ਹੈਰਾਨੀਜਨਕ! ਨੌਜਵਾਨ ਨੇ ਆਪਣੀ ਪਤਨੀ ਦਾ ਵਿਆਹ ਉਸ ਦੇ ਪ੍ਰੇਮੀ ਨਾਲ ਕਰਵਾਇਆ
ਉੱਤਰ ਪ੍ਰਦੇਸ਼ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੀ ਪਤਨੀ ਦਾ ਵਿਆਹ ਉਸ ਦੇ ਪ੍ਰੇਮੀ ਨਾਲ ਕਰਵਾ ਦਿੱਤਾ। ਇਹ ਗੱਲ ਪੂਰੇ ਸੂਬੇ ਵਿੱਚ ਚਰਚਾ ਦੀ ਵਿਸ਼ਾ ਬਣੀ ਹੋਈ ਹੈ।
ਕਾਨਪੁਰ: ਉੱਤਰ ਪ੍ਰਦੇਸ਼ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਆਪਣੀ ਪਤਨੀ ਦਾ ਵਿਆਹ ਉਸ ਦੇ ਪ੍ਰੇਮੀ ਨਾਲ ਕਰਵਾ ਦਿੱਤਾ। ਇਹ ਗੱਲ ਪੂਰੇ ਸੂਬੇ ਵਿੱਚ ਚਰਚਾ ਦੀ ਵਿਸ਼ਾ ਬਣੀ ਹੋਈ ਹੈ। ਹਾਸਲ ਜਾਣਕਾਰੀ ਮੁਤਾਬਕ ਕਾਨਪੁਰ ਦੇ ਇਸ ਵਿਅਕਤੀ ਦਾ ਵਿਆਹ ਪੰਜ ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਪੰਕਜ ਸ਼ਰਮਾ ਨੇ ਇਸ ਸਾਲ ਮਈ ਵਿੱਚ ਕੋਮਲ ਨਾਲ ਵਿਆਹ ਕੀਤਾ ਸੀ। ਉਹ ਗੁਰੂਗ੍ਰਾਮ ਵਿੱਚ ਪ੍ਰਾਈਵੇਟ ਫਰਮ ਵਿੱਚ ਮੁਲਾਜ਼ਮ ਹੈ।
ਪੰਕਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਪਤਨੀ ਕੋਮਲ ਵਿਆਹ ਤੋਂ ਬਾਅਦ ਤੋਂ ਦੂਰ ਦੂਰ ਰਹਿੰਦੀ ਸੀ। ਉਸ ਨੇ ਪਤਨੀ ਨਾਲ ਕਈ ਵਾਰ ਗੱਲ ਕੀਤੀ ਤਾਂ ਇੱਕ ਦਿਨ ਉਸ ਨੇ ਦੱਸਿਆ ਕਿ ਉਹ ਆਪਣੇ ਪ੍ਰੇਮੀ ਪਿੰਟੂ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ। ਪੰਕਜ ਨੇ ਇਹ ਗੱਲ ਆਪਣੇ ਸਹੁਰਿਆਂ ਨਾਲ ਸਾਂਝੀ ਕੀਤੀ ਤਾਂ ਉਹ ਆਪਣੀ ਧੀ ਨੂੰ ਪੁਰਾਣੀਆਂ ਗੱਲਾਂ ਭੁੱਲਣ ਲਈ ਜ਼ੋਰ ਪਾਉਣ ਲੱਗੇ ਪਰ ਕੋਮਲ ਆਪਣੀ ਗੱਲ ’ਤੇ ਅੜੀ ਰਹੀ।
ਇਸ ਤੋਂ ਬਾਅਦ ਮਾਮਲਾ ਘਰੇਲੂ ਹਿੰਸਾ ਵਿਰੋਧੀ ਸੈੱਲ ਤੇ ਆਸ਼ਾ ਜਯੋਤੀ ਕੇਂਦਰ ਤੱਕ ਪਹੁੰਚਿਆ ਜਿੱਥੇ ਔਰਤ, ਉਸ ਦੇ ਪਤੀ, ਪ੍ਰੇਮੀ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਿਚਕਾਰ ਮੀਟਿੰਗ ਹੋਈ। ਕੋਮਲ ਦੇ ਪੱਕੇ ਇਰਾਦੇ ਨੂੰ ਦੇਖ ਕੇ ਪੰਕਜ ਨੇ ਆਪਣੀ ਪਤਨੀ ਦਾ ਵਿਆਹ ਪਿੰਟੂ ਨਾਲ ਕਰਵਾਉਣ ਲਈ ਹਾਮੀ ਭਰ ਦਿੱਤੀ। ਉਸ ਨੇ ਬੀਤੇ ਦਿਨ ਆਪਣੀ ਪਤਨੀ ਦਾ ਵਿਆਹ ਕਰਵਾ ਦਿੱਤਾ। ਵਿਆਹ ਵਿੱਚ ਦੋਵਾਂ ਪਾਸਿਆਂ ਦੇ ਰਿਸ਼ਤੇਦਾਰਾਂ ਅਤੇ ਮਹਿਮਾਨਾਂ ਨੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :