ਅੰਮ੍ਰਿਤਸਰ 'ਤੇ ਕੋਰੋਨਾ ਦਾ ਸਾਇਆ ਬਰਕਰਾਰ, ਇਕ ਦਿਨ ਚ 164 ਕੇਸ ਪੌਜ਼ੇਟਿਵ, ਲੋਕਾਂ ਲਈ ਅਪੀਲ
ਅੱਜ ਅੰਮ੍ਰਿਤਸਰ ਜ਼ਿਲ੍ਹੇ 'ਚ 164 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਅੱਜ ਅੰਮ੍ਰਿਤਸਰ 'ਚ 141 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।
ਅੰਮ੍ਰਿਤਸਰ: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਚ ਰੋਜ਼ਾਨਾ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਇਸ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ 'ਚ 164 ਕੋਰੋਨਾ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਅੱਜ ਅੰਮ੍ਰਿਤਸਰ 'ਚ 141 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।
ਨੋਡਲ ਅਫ਼ਸਰ ਡਾ.ਮਦਨ ਮੋਹਨ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1344 ਐਕਟਿਵ ਕੇਸ ਹਨ। ਹੁਣ ਤੱਕ ਕੁੱਲ 8,269 ਵਿਅਕਤੀ ਕੋਰੋਨਾ ਮੁਕਤ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਕਿਹਾ ਸਾਨੂੰ ਸਾਵਧਾਨੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਹੀ ਅਸੀਂ ਕੋਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਮੁਆਫ, ਖਜ਼ਾਨੇ 'ਤੇ ਪਵੇਗਾ ਵਾਧੂ ਬੋਝ
ਨੋਡਲ ਅਫ਼ਸਰ ਨੇ ਦੱਸਿਆ ਕੋਰੋਨਾ ਦੇ ਲੱਛਣ ਤੇਜ਼ ਬੁਖ਼ਾਰ, ਖਾਂਸੀ, ਜੁਕਾਮ ਅਤੇ ਸਾਹ ਦੀ ਤਕਲੀਫ ਮੁੱਖ ਤੌਰ 'ਤੇ ਸ਼ਾਮਲ ਹਨ। ਫਿਰ ਵੀ ਲੋਕ ਆਪਣੇ ਸਰੀਰ ਵਿੱਚ ਇਹ ਲੱਛਣ ਮਹਿਸੂਸ ਕਰਨ ਦੇ ਬਾਵਜੂਦ ਕੋਰੋਨਾ ਦਾ ਟੈਸਟ ਕਰਵਾਉਣ ਲਈ ਨਹੀਂ ਆ ਰਹੇ ਜੋ ਕਿ ਬਹੁਤ ਖ਼ਤਰਨਾਕ ਸਾਬਤ ਹੋ ਰਿਹਾ ਹੈ।
ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਉਲੀਕੀ ਅਗਲੀ ਰਣਨੀਤੀ, ਵੱਡੇ ਅੰਦੋਲਨ ਦੀਆਂ ਤਿਆਰੀਆਂ
ਉਨ੍ਹਾਂ ਕਿਹਾ ਸਮੇਂ ਸਿਰ ਟੈਸਟ ਕਰਵਾ ਕੇ ਲੋਕ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲੈਣ ਤਾਂ ਲੋਕਾਂ ਦੀ ਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਬਚ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੋ ਹੋਰ ਲੋਕਾਂ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਈ ਹੈ ਜਿਸ ਤੋਂ ਬਾਅਦ ਹੁਣ ਤੱਕ ਜ਼ਿਲ੍ਹੇ 'ਚ 368 ਲੋਕਾਂ ਦੀ ਕੋਰੋਨਾ ਪੌਜ਼ੇਟਿਵ ਹੋਣ ਨਾਲ ਜਾਨ ਜਾ ਚੁੱਕੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ