Car And Bike Accident Video: ਇੰਟਰਨੈੱਟ ਦੀ ਦੁਨੀਆ ਬਹੁਤ 'ਅਜਬ-ਗਜਬ' ਹੈ, ਇੱਥੇ ਕਦੋਂ ਕੀ ਦੇਖਣ ਨੂੰ ਮਿਲ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਕਈ ਵਾਰ ਸਾਨੂੰ ਕੁਝ ਅਜਿਹਾ ਦੇਖਣ ਨੂੰ ਮਿਲਦਾ ਹੈ ਜਿਸ ਨਾਲ ਦਿਲ ਖੁਸ਼ ਹੋ ਜਾਂਦਾ ਹੈ, ਕਈ ਵਾਰ ਕੁਝ ਵੀਡੀਓ ਪ੍ਰੇਰਿਤ ਕਰਦੇ ਹਨ ਅਤੇ ਜ਼ਿੰਦਗੀ ਦਾ ਮਤਲਬ ਸਮਝਾਉਂਦੇ ਹਨ, ਪਰ ਕਈ ਵਾਰ ਕੁਝ ਅਜਿਹੀਆਂ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਹਨ, ਜੋ ਸਹੀ ਅਤੇ ਗਲਤ ਦਾ ਫਰਕ ਦੱਸਦੀਆਂ ਹਨ ਅਤੇ ਕਰਮ ਦੀ ਉਦਾਹਰਣ ਦਿੱਤੀ ਜਾਂਦੀ ਹੈ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਅਣਕਿਆਸੀ ਘਟਨਾ ਦੇਖਣ ਨੂੰ ਮਿਲ ਰਹੀ ਹੈ। ਵੀਡੀਓ 'ਚ ਬਾਈਕ ਸਵਾਰ ਬਦਮਾਸ਼ਾਂ ਨੂੰ ਕਾਰ ਵਾਲੇ ਵਿਅਕਤੀ ਨਾਲ ਪੰਗਾ ਲੇਣਾ ਮਹਿੰਗਾ ਪੈਂਦਾ ਨਜ਼ਰ ਆ ਰਿਹਾ ਹੈ।
ਇੰਟਰਨੈੱਟ 'ਤੇ ਅਜਿਹੀਆਂ ਕਈ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ 'ਚ ਸ਼ਰੇਆਮ ਬਦਮਾਸ਼ਾਂ ਦੀ ਗੁੰਡਾਗਰਦੀ ਦੇਖੀ ਜਾ ਸਕਦੀ ਹੈ। ਹਾਲ ਹੀ 'ਚ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਸ਼ਰਾਰਤੀ ਅਨਸਰਾਂ ਦੀ ਸ਼ਰੇਆਮ ਗੁੰਡਾਗਰਦੀ ਦਾ ਅੰਦਾਜ਼ਾ ਲੱਗ ਸਕਦਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਇਹ ਬਾਈਕ ਸਵਾਰ ਬਦਮਾਸ਼ ਆਪਣੇ ਹੌਂਸਲੇ ਵਧਾਉਂਦੇ ਹੋਏ ਕਾਰ ਸਵਾਰ 'ਤੇ ਬੰਦੂਕ ਤਾਣ ਦਿੰਦੇ ਹਨ ਪਰ ਅੱਗੇ ਕੀ ਹੁੰਦਾ ਹੈ, ਇਹ ਦੇਖ ਕੇ ਤੁਸੀਂ ਵੀ ਸਹਿਮਤ ਹੋਵੋਗੇ ਕਿ ਕਈ ਵਾਰ ਕਰਮਾਂ ਦਾ ਫਲ ਬਹੁਤ ਜਲਦੀ ਮਿਲ ਜਾਂਦਾ ਹੈ।
ਵੀਡੀਓ ਦੀ ਸ਼ੁਰੂਆਤ 'ਚ ਤੁਸੀਂ ਦੇਖੋਗੇ ਕਿ ਕੁਝ ਵਾਹਨ ਸੜਕ 'ਤੇ ਚੱਲ ਰਹੇ ਹਨ ਅਤੇ ਕੁਝ ਖੜ੍ਹੇ ਹਨ। ਇਸ ਦੌਰਾਨ ਇੱਕ ਸਫੇਦ ਰੰਗ ਦੀ ਕਾਰ ਵੱਖਰੇ ਢੰਗ ਨਾਲ ਲੱਗੀ ਹੋਈ ਹੈ, ਜਿਸ ਵਿੱਚ ਪਹਿਲਾਂ ਤੋਂ ਹੀ ਇੱਕ ਵਿਅਕਤੀ ਸਵਾਰ ਹੈ। ਇਸ ਦੌਰਾਨ ਦੋ ਬਾਈਕ ਸਵਾਰ ਉੱਥੇ ਆ ਗਏ, ਜਿਨ੍ਹਾਂ 'ਚੋਂ ਇੱਕ ਦੇ ਹੱਥ 'ਚ ਬੰਦੂਕ ਨਜ਼ਰ ਆ ਰਹੀ ਹੈ। ਇਸ ਦੌਰਾਨ ਇਹ ਵਿਅਕਤੀ ਬਾਈਕ ਤੋਂ ਉਤਰ ਕੇ ਕਾਰ ਚਾਲਕ ਨੂੰ ਬੰਦੂਕ ਨਾਲ ਡਰਾਉਣ ਦੀ ਕੋਸ਼ਿਸ਼ ਕਰਦਾ ਨਜ਼ਰ ਆਉਂਦਾ ਹੈ ਪਰ ਉਦੋਂ ਤੱਕ ਕਾਰ ਚਾਲਕ ਨੂੰ ਸਾਰੀ ਗੱਲ ਸਮਝ ਆ ਜਾਂਦੀ ਹੈ ਅਤੇ ਉਹ ਆਪਣੀ ਕਾਰ ਲੈ ਕੇ ਉਥੋਂ ਚਲਾ ਜਾਂਦਾ ਹੈ।
ਵੀਡੀਓ 'ਚ ਤੁਸੀਂ ਦੇਖੋਂਗੇ ਕਿ ਕਿਵੇਂ ਬਾਈਕ ਸਵਾਰ ਤੇਜ਼ੀ ਨਾਲ ਬਾਈਕ 'ਤੇ ਬੈਠ ਕੇ ਉੱਥੋਂ ਨਿਕਲਣ ਦੀ ਕੋਸ਼ਿਸ਼ ਕਰਦੇ ਹਨ, ਉਦੋਂ ਕਾਰ ਚਾਲਕ ਬੈਕ ਗੀਅਰ ਨਾਲ ਉਨ੍ਹਾਂ ਵੱਲ ਤੇਜ਼ੀ ਨਾਲ ਆਉਂਦਾ ਹੈ ਅਤੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੰਦਾ ਹੈ। ਇਸ ਟੱਕਰ 'ਚ ਬਾਈਕ ਤਾਂ ਨੁਕਸਾਨੀ ਜਾਂਦੀ ਹੈ ਪਰ ਬਾਈਕ ਸਵਾਰ ਆਪਣੀ ਜਾਨ ਬਚਾ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਕਾਫੀ ਦੇਖਿਆ ਅਤੇ ਸ਼ੇਅਰ ਕੀਤਾ ਜਾ ਰਿਹਾ ਹੈ। 28 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ ਦੋ ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲੋਕ ਪਸੰਦ ਕਰ ਚੁੱਕੇ ਹਨ।
ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, 'ਉਹ ਬਹੁਤ ਖੁਸ਼ਕਿਸਮਤ ਸੀ ਕਿ ਉਹ ਮਰਨ ਜਾਂ ਗੰਭੀਰ ਜ਼ਖਮੀ ਹੋਣ ਤੋਂ ਬਚ ਗਿਆ'। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ, 'ਕਾਰ ਡਰਾਈਵਰ ਨੇ ਆਪਣੀ ਜਾਨ ਬਚਾਉਣ ਲਈ ਸਹੀ ਕੰਮ ਕੀਤਾ'।