ਪੜਚੋਲ ਕਰੋ

Viral Video: ਜ਼ਖਮੀਆਂ ਦੀ ਦੇਖ-ਭਾਲ ਕਰ ਰਿਹਾ ਫਲਸਤੀਨੀ ਡਾਕਟਰ, ਅਚਾਨਕ ਸਾਹਮਣੇ ਆਈ ਬੇਟੇ ਦੀ ਲਾਸ਼, ਦੁਨੀਆ ਨੂੰ ਰਲਾ ਰਿਹਾ ਇਹ ਵੀਡੀਓ

Viral Video: ਫਲਸਤੀਨੀ ਡਾਕਟਰ ਦਿਨ-ਰਾਤ ਤਨਦੇਹੀ ਨਾਲ ਜ਼ਖਮੀਆਂ ਦਾ ਇਲਾਜ ਕਰ ਰਿਹਾ ਸੀ ਜਦੋਂ ਉਸ ਨੇ ਆਪਣੇ ਹੀ ਪੁੱਤਰ ਦੀ ਲਾਸ਼ ਨੂੰ ਸਟਰੈਚਰ 'ਤੇ ਦੇਖਿਆ। ਇਸ ਡਾਕਟਰ ਦਾ ਪੁੱਤਰ ਇਜ਼ਰਾਇਲੀ ਹਵਾਈ ਹਮਲੇ ਵਿੱਚ ਮਾਰਿਆ ਗਿਆ ਸੀ।

Viral Video: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਵਿਨਾਸ਼ਕਾਰੀ ਜੰਗ 12ਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਈ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੇ ਮਨੁੱਖੀ ਸੰਵੇਦਨਾਵਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹੀ ਹੀ ਇੱਕ ਦਰਦਨਾਕ ਕਹਾਣੀ ਹੈ ਇੱਕ ਫਲਸਤੀਨੀ ਡਾਕਟਰ ਦੀ, ਜੋ ਦਿਨ-ਰਾਤ ਮਿਹਨਤ ਨਾਲ ਜ਼ਖਮੀਆਂ ਦਾ ਇਲਾਜ ਕਰ ਰਿਹਾ ਹੈ। ਪਰ ਕੱਲ੍ਹ ਉਸ ਦੇ ਹੋਸ਼ ਉੱਡ ਗਏ ਜਦੋਂ ਉਸ ਨੇ ਆਪਣੇ ਬੇਟੇ ਦੀ ਲਾਸ਼ ਨੂੰ ਆਪਣੇ ਸਾਹਮਣੇ ਦੇਖਿਆ। ਇਸ ਡਾਕਟਰ ਦਾ ਪੁੱਤਰ ਇਜ਼ਰਾਇਲੀ ਹਵਾਈ ਹਮਲੇ ਵਿੱਚ ਮਾਰਿਆ ਗਿਆ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਨੂੰ ਦੇਖ ਕੇ ਲੋਕਾਂ ਦੀਆਂ ਅੱਖਾਂ ਨਮ ਹੋ ਗਈਆਂ।

ਡਾਕਟਰ ਦਾ ਪਰਿਵਾਰ ਗਾਜ਼ਾ ਪੱਟੀ ਵਿੱਚ ਰਹਿੰਦਾ ਹੈ। ਉਹੀ ਗਾਜ਼ਾ ਪੱਟੀ ਜਿਸ 'ਤੇ ਇਜ਼ਰਾਈਲ ਇਸ ਸਮੇਂ ਤਬਾਹੀ ਮਚਾ ਰਿਹਾ ਹੈ। ਇਜ਼ਰਾਇਲੀ ਫੌਜ ਗਾਜ਼ਾ ਪੱਟੀ 'ਚ ਹਮਾਸ ਦੇ ਟਿਕਾਣਿਆਂ 'ਤੇ ਲਗਾਤਾਰ ਹਵਾਈ ਹਮਲੇ ਕਰ ਰਹੀ ਹੈ। ਇਸ ਨਾਲ ਡਾਕਟਰ ਦੇ ਪਰਿਵਾਰ 'ਚ ਮਾਤਮ ਛਾ ਗਿਆ। ਘਰ 'ਚ ਮੌਜੂਦ ਮਾਸੂਮ ਪੁੱਤਰ ਦੀ ਮੌਤ ਹੋ ਗਈ, ਜਦਕਿ ਪਰਿਵਾਰ ਦੇ ਕਈ ਮੈਂਬਰ ਜ਼ਖਮੀ ਹੋ ਗਏ। ਵਾਇਰਲ ਹੋਈ ਕਲਿੱਪ ਵਿੱਚ ਦੇਖਿਆ ਜਾ ਸਕਦਾ ਹੈ ਕਿ ਜ਼ਖਮੀਆਂ ਨੂੰ ਦੇਖਦਿਆਂ ਜਦੋਂ ਉਸ ਦੇ ਆਪਣੇ ਪੁੱਤਰ ਦੀ ਲਾਸ਼ ਸਟਰੈਚਰ 'ਤੇ ਪਈ ਦਿਖਾਈ ਦਿੰਦੀ ਹੈ ਤਾਂ ਕੁਝ ਸਮੇਂ ਲਈ ਡਾਕਟਰ ਦੀਆਂ ਅੱਖਾਂ 'ਚ ਹਨੇਰਾ ਆ ਜਾਂਦਾ ਹੈ।

ਕੁਝ ਹੀ ਸਕਿੰਟਾਂ ਦੀ ਇਹ ਕਲਿੱਪ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਡਾਕਟਰ ਆਪਣੀ ਪਤਨੀ ਦੀ ਦੇਖਭਾਲ ਕਰ ਰਿਹਾ ਹੈ, ਜਦਕਿ ਦੂਜਾ ਬੇਟਾ ਚੀਕ ਰਿਹਾ ਹੈ ਕਿਉਂਕਿ ਉਸ ਦਾ ਭਰਾ ਇਸ ਦੁਨੀਆ ਵਿੱਚ ਨਹੀਂ ਰਿਹਾ। ਇਸ ਦੌਰਾਨ ਪਿਤਾ ਆਪਣੇ ਪੁੱਤਰ ਦੇ ਚਿਹਰੇ ਨੂੰ ਆਖਰੀ ਵਾਰ ਦੇਖਣ ਲਈ ਮੁੜਦਾ ਹੈ, ਪਰ ਉਹ ਇਹ ਨਹੀਂ ਦੇਖ ਸਕਦਾ ਅਤੇ ਤੁਰੰਤ ਆਪਣਾ ਮੂੰਹ ਮੋੜ ਲੈਂਦਾ ਹੈ।

ਇਹ ਵੀ ਪੜ੍ਹੋ: Weather News: ਪੰਜਾਬ 'ਚ ਰਾਤ ਦੇ ਤਾਪਮਾਨ 'ਚ 1.8 ਡਿਗਰੀ ਸੈਲਸੀਅਸ ਦੀ ਦਰਜ ਕੀਤੀ ਗਈ ਗਿਰਾਵਟ, ਆਦਮਪੁਰ ਸਭ ਤੋਂ ਠੰਡਾ ਤੇ ਗੁਰਦਾਸਪੁਰ ਰਿਹਾ ਸਭ ਤੋਂ ਗਰਮ, ਜਾਣੋ ਬਾਕੀ ਜ਼ਿਲ੍ਹਿਆਂ ਦੇ ਮੌਸਮ ਦਾ ਹਾਲ

ਅਜਿਹੀਆਂ ਬਹੁਤ ਸਾਰੀਆਂ ਦਰਦਨਾਕ ਕਹਾਣੀਆਂ ਨਿਊਜ਼ ਏਜੰਸੀਆਂ, ਇੰਟਰਨੈਟ ਅਤੇ ਸੋਸ਼ਲ ਮੀਡੀਆ ਵਿੱਚ ਉਪਲਬਧ ਹਨ, ਜੋ ਯੁੱਧ ਦੀ ਭਿਆਨਕਤਾ ਨੂੰ ਬਿਆਨ ਕਰਦੀਆਂ ਹਨ। ਇਹ ਜੰਗ ਦੋ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਲੜੀ ਜਾਂਦੀ ਹੈ ਪਰ ਇਸ ਵਿੱਚ ਜੇਕਰ ਕੋਈ ਹਾਰਦਾ ਹੈ ਤਾਂ ਉਹ ਮਨੁੱਖਤਾ ਹੈ। ਦੋ ਮੁਲਕਾਂ ਦੀ ਲੜਾਈ ਦਾ ਅੰਤ ਆਮ ਆਦਮੀ ਦੀ ਮੌਤ ਹੀ ਹੁੰਦਾ ਹੈ। ਜਿਵੇਂ ਕਿ ਇਸ ਵੇਲੇ ਗਾਜ਼ਾ ਪੱਟੀ ਅਤੇ ਇਜ਼ਰਾਈਲ ਵਿੱਚ ਰਹਿ ਰਹੇ ਲੋਕਾਂ ਨਾਲ ਹੋ ਰਿਹਾ ਹੈ।

ਇਹ ਵੀ ਪੜ੍ਹੋ: Shardiya Navratri 2023:ਨਵਰਾਤਰੀ ਦਾ ਪੰਜਵਾਂ ਦਿਨ ਸਕੰਦਮਾਤਾ ਨੂੰ ਹੈ ਸਮਰਪਿਤ, ਜਾਣੋ ਪੂਜਾ ਵਿਧੀ ਤੇ ਕਥਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Diljit Dosanjh: ਦਿਲਜੀਤ ਦੋਸਾਂਝ ਦੀਆਂ ਵਧੀਆਂ ਦਿੱਕਤਾਂ, ਚੰਡੀਗੜ੍ਹ ਸ਼ੋਅ ਨੂੰ ਲੈ ਕੇ ਫਿਰ ਪਿਆ ਕਲੇਸ਼, HC ਕੋਲ ਪਹੁੰਚਿਆ ਮਾਮਲਾ
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Cancer Vaccine: ਕੈਂਸਰ ਨਾਲ ਜੂਝ ਰਹੀ ਦੁਨੀਆ ਲਈ ਖੁਸ਼ਖਬਰੀ! ਰੂਸ ਨੇ ਬਣਾਇਆ ਟੀਕਾ, ਮਰੀਜ਼ਾਂ ਨੂੰ 2025 ਤੱਕ ਮਿਲੇਗਾ ਮੁਫਤ, ਜਾਣੋ ਕਿਵੇਂ ਕਰਦਾ ਕੰਮ?
Embed widget