Trending News: ਦੁਨੀਆ ਭਰ ਦੇ ਲੋਕਾਂ ਨੂੰ ਆਪਣਾ ਪੇਟ ਭਰਨ ਲਈ ਅਨਾਜ ਦੀ ਲੋੜ ਹੁੰਦੀ ਹੈ, ਜਿਸ ਨੂੰ ਕਿਸਾਨ ਖੇਤਾਂ ਵਿੱਚ ਸਖ਼ਤ ਮਿਹਨਤ ਕਰਨ ਤੋਂ ਬਾਅਦ ਉਗਾਉਂਦੇ ਹਨ। ਖੇਤੀ ਕਰਨਾ ਕੋਈ ਸੌਖਾ ਕੰਮ ਨਹੀਂ ਹੈ, ਇਸ ਲਈ ਕਿਸਾਨ ਦੀ ਸਰੀਰਕ ਮਿਹਨਤ ਕਾਫ਼ੀ ਲੱਗਦੀ ਹੈ, ਜਿਸ ਕਾਰਨ ਇਸ ਨੂੰ ਘਟਾਉਣ ਲਈ ਅੱਜ ਕੱਲ੍ਹ ਕਈ ਤਰ੍ਹਾਂ ਦੇ ਸੰਦ ਬਾਜ਼ਾਰ ਵਿੱਚ ਮੌਜੂਦ ਹਨ।

ਮੌਜੂਦਾ ਸਮੇਂ ਵਿੱਚ ਖੇਤੀ ਵਿੱਚ ਵਰਤੇ ਜਾਣ ਵਾਲੇ ਸੰਦ ਬਹੁਤ ਮਹਿੰਗੇ ਹਨ ਜਿਸ ਕਾਰਨ ਕਿਸਾਨ ਹੁਣ ਆਪਣੇ ਦੇਸੀ ਜੁਗਾੜ ਨਾਲ ਇਸ ਦਾ ਹੱਲ ਲੱਭਦੇ ਨਜ਼ਰ ਆ ਰਹੇ ਹਨ। ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਜੁਗਾੜ ਦੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲ ਰਹੀਆਂ ਹਨ। ਇਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਹੈਰਾਨ ਹਨ। ਇਸ ਦੇ ਨਾਲ ਹੀ ਇਹ ਵੀਡੀਓ ਕਈ ਲੋਕਾਂ ਨੂੰ ਆਪਣਾ ਕੰਮ ਆਸਾਨੀ ਨਾਲ ਕਰਨ ਲਈ ਪ੍ਰੇਰਿਤ ਕਰਦੀ ਨਜ਼ਰ ਆ ਰਹੀ ਹੈ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਜੁਗਾੜੂ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ techzexpress ਨਾਂ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ ਜਿਸ ਵਿੱਚ ਇੱਕ ਕਿਸਾਨ ਆਪਣੇ ਖੇਤ ਨੂੰ ਵਾਹੁਣ ਤੇ ਨਦੀਨਾਂ ਨੂੰ ਹਟਾਉਣ ਲਈ ਆਪਣੇ ਮੋਟਰਸਾਈਕਲ 'ਤੇ ਹਲਨੁਮਾ ਮਸ਼ੀਨ ਲਗਾਏ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਵਿਅਕਤੀ ਆਪਣੀ ਬਾਈਕ ਸਟਾਰਟ ਕਰਦਾ ਹੈ ਤੇ ਅੱਗੇ ਵਧਣਾ ਸ਼ੁਰੂ ਕਰ ਦਿੰਦਾ ਹੈ ਜਿਸ ਤੋਂ ਬਾਅਦ ਉਹ ਮਸ਼ੀਨ ਖੇਤ ਵਿੱਚ ਹਲ ਵਾਹੁੰਦੀ ਨਜ਼ਰ ਆ ਰਹੀ ਹੈ।

ਕਿਸਾਨ ਦਾ ਇਹ ਜੁਗਾੜੂ ਉਪਾਅ ਉਸ ਦੇ ਟਰੈਕਟਰ ਦਾ ਖਰਚਾ ਘਟਾ ਰਿਹਾ ਹੈ। ਜਿਸ ਕਾਰਨ ਸੋਸ਼ਲ ਮੀਡੀਆ 'ਤੇ ਹਰ ਕੋਈ ਪਸੰਦ ਕਰ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 6 ਲੱਖ 36 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ 15 ਹਜ਼ਾਰ ਤੋਂ ਵੱਧ ਯੂਜ਼ਰਸ ਨੇ ਇਸ ਨੂੰ ਪਸੰਦ ਕੀਤਾ ਹੈ। ਅਜਿਹਾ ਜੁਗਾੜ ਬਣਾਉਣ ਵਾਲੇ ਕਿਸਾਨ ਦੀ ਹਜ਼ਾਰਾਂ ਵਰਤੋਂਕਾਰ ਤਾਰੀਫ਼ ਕਰਦੇ ਨਜ਼ਰ ਆ ਰਹੇ ਹਨ।