ! ਬੋਲੇ ਪੁਲਿਸ ਕੁੱਟਣ ਤੋਂ ਰੋਕਦੀ, ਇਸ ਲਈ ਪਾਏ ਹਾਰ

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget