ਚੰਡੀਗੜ੍ਹ : ਹਾਲ ਹੀ 'ਚ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਡਾਂਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਦਰਅਸਲ, ਇਹ ਵੀਡੀਓ ਰਾਜਸਥਾਨ ਦਾ ਦੱਸਿਆ ਜਾ ਰਿਹਾ ਹੈ, ਜਿੱਥੇ ਪਿਛਲੇ ਦਿਨੀਂ ਜੈਪੁਰ ਏਅਰਪੋਰਟ 'ਤੇ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦਾ ਰਾਜਸਥਾਨੀ ਅੰਦਾਜ਼ 'ਚ ਲੋਕ ਨਾਚ ਸੰਗੀਤ ਨਾਲ ਸਵਾਗਤ ਕੀਤਾ ਗਿਆ ਸੀ। ਇਸ ਦੌਰਾਨ ਜਿੱਥੇ ਸ਼ੇਖ ਹਸੀਨਾ ਨੇ ਰਾਜਸਥਾਨੀ ਅੰਦਾਜ਼ 'ਚ ਡਾਂਸ ਕੀਤਾ, ਉੱਥੇ ਹੀ ਉਨ੍ਹਾਂ ਨੇ ਕਲਾਕਾਰਾਂ ਨਾਲ ਫੋਟੋਆਂ ਵੀ ਖਿਚਵਾਈਆਂ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਜੈਪੁਰ ਹਵਾਈ ਅੱਡੇ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸਥਾਨਿਕ ਕਲਾਕਾਰਾਂ ਨੇ ਡਾਂਸ ਕੀਤਾ, ਜਿਨ੍ਹਾਂ ਦੇ ਨਾਲ ਸ਼ੇਖ ਹਸੀਨਾ ਵੀ ਡਾਂਸ ਕਰਦੀ ਨਜ਼ਰ ਆਈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਸੂਫੀ ਸੰਤ ਖਵਾਜਾ ਮੋਇਨੂਦੀਨ ਚਿਸ਼ਤੀ ਦੀ ਦਰਗਾਹ 'ਤੇ ਮੱਥਾ ਟੇਕਣ ਲਈ ਅਜਮੇਰ ਪਹੁੰਚੀ। ਇਸ ਦੌਰਾਨ ਉਨ੍ਹਾਂ ਨੂੰ ਦਰਗਾਹ ਕਮੇਟੀ ਵੱਲੋਂ ਤਲਵਾਰ ਭੇਟ ਕੀਤੀ ਗਈ।
ਇਸ ਵੀਡੀਓ ਨੂੰ ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਟਵਿਟਰ ਹੈਂਡਲ 'ਤੇ ਸ਼ੇਅਰ ਕੀਤਾ ਹੈ। ਇੰਟਰਨੈੱਟ 'ਤੇ ਵਾਇਰਲ ਹੋਏ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਵੀ ਕਾਫੀ ਪ੍ਰਭਾਵਿਤ ਹੋਏ। ਇੱਕ ਟਵਿੱਟਰ ਯੂਜ਼ਰ ਨੇ ਲਿਖਿਆ, 'ਬੰਗਲਾਦੇਸ਼ ਦੀ ਮਾਨਯੋਗ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਇਹ ਲੁੱਕ ਭਾਰਤ ਲਈ ਉਨ੍ਹਾਂ ਦੇ ਪਿਆਰ ਨੂੰ ਸਾਬਤ ਕਰਦਾ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ, 'ਬਹੁਤ ਖੂਬਸੂਰਤ'
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।