ਹਰਿਮੰਦਰ ਸਾਹਿਬ ਨਤਮਸਤਕ ਹੋਏ 'ਅਯਾਰੀ' ਦੇ ਸਿਤਾਰੇ
'ਅਯਾਰੀ' ਵਿੱਚ ਮੁੱਖ ਭੂਮਿਕਾ ਨਿਭਾਅ ਰਹੇ ਸਿਧਾਰਥ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਨਗਰੀ ਆ ਕੇ ਬਹੁਤ ਹੀ ਚੰਗਾ ਲੱਗ ਰਿਹਾ ਹੈ ਅਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਕੇ ਮਨ ਨੂੰ ਸ਼ਾਂਤੀ ਮਿਲੀ ਹੈ। ਉਨ੍ਹਾਂ ਨੂੰ ਆਸ ਹੈ ਕਿ ਲੋਕ ਉਨ੍ਹਾਂ ਦੀ ਫ਼ਿਲਮ ਨੂੰ ਜ਼ਰੂਰ ਪਸੰਦ ਕਰਨਗੇ।
ਫ਼ਿਲਮ ਦੀ ਪ੍ਰਮੋਸ਼ਨ ਲਈ ਫ਼ਿਲਮ ਦੇ ਨਿਰਦੇਸ਼ਕ ਅਤੇ ਕਲਾਕਾਰ ਗੁਰੂ ਨਗਰੀ ਪਹੁੰਚੇ ਹੋਏ ਹਨ। ਇਨ੍ਹਾਂ ਕਲਾਕਾਰਾਂ ਨੇ ਬੀਤੇ ਕੱਲ੍ਹ ਅਟਾਰੀ ਸਰਹੱਦ ਤੇ ਪਾਕਿਸਤਾਨ ਰੇਂਜਰਾਂ ਅਤੇ ਬੀ.ਐੱਸ.ਐੱਫ. ਜਵਾਨਾਂ ਵਿਚਾਲੇ ਹੋਣ ਵਾਲੀ ਪਰੇਡ ਵੀ ਦੇਖੀ ਗਈ ਅਤੇ ਉੱਥੇ ਵੀ ਆਪਣੀ ਫ਼ਿਲਮ ਦਾ ਪ੍ਰਚਾਰ ਵੀ ਕੀਤਾ।
ਬੌਲੀਵੁੱਡ ਕਲਾਕਾਰ ਸਿਧਾਰਥ ਮਲਹੋਤਰਾ, ਮਨੋਜ ਵਾਜਪਾਈ, ਰਾਕੁਲ ਪ੍ਰੀਤ ਸਿੰਘ, ਪੂਜਾ ਚੋਪੜਾ ਅਤੇ ਨਿਰਦੇਸ਼ਕ ਨੀਰਜ ਪਾਂਡੇ ਨੇ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਕਿਹਾ ਕਿ ਉਨ੍ਹਾਂ ਵਲੋਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ ਕਿ ਫ਼ਿਲਮ ਨੂੰ ਕਾਮਯਾਬੀ ਮਿਲੇ। ਇਹ ਫ਼ਿਲਮ 9 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਅੰਮ੍ਰਿਤਸਰ- ਬੌਲੀਵੁੱਡ ਫ਼ਿਲਮ 'ਅਯਾਰੀ' ਦੀ ਸਟਾਰ ਕਾਸਟ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਨ੍ਹਾਂ ਸਿਤਾਰਿਆਂ ਨੇ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਫ਼ਿਲਮ ਦੀ ਕਾਮਯਾਬੀ ਲਈ ਅਰਦਾਸ ਕੀਤੀ।