ਗੁਰਪੁਰਬ ਮੌਕੇ ਸਜਾਏ ਸੁੰਦਰ ਜਲੌਅ
ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤ ਨੂੰ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ, ਉੱਥੇ ਹੀ ਇਹ ਸੰਦੇਸ਼ ਵੀ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅੰਮ੍ਰਿਤਮਈ ਬਾਣੀ ਜੀਵਨ ਵਿੱਚ ਵਸਾ ਕੇ ਗੁਰਬਾਣੀ ਅਨੁਸਾਰ ਜੀਵਨ ਜੀਣਾ ਚਾਹੀਦਾ ਹੈ।
ਇਸ ਮੌਕੇ ਸੰਗਤਾਂ ਵੱਡੀ ਤਦਾਦ ਵਿਚ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋ ਜੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਸੰਗਤਾਂ ਅਨੁਸਾਰ ਅੱਜ ਦੇ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਦੇ ਖ਼ਾਸ ਕਰਕੇ ਜਲੌਅ ਦੇ ਦਰਸ਼ਨਾਂ ਦਾ ਮੌਕਾ ਮਿਲਣਾ ਵੱਡੇ ਭਾਗਾਂ ਵਾਲੀ ਗੱਲ ਹੈ।
ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਆਈਆਂ ਸੰਗਤਾਂ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਘੰਟਿਆਂ ਬੱਧੀ ਕਤਾਰਾਂ ਵਿੱਚ ਖੜ੍ਹੇ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਕਰ ਰਹੀਆਂ ਹਨ।
ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤਕ ਗੁਰੂ ਸਾਹਿਬਾਨ ਨਾਲ ਸਬੰਧਤ ਪਾਵਨ ਪੱਵਿਤਰ ਵਸਤਾਂ ਦੇ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਗਏ।
ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ। ਅੱਜ ਸਵੇਰੇ 8 ਵਜੇ ਪ੍ਰਕਾਸ਼ ਪੁਰਬ ਸਬੰਧੀ ਪਰਸੋਂ ਤੋਂ ਅਰੰਭੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਨੌਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਬੰਧੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸਮਾਗਮ ਕਰਵਾਏ ਗਏ।
ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਦੁਨੀਆਂ ਭਰ ਵਿੱਚ ਵੱਸਦੀ ਸਿੱਖ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਦੇ ਇਸ ਪਾਵਨ ਦਿਹਾੜੇ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਖ਼ਾਸ ਰੌਣਕਾਂ ਵੇਖਣ ਨੂੰ ਮਿਲੀਆਂ।