ਪੜਚੋਲ ਕਰੋ

21 ਸਾਲ ਲੋਕਾਂ ਨੂੰ ਸਜਾ ਸੁਣਾਉਂਦਾ ਰਿਹਾ, ਇਹ ਨਕਲੀ ਜੱਜ..

ਜੁਡੀਸ਼ਲ ਸਿਸਟਮ ਵਿੱਚ ਇਕ ਹੈਰਾਨ ਕਰਨ ਵਾਲਾ ਕੇਸ ਸਾਹਮਣੇ ਆਇਆ ਹੈ। ਤਾਮਿਲ ਨਾਡੂ ਵਿੱਚ ਇਕ ਵਿਅਕਤੀ ਲਾਅ ਦੀ ਡਿਗਰੀ ਦੇ ਬਿਨਾਂ ਹੀ ਕਰੀਬ 21 ਸਾਲ ਤੱਕ ਜ਼ੂਡੀਸ਼ਲ ਮੈਜਿਸਟਰੇਟ ਦੇ ਅਹੁਦੇ ਉੱਤੇ ਲੱਗਾ ਰਿਹਾ।

ਚੇਨਈ- ਜੁਡੀਸ਼ਲ ਸਿਸਟਮ ਵਿੱਚ ਇਕ ਹੈਰਾਨ ਕਰਨ ਵਾਲਾ ਕੇਸ ਸਾਹਮਣੇ ਆਇਆ ਹੈ। ਤਾਮਿਲ ਨਾਡੂ ਵਿੱਚ ਇਕ ਵਿਅਕਤੀ ਲਾਅ ਦੀ ਡਿਗਰੀ ਦੇ ਬਿਨਾਂ ਹੀ ਕਰੀਬ 21 ਸਾਲ ਤੱਕ ਜ਼ੂਡੀਸ਼ਲ ਮੈਜਿਸਟਰੇਟ ਦੇ ਅਹੁਦੇ ਉੱਤੇ ਲੱਗਾ ਰਿਹਾ। ਇਸ ਦਾ ਖੁਲਾਸਾ ਉਦੋਂ ਹੋਇਆ, ਜਦੋਂ ਸ਼ੱਕ ਦੇ ਆਧਾਰ ਉੱਤੇ ਸੁਪਰੀਮ ਕੋਰਟ ਨੇ ਉਸ ਦੋਸ਼ੀ ਮੈਜਿਸਟਰੇਟ ਦੀ ਡਿਗਰੀ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ। ਹੁਣ ਬਾਰ ਕੌਂਸਲ ਆਫ ਤਾਮਿਲ ਨਾਡੂ ਨੇ ਇਸ ਦੋਸ਼ੀ ਮਦੁਰੈ ਸ਼ਹਿਰ ਦੇ ਸਾਬਕਾ ਮੈਜਿਸਟਰੇਟ ਪੀ. ਨਟਰਾਜਨ ਦੇ ਖਿਲਾਫ ਜਾਂਚ ਟੀਮ ਬਣਾਈ ਹੈ

ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਦੋਸ਼ੀ ਜੱਜ ਹੁਣ ਰਿਟਾਇਰਮੈਂਟ ਮਗਰੋਂ ਪੈਨਸ਼ਨ ਨਹੀਂ ਲੈ ਰਿਹਾ, ਇਸ ਸਮੇਂ ਵਕੀਲ ਦੇ ਰੂਪ ਵਿੱਚ ਪ੍ਰੈਕਟਿਸ ਕਰ ਰਿਹਾ ਹੈ।ਬਾਰ ਕੌਂਸਲ ਨੇ ਨਟਰਾਜਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ ਕਿ ਕਿਉਂ ਨਾ ਉਨ੍ਹਾਂ ਦੀ ਵਕਾਲਤ ਦੀ ਰਜਿਸਟਰੇਸ਼ਨ ਰੱਦ ਕਰ ਦਿੱਤੀ ਜਾਵੇ। ਦੂਜੇ ਪਾਸੇ ਪੀ. ਨਟਰਾਜਨ ਨੇ ਨੋਟਿਸ ਦਾ ਜਵਾਬ ਦਿੰਦੇ ਹੋਏ ਕਿਹਾ, ‘ਮੇਰੇ ਨਾਲ ਇਸ ਤਰ੍ਹਾਂ ਦਾ ਵਤੀਰਾ ਕਰਨਾ ਗਲਤ ਹੋਵੇਗਾ। ਖਾਸ ਤੌਰ ਉੱਤੇ ਉਦੋਂ, ਜਦੋਂ ਮੈਂ 20 ਸਾਲ ਜੁਡੀਸ਼ਲ ਸੇਵਾ ਵਿੱਚ ਬਿਤਾਏ ਹਨ।’

ਆਪਣੇ ਜਵਾਬ ਵਿੱਚ ਨਟਰਾਜਨ ਨੇ ਕਿਹਾ ਕਿ ਉਨ੍ਹਾਂ ਨੇ ਮੈਸੂਰ ਯੂਨੀਵਰਸਿਟੀ ਨਾਲ ਜੁੜੇ ਸ਼ਾਰਦਾ ਲਾਅ ਕਾਲਜ ਤੋਂ ਬੀ ਜੀ ਐੱਲ ਦਾ ਕੋਰਸ ਕੀਤਾ ਸੀ। ਇਹ ਕੋਰਸ 2 ਸਾਲ ਦਾ ਸੀ, ਜੋ ਉਨ੍ਹਾਂ ਨੇ ਡਿਸਟੈਂਸ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਕਾਨਵੋਕੇਸ਼ਨ ਦੌਰਾਨ ਇਹ ਨਹੀਂ ਦੱਸਿਆ ਗਿਆ ਕਿ ਇਸ ਡਿਗਰੀ ਦੀ ਵਰਤੋਂ ਸਿਰਫ ਅਕਾਦਮਿਕ ਉਦੇਸ਼ਾਂ ਲਈ ਕੀਤੀ ਜਾ ਸਕਦੀ ਹੈ, ਰੋਜ਼ਗਾਰ ਲਈ ਨਹੀਂ ਕੀਤੀ ਜਾ ਸਕਦੀ। ਵਰਨਣ ਯੋਗ ਹੈ ਕਿ ਪੀ. ਨਟਰਾਜਨ ਨੇ ਸਾਲ 1975 ਤੋਂ 1978 ਵਿਚਾਲੇ ਸ਼ਾਰਦਾ ਲਾਅ ਕਾਲਜ ਤੋਂ ਬੈਚਲਰ ਆਫ ਜਨਰਲ ਲਾਅ ਦੀ ਡਿਗਰੀ ਲਈ ਸੀ।

ਇਸ ਦੌਰਾਨ ਉਹ ਸ਼ੁਰੂ ਦੇ 2 ਸਾਲ ਡਿਸਟੈਂਸ ਸਿੱਖਿਆ ਲੈਂਦੇ ਰਹੇ।ਆਖਰੀ ਸਾਲ (ਤੀਜੇ ਸਾਲ) ਵਿੱਚ ਉਨ੍ਹਾਂ ਨੇ ਕਲਾਸਿਜ਼ ਅਟੈਂਡ ਕੀਤੀਆਂ। ਫਿਰ 15 ਫਰਵਰੀ 1982 ਨੂੰ ਜ਼ੂਡੀਸ਼ਲ ਮੈਜਿਸਟਰੇਟ ਚੁਣੇ ਗਏ ਤੇ 21 ਸਾਲ ਤੱਕ ਨੌਕਰੀ ਕਰਨ ਪਿੱਛੋਂ 30 ਜੂਨ 2003 ਨੂੰ ਆਪਣੇ ਅਹੁਦੇ ਤੋਂ ਰਿਟਾਇਰ ਵੀ ਹੋ ਗਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget