ਦੁਨੀਆ 'ਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕੁੱਤੇ ਰੱਖਣ ਦੇ ਸ਼ੌਕੀਨ ਹਨ ਪਰ ਸਮੇਂ ਦੀ ਘਾਟ ਕਾਰਨ ਲੋਕ ਉਨ੍ਹਾਂ ਦੀ ਦੇਖਭਾਲ ਨਹੀਂ ਕਰ ਪਾਉਂਦੇ, ਇਸ ਲਈ ਕਈ ਲੋਕ ਅਜਿਹੇ ਵੀ ਹਨ ਜੋ ਆਪਣੇ ਪਾਲਤੂ ਜਾਨਵਰਾਂ ਦੀ ਦੇਖਭਾਲ ਕਰਨ ਲਈ ਲੋਕਾਂ ਨੂੰ ਰੱਖਦੇ ਹਨ। ਜੋ ਉਹਨਾਂ ਦੇ ਪਾਲਤੂ ਜਾਨਵਰ ਨੂੰ ਸਵੇਰੇ ਅਤੇ ਸ਼ਾਮ ਨੂੰ ਸੈਰ ਲਈ ਲੈ ਜਾਂਦੇ ਹਨ। ਹਾਲ ਹੀ ਦੇ ਦਿਨਾਂ ਵਿੱਚ ਅਜਿਹੇ ਹੀ ਵਿਅਕਤੀ ਦਾ ਇੱਕ ਵੀਡੀਓ (Dog viral Video) ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਇਹੀ ਕਹਿ ਰਹੇ ਹਨ ਕਿ ਇਸ ਵਿਅਕਤੀ ਦੀ ਸੁਰੱਖਿਆ ਦੇ ਸਾਹਮਣੇ ਚੰਗੇ ਸਿਆਸਤਦਾਨਾਂ ਦੀ ਸੁਰੱਖਿਆ ਵੀ ਫੇਲ੍ਹ ਹੋ ਗਈ ਹੈ। ਇਸ ਦਿਲਚਸਪ ਵੀਡੀਓ ਨੂੰ ਸੋਸ਼ਲ ਮੀਡੀਆ ਯੂਜ਼ਰਸ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਵਾਇਰਲ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਵਿਅਕਤੀ ਇੱਕ ਦਰਜਨ ਕੁੱਤਿਆਂ ਦੇ ਨਾਲ ਸੜਕ ਦੇ ਕਿਨਾਰੇ ਖੁਸ਼ੀ-ਖੁਸ਼ੀ ਘੁੰਮ ਰਿਹਾ ਹੈ। ਜਿਸ ਨੂੰ ਦੇਖ ਕੇ ਲੱਗਦਾ ਹੈ ਕਿ ਕੋਈ ਵੱਡਾ VIP ਸੜਕ 'ਤੇ ਆਇਆ ਹੈ ਅਤੇ ਕੁੱਤਿਆਂ ਦੀ ਫੌਜ ਉਸ ਦੀ ਰੱਖਿਆ ਕਰ ਰਹੀ ਹੈ। ਇਸ ਕਲਿੱਪ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਕੋਈ ਸੀਨੀਅਰ ਅਫਸਰ ਕਿਸੇ ਮਿਸ਼ਨ 'ਤੇ ਨਿਕਲਿਆ ਹੋਵੇ!
ਇਸ ਵੀਡੀਓ ਨੂੰ ਟਵਿੱਟਰ 'ਤੇ Buitengebieden ਨਾਮ ਦੇ ਅਕਾਊਂਟ ਨੇ ਸ਼ੇਅਰ ਕੀਤਾ ਹੈ। ਸਿਰਫ਼ ਸੱਤ ਸੈਕਿੰਡ ਦੀ ਇਸ ਕਲਿੱਪ ਨੂੰ ਲੋਕਾਂ ਨੇ ਇੰਨਾ ਪਸੰਦ ਕੀਤਾ ਕਿ ਖ਼ਬਰ ਲਿਖੇ ਜਾਣ ਤੱਕ ਇਸ ਨੂੰ 23 ਲੱਖ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਤੋਂ ਇਲਾਵਾ ਇਸ ਵੀਡੀਓ ਨੂੰ 69 ਹਜ਼ਾਰ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਵੀਡੀਓ 'ਤੇ ਕੁਮੈਂਟ ਕਰਦਿਆਂ ਇੱਕ ਯੂਜ਼ਰ ਨੇ ਲਿਖਿਆ, 'ਇਸ ਦੇ ਅੱਗੇ ਤਾਂ ਵੱਡੇ VIP ਦੀ ਸੁਰੱਖਿਆ ਵੀ ਫੇਲ੍ਹ ਹੋ ਗਈ ਹੈ।' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, 'ਇੱਥੇ ਇੱਕ ਵਾਰ 'ਚ ਦੋ ਕੁੱਤਿਆਂ ਨੂੰ ਸੰਭਾਲਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਹ ਵਿਅਕਤੀ ਇੱਕੋ ਸਮੇਂ ਦਰਜਨ ਕੁ ਕੁੱਤਿਆਂ ਨੂੰ ਸੰਭਾਲ ਰਿਹਾ ਹੈ।' ਇਸ ਤੋਂ ਇਲਾਵਾ ਹੋਰ ਵੀ ਕਈ ਲੋਕਾਂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।