ਪੜਚੋਲ ਕਰੋ

ਆਮ ਜਿਹੇ ਦਿੱਸਣ ਵਾਲੇ ਕਬੂਤਰ ਦੀ ਕੀਮਤ ਸੁਣ ਕੇ ਉੱਡ ਜਾਣਗੇ ਹੋਸ਼, 14 ਕਰੋੜ ਲੱਗੀ ਬੋਲੀ, ਬੰਦੇ ਨੇ ਹੁਣ ਤੱਕ ਕਮਾਏ 52 ਕਰੋੜ

ਦੱਸ ਦਈਏ ਕਿ 76 ਸਾਲਾ ਗੈਸਟਨ ਵਾਨ ਡੇ ਵੁਵਰੇ ਤੇ ਉਸ ਦੇ ਬੇਟੇ ਰੇਸਿੰਗ ਕਬੂਤਰਾਂ ਦਾ ਪਾਲਣ ਪੋਸ਼ਣ ਕਰਦੇ ਹਨ। ਇਸ ਨਿਲਾਮੀ ਵਿੱਚ 445 ਕਬੂਤਰ ਸੀ। ਇਸ ਨਿਲਾਮੀ ਵਿੱਚ ਵੇਚੇ ਗਏ ਕਬੂਤਰਾਂ ਤੇ ਹੋਰ ਪੰਛੀਆਂ ਤੋਂ ਕੁੱਲ 52.15 ਕਰੋੜ ਰੁਪਏ ਦੀ ਕਮਾਈ ਹੋਈ ਹੈ।

ਨਵੀਂ ਦਿੱਲੀ: ਤੁਸੀਂ ਮਾਮੂਲੀ ਜਿਹੇ ਦਿਖਣ ਵਾਲੇ ਕਬੂਤਰ (Pigeon) ਦੀ ਕੀਮਤ ਦਾ ਅੰਦਾਜ਼ਾ ਵੀ ਨਹੀਂ ਲਾ ਸਕਦੇ। ਇਸ ਕਬੂਤਰ ਦੀ ਕੀਮਤ ਇੰਨੀ ਹੈ ਜਿਸ ਵਿੱਚ ਤੁਸੀਂ ਦਿੱਲੀ ਜਾਂ ਮੁੰਬਈ ਵਿੱਚ 1-1 ਕਰੋੜ ਦੇ ਇੱਕ ਦਰਜਨ ਫਲੈਟ ਖਰੀਦ ਸਕਦੇ ਹੋ। ਇਹ ਕੋਈ ਆਮ ਕਬੂਤਰ ਨਹੀਂ ਜੋ ਕਦੇ ਤੁਹਾਡੀ ਬਾਲਕੋਨੀ ਵਿੱਚ ਬੈਠ ਕੇ ਗੁਟਰ-ਗੁਟਰ ਕਰਦਾ ਹੈ। ਇਹ ਕਬੂਤਰ ਆਪਣੀ ਪ੍ਰਜਾਤੀ ਦਾ ਸਭ ਤੋਂ ਤੇਜ਼ ਉੱਡਣ ਵਾਲਾ ਕਬੂਤਰ ਹੈ। ਹਾਲ ਹੀ ਵਿੱਚ ਹੋਈ ਨਿਲਾਮੀ ਨੇ ਇਸ ਨੂੰ 14 ਕਰੋੜ ਰੁਪਏ ਤੋਂ ਵੱਧ ਵਿੱਚ ਖਰੀਦਿਆ ਹੈ। ਹੋ ਗਏ ਨਾ ਹੈਰਾਨ ਪਰ ਦੱਸ ਦਈਏ ਕਿ ਇਸ ਕਬੂਤਰ ਦਾ ਨਾਂ ‘ਨਿਊ ਕਿਮ’ ਹੈ। ਬੈਲਜੀਅਨ ਜਾਤੀ ਦਾ ਇਹ ਕਬੂਤਰ 14.14 ਕਰੋੜ ਰੁਪਏ ਵਿੱਚ ਵਿਕਿਆ ਜਿਸ ਨੂੰ ਰਈਸ ਚੀਨੀ ਨੇ ਬੈਲਜੀਅਮ ਦੇ ਹਾਲੇ ਸਥਿਤ ਪੀਪਾ ਪੇਜਨ ਸੈਂਟਰ ਵਿਖੇ ਨਿਲਾਮੀ ਦੌਰਾਨ ਖਰੀਦਿਆ। ਦੋ ਚੀਨੀ ਨਾਗਰਿਕਾਂ ਨੇ ਇਸ ਨੂੰ ਖਰੀਦਣ ਲਈ ਬੋਲੀ ਲਾਈ। ਦੋਵਾਂ ਨੇ ਆਪਣੀ ਪਛਾਣ ਜ਼ਾਹਰ ਨਹੀਂ ਕੀਤੀ। ਇਹ ਦੋਵੇਂ ਚੀਨੀ ਨਾਗਰਿਕ ਸੁਪਰ ਡੁਪਰ ਤੇ ਹਿੱਟਮੈਨ ਦੇ ਨਾਮ 'ਤੇ ਬੋਲੀ ਲਗਾ ਰਹੇ ਸੀ। ਹਿਟਮੈਨ ਨੇ ਪਹਿਲਾਂ ਨਿਊ ਕਿਮ ਲਈ ਬੋਲੀ ਲਗਾਈ, ਬਾਅਦ ਵਿੱਚ ਸੁਪਰ ਡੁਪਰ ਨੇ ਬੋਲੀ ਲਾਈ। ਸੁਪਰ ਡੁਪਰ ਨੇ ਇਸ ਕਬੂਤਰ ਨੂੰ ਆਪਣੇ ਨਾਂ ਕਰਨ ਲਈ 1.9 ਮਿਲੀਅਨ ਡਾਲਰ ਯਾਨੀ 14.14 ਕਰੋੜ ਰੁਪਏ ਦੀ ਬੋਲੀ ਲਗਾਈ। ਜਾਣਕਾਰੀ ਮੁਤਾਬਕ ਨਿਊ ਕਿਮ ਵਰਗੇ ਰੇਸਿੰਗ ਕਬੂਤਰ 15 ਸਾਲਾਂ ਤਕ ਜੀ ਸਕਦੇ ਹਨ। ਉਹ ਦੌੜ ਵਿਚ ਹਿੱਸਾ ਲੈਂਦੇ ਹਨ। ਇਨ੍ਹਾਂ ਕਬੂਤਰਾਂ ‘ਤੇ ਆਨਲਾਈਨ ਸੱਟੇਬਾਜ਼ੀ ਹੁੰਦਾ ਹੈ। ਅੱਜ ਕੱਲ੍ਹ ਇਨ੍ਹਾਂ ਕਬੂਤਰਾਂ ਦੇ ਜ਼ਰੀਏ ਚੀਨ ਤੇ ਯੂਰਪੀਅਨ ਦੇਸ਼ਾਂ ਦੇ ਨੇਤਾ ਆਪਣੇ ਪੈਸੇ ਨੂੰ ਕਈ ਗੁਣਾ ਵਧਾ ਰਹੇ ਹਨ। ਕੁਝ ਖਾਸ ਜਾਣਕਾਰੀ ਲਈ ਦੱਸ ਦਈਏ ਕਿ ਦੂਜੇ ਵਿਸ਼ਵ ਯੁੱਧ ਦੌਰਾਨ ਬੈਲਜੀਅਮ ਵਿਚ 2.50 ਲੱਖ ਰੇਸਿੰਗ ਕਬੂਤਰਾਂ ਦੀ ਫੌਜ ਸੀ ਜੋ ਜਾਣਕਾਰੀ ਦੇ ਆਦਾਨ-ਪ੍ਰਦਾਨ ਵਿੱਚ ਵਰਤੀ ਜਾਂਦੀ ਸੀ। ਇਸ ਤੋਂ ਇਲਾਵਾ ਇਨ੍ਹਾਂ ਕਬੂਤਰਾਂ ਬਾਰੇ ਇੱਕ ਫੈਡਰੇਸ਼ਨ ਬਣਾਈ ਗਈ, ਜਿਸ ਵਿੱਚ ਹਜ਼ਾਰਾਂ ਲੋਕ ਸ਼ਾਮਲ ਸੀ। ਲਗਪਗ 50 ਸਾਲ ਪਹਿਲਾਂ ਤੱਕ ਫਰਾਂਸ ਅਤੇ ਸਪੇਨ ਵਿੱਚ ਕਬੂਤਰਾਂ ਨੂੰ ਮੌਸਮ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਸਿਖਲਾਈ ਦਿੱਤੀ ਜਾਂਦੀ ਸੀ। ਉਹ ਦੂਰ ਉੱਡਦੇ ਤੇ ਮੌਸਮ ਦੀ ਜਾਣਕਾਰੀ ਲਿਆਉਂਦੇ। ਉਨ੍ਹਾਂ ਦੇ ਪੈਰਾਂ ‘ਤੇ ਲਗਾਏ ਉਪਕਰਣਾਂ ਵਿੱਚ ਮੌਸਮ ਦੀ ਜਾਣਕਾਰੀ ਦਰਜ ਹੁੰਦੀ ਸੀ। ਸਸਤਾ Redmi 9i ਖਰੀਦਣ ਦਾ ਆਖਰੀ ਮੌਕਾ, ਫ਼ਲਿੱਪਕਾਰਟ ਸੇਲ ’ਚ ਵੱਡੀ ਛੋਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget