Viral Video: ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਨਾਲ ਚੇਨਈ ਦੇ ਪ੍ਰਸ਼ਾਸਨ ਦਾ ਪਰਦਾਫਾਸ਼ ਹੋ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਦਿਖਾਇਆ ਜਾ ਰਿਹੀ ਹੈ ਕਿ ਚਲਦੀ ਬੱਸ ਦਾ ਫਰਸ਼ ਟੁੱਟਣ ਕਾਰਨ ਇੱਕ ਔਰਤ ਬੱਸ ਤੋਂ ਹੇਠਾਂ ਡਿੱਗ ਜਾਂਦੀ ਹੈ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਇਹ ਵੀਡੀਓ ਚੇਨਈ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਵਿੱਚ ਚੇਨਈ ਦੀ ਇੱਕ ਸਰਕਾਰੀ ਬੱਸ ਦਿਖਾਈ ਦੇ ਰਹੀ ਹੈ। ਬੱਸ ਦੇ ਆਲੇ-ਦੁਆਲੇ ਕਾਫੀ ਭੀੜ ਇਕੱਠੀ ਹੋ ਗਈ। ਕੁਝ ਦੇਰ ਤੱਕ ਦੇਖਣ ਤੋਂ ਬਾਅਦ ਗੱਲ ਸਪੱਸ਼ਟ ਹੋ ਜਾਂਦੀ ਹੈ। ਦਰਅਸਲ, ਚੇਨਈ ਦੀ ਬੱਸ ਦਾ ਚੱਲਦੇ ਸਮੇਂ ਯਾਤਰੀ ਸੀਟ ਦੇ ਹੇਠਾਂ ਦਾ ਫਰਸ਼ ਟੁੱਟ ਗਿਆ। ਇਸ ਤੋਂ ਬਾਅਦ ਜਿਵੇਂ ਹੀ ਔਰਤ ਹੇਠਾਂ ਉਤਰਨ ਲਈ ਖੜ੍ਹੀ ਹੋਈ। ਉਹ ਸਿੱਧੀ ਸੜਕ 'ਤੇ ਡਿੱਗ ਗਈ। ਇਸ ਤੋਂ ਤੁਰੰਤ ਬਾਅਦ ਔਰਤ ਨੂੰ ਇਲਾਜ ਲਈ ਲਿਜਾਇਆ ਗਿਆ। ਖੁਸ਼ਕਿਸਮਤੀ ਨਾਲ ਮਹਿਲਾ ਯਾਤਰੀ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
https://twitter.com/i/status/1754839924413743277
ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ X 'ਤੇ @BJP_Trends ਨਾਮ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਟਰਾਂਸਪੋਰਟ ਪ੍ਰਸ਼ਾਸਨ ਨੇ ਇਸ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰਸ਼ਾਸਨ ਨੇ ਹੈਰਾਨੀ ਪ੍ਰਗਟਾਈ ਹੈ ਕਿ ਬੱਸ ਦੀ ਮਾੜੀ ਹਾਲਤ ਬਾਰੇ ਬੱਸ ਸਟਾਫ਼ ਨੂੰ ਪਤਾ ਕਿਉਂ ਨਹੀਂ ਲੱਗਾ। ਇਸ ਹਾਦਸੇ ਨੂੰ ਲੈ ਕੇ ਤਾਮਿਲਨਾਡੂ ਭਾਜਪਾ ਦੇ ਮੁਖੀ ਕੇ ਅੰਨਾਮਲਾਈ ਨੇ ਵੀ ਸੂਬਾ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ, 'ਇਹ ਦਰਸਾਉਂਦਾ ਹੈ ਕਿ ਤਾਮਿਲਨਾਡੂ ਵਿੱਚ ਡੀਐਮਕੇ ਸਰਕਾਰ ਕਿਵੇਂ ਕੰਮ ਕਰ ਰਹੀ ਹੈ।'
ਇਹ ਵੀ ਪੜ੍ਹੋ: Viral Video: ਪੰਜ ਕੁੱਤਿਆਂ ਇੱਕ ਵੱਡੇ ਕਿੰਗ ਕੋਬਰਾ ਨਾਲ ਲਿਆ ਪੰਗਾ, ਫਿਰ ਜੋ ਹੋਇਆ, ਸੋਚ ਵੀ ਨਹੀਂ ਸਕਦੇ ਤੁਸੀਂ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Chandigarh News: ਲੰਪੀ ਸਕਿਨ ਰੋਕਣ ਲਈ ਸਰਕਾਰ ਦਾ ਐਕਸ਼ਨ ਮੋਡ, ਪੰਜਾਬ ਦੀਆਂ 25 ਲੱਖ ਤੋਂ ਵੱਧ ਗਊਆਂ ਨੂੰ ਲੱਗਣਗੇ ਟੀਕੇ