Viral Video: ਅਸਾਮ ਵਿੱਚ ਇੱਕ ਵਾਰ ਫਿਰ ਹੜ੍ਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਹੜ੍ਹਾਂ ਕਾਰਨ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਅਸਾਮ ਵਿੱਚ ਹੜ੍ਹ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਇਸ ਦੇ ਨਾਲ ਹੀ ਅਸਾਮ ਤੋਂ ਹੜ੍ਹ ਨਾਲ ਜੁੜੀਆਂ ਕਈ ਹੈਰਾਨ ਕਰਨ ਵਾਲੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ। ਹੁਣ ਅਸਾਮ ਦੇ ਹੜ੍ਹ ਨਾਲ ਸਬੰਧਤ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ।



ਆਸਾਮ ਵਿੱਚ ਹੜ੍ਹ ਕਾਰਨ ਲੱਖਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਤੇ ਉੱਥੋਂ ਲਗਾਤਾਰ ਡਰਾਉਣੀਆਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇੱਕ ਹੋਰ ਵੀਡੀਓ ਅਸਾਮ ਤੋਂ ਸਾਹਮਣੇ ਆਇਆ ਹੈ। ਅਸਾਮ ਦੇ ਨਾਗਾਓਂ ਵਿੱਚ ਹੜ੍ਹ ਕਾਰਨ ਕਪੂਰ ਤੋਂ ਕਠਿਆਟੋਲੀ ਨੂੰ ਜੋੜਨ ਵਾਲੀ ਸੜਕ ਦਾ ਕੁਝ ਹਿੱਸਾ ਹੜ੍ਹ ਦੇ ਪਾਣੀ ਵਿੱਚ ਵਹਿ ਗਿਆ। ਹੜ੍ਹ ਦਾ ਕਹਿਰ ਇੰਨਾ ਹੈ ਕਿ ਸੜਕ ਵੀ ਇਸ ਦੇ ਸਾਹਮਣੇ ਟਿਕ ਨਹੀਂ ਸਕੀ। ਸੜਕ 'ਤੇ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਆਉਣ-ਜਾਣ 'ਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।






ਦੱਸ ਦੇਈਏ ਕਿ ਅਸਾਮ ਦੇ ਕਰੀਬ 26 ਜ਼ਿਲ੍ਹਿਆਂ ਦੇ 6 ਲੱਖ ਤੋਂ ਵੱਧ ਲੋਕ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹਨ। ਇਸ ਦੇ ਨਾਲ ਹੀ ਹੜ੍ਹਾਂ ਦੌਰਾਨ ਰਾਹਤ ਅਤੇ ਬਚਾਅ ਦਾ ਕੰਮ ਵੀ ਜਾਰੀ ਹੈ। 48 ਹਜ਼ਾਰ ਤੋਂ ਵੱਧ ਲੋਕਾਂ ਨੂੰ 248 ਰਾਹਤ ਕੈਂਪਾਂ ਵਿੱਚ ਭੇਜਿਆ ਗਿਆ ਹੈ। ਹੋਜਾਈ ਅਤੇ ਕਚਰ ਹੜ੍ਹਾਂ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਰਾਹਤ ਮੁਹਿੰਮ ਦੇ ਤਹਿਤ ਹੋਜਈ ਜ਼ਿਲੇ ਦੇ 2 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਫੌਜ ਨੇ ਸੁਰੱਖਿਅਤ ਬਾਹਰ ਕੱਢਿਆ ਹੈ।

ਇਸ ਤੋਂ ਇਲਾਵਾ ਅਸਾਮ ਸਰਕਾਰ ਨੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਬਰਾਕ ਘਾਟੀ ਦਾ ਰਾਜ ਦੇ ਹੋਰ ਹਿੱਸਿਆਂ ਤੋਂ ਸੰਪਰਕ ਟੁੱਟਣ ਤੋਂ ਬਾਅਦ ਫਸੇ ਯਾਤਰੀਆਂ ਨੂੰ ਬਚਾਉਣ ਲਈ ਖੇਤਰੀ ਕੰਪਨੀ ਫਲਾਈਬਿਗ ਏਅਰਲਾਈਨ ਨਾਲ ਸਮਝੌਤਾ ਕੀਤਾ ਹੈ। 24,965 ਬੱਚਿਆਂ ਤੇ 32,827 ਔਰਤਾਂ ਸਮੇਤ ਕਰੀਬ ਇੱਕ ਲੱਖ ਲੋਕ ਪ੍ਰੀ-ਮੌਨਸੂਨ ਹੜ੍ਹਾਂ ਨਾਲ ਇਕੱਲੇ ਕਛਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਹੋਏ ਹਨ।