ਅੰਮ੍ਰਿਤਸਰ: ਭਾਰਤ 'ਚ ਭਿਆਨਕ ਠੰਡ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਸੰਘਣੀ ਧੁੰਦ ਤੇ ਕੋਰੇ ਨੇ ਲੋਕਾਂ ਦੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅੱਜ ਅੰਮ੍ਰਿਤਸਰ 'ਚ ਸੰਘਣੀ ਧੁੰਦ ਛਾਈ ਹੋਈ ਹੈ। ਜਿਸ ਕਾਰਨ ਵਿਜ਼ੀਬਿਲਿਟੀ ਘੱਟ ਹੋਣ ਕਾਰਨ ਕੰਮ ਕਾਜੀ ਲੋਕਾਂ ਨੂੰ ਆਉਣ ਜਾਣ 'ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


ਦਿਨ ਵੇਲੇ ਵੀ ਲੋਕ ਸੜਕਾਂ 'ਤੇ ਲਾਇਟਾਂ ਚਲਾ ਕੇ ਚੱਲ ਰਹੇ ਹਨ। ਪਰ ਏਨੀ ਠੰਡ ਦੇ ਬਾਵਜੂਦ ਵੀ ਗੁਰੂ ਨਗਰੀ ਅੰਮ੍ਰਿਤਸਰ 'ਚ ਲੋਕਾਂ 'ਚ ਸੇਵਾ ਭਾਵਨਾ ਦੀ ਕੋਈ ਕਮੀ ਦਿਖਾਈ ਨਹੀਂ ਦੇ ਰਹੀ। ਲੋਕਾਂ ਨੂੰ ਠੰਡ ਤੋਂ ਰਾਹਤ ਦਿਵਾਉਣ ਲਈ ਚਾਹ ਦੇ ਲੰਗਰ ਸਵੇਰ ਤੋਂ ਹੀ ਸ਼ੁਰੂ ਹੋ ਜਾਂਦੇ ਹਨ। ਲੰਗਰ ਲਾਉਣ ਵਾਲੇ ਸੇਵਾਦਾਰਾਂ ਦਾ ਕਹਿਣਾ ਹੈ ਕਿ ਕਈ ਲੋਕ ਸੜਕਾਂ 'ਤੇ ਹੀ ਰਹਿੰਦੇ ਹਨ। ਅਜਿਹੇ ਲੋਕਾਂ ਤੇ ਰਾਹਗੀਰਾਂ ਲਈ ਚਾਹ ਦਾ ਲੰਗਰ ਲਾਇਆ ਗਿਆ ਹੈ ਤਾਂ ਕਿ ਠੰਡ ਤੋਂ ਕੁਝ ਰਾਹਤ ਮਿਲ ਸਕੇ।


ਲੋਕਾਂ ਦਾ ਕਹਿਣਾ ਹੈ ਕਿ ਠੰਡ ਬਹੁਤ ਜ਼ਿਆਦਾ ਹੈ। ਇਸ ਲਈ ਬਚਾਅ 'ਚ ਹੀ ਬਚਾਅ ਹੈ। ਸੋ ਘਰੋਂ ਉਦੋਂ ਹੀ ਨਿੱਕਲੋ ਜਦੋਂ ਕੋਈ ਜ਼ਰੂਰੀ ਕੰਮ ਹੋਵੇ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ