Nitin Gadkari: ਭਾਰਤ ਸਰਕਾਰ ਵੱਲੋਂ ਦੇਸ਼ ਵਿੱਚ ਸੜਕ ਹਾਦਸਿਆਂ ਨੂੰ ਘਟਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿਛਲੇ ਕੁਝ ਸਾਲਾਂ ਵਿੱਚ ਇਸ ਸਬੰਧੀ ਨਵੇਂ ਨਿਯਮ ਬਣਾਏ ਗਏ ਹਨ ਅਤੇ ਕੁਝ ਵਿੱਚ ਸੋਧਾਂ ਵੀ ਕੀਤੀਆਂ ਗਈਆਂ ਹਨ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਇੱਕ ਪ੍ਰੋਗਰਾਮ ਵਿੱਚ ਕਿਹਾ ਕਿ ਅਸੀਂ ਪੰਜ ਸਾਲਾਂ ਦੇ ਅੰਦਰ ਆਟੋਮੋਬਾਈਲ ਨਿਰਮਾਣ ਹੱਬ ਬਣ ਸਕਦੇ ਹਾਂ ਪਰ ਇਸ ਉਪਲਬਧੀ ਨੂੰ ਹਾਸਲ ਕਰਨ ਲਈ ਆਟੋ ਨਿਰਮਾਤਾਵਾਂ ਨੂੰ ਆਪਣੇ ਵਾਹਨਾਂ ਵਿੱਚ ਸੁਰੱਖਿਆ ਵਿਸ਼ੇਸ਼ਤਾਵਾਂ ਨੂੰ ਵਧਾਉਣਾ ਹੋਵੇਗਾ। ਇਸ ਨਾਲ ਸੜਕ ਹਾਦਸਿਆਂ ਵਿੱਚ ਵੀ ਕਮੀ ਆਵੇਗੀ। ਉਹ ਆਟੋ ਐਕਸਪੋ 2023 'ਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ, ਜਿਸ 'ਚ ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ 2024 ਦੇ ਅੰਤ ਤੋਂ ਪਹਿਲਾਂ ਸੜਕ ਹਾਦਸਿਆਂ 'ਚ 50 ਫੀਸਦੀ ਤੱਕ ਕਮੀ ਲਿਆਉਣ ਦਾ ਟੀਚਾ ਰੱਖ ਰਹੀ ਹੈ।
ਬਾਇਓ ਊਰਜਾ ਦੀ ਮੰਗ ਵਧੀ
ਗਡਕਰੀ ਨੇ ਕਿਹਾ ਕਿ ਭਾਰਤ ਸਰਕਾਰ ਕੁਝ ਵੀ ਲਾਜ਼ਮੀ ਨਹੀਂ ਕਰਨ ਜਾ ਰਹੀ ਹੈ, ਇਸਦੇ ਲਈ ਆਟੋ ਉਦਯੋਗ ਨੂੰ ਆਪਣੇ ਤੌਰ 'ਤੇ ਪ੍ਰਭਾਵੀ ਕਦਮ ਚੁੱਕਣੇ ਪੈਣਗੇ। ਉਦਯੋਗ ਸੰਗਠਨ ਸੀਆਈਆਈ ਦੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਬਾਇਓ ਐਨਰਜੀ ਬਾਰੇ ਕਿਹਾ ਕਿ ਸ੍ਰੀਲੰਕਾ ਅਤੇ ਬੰਗਲਾਦੇਸ਼ ਵਰਗੇ ਦੇਸ਼ ਵੀ ਭਾਰਤ ਤੋਂ ਈਥਾਨੌਲ ਦੀ ਦਰਾਮਦ ਕਰਨਾ ਚਾਹੁੰਦੇ ਹਨ।
ਇਸ ਪ੍ਰੋਗਰਾਮ ਦੌਰਾਨ ਨਿਤਿਨ ਗਡਕਰੀ ਨੇ ਇਹ ਵੀ ਕਿਹਾ ਕਿ ਉਹ ਅਗਲੇ ਕੁਝ ਦਿਨਾਂ ਵਿੱਚ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ ਕਰਨ ਜਾ ਰਹੇ ਹਨ। ਜਿੱਥੇ ਭਾਰਤ 'ਚ ਈਥਾਨੋਲ ਪੰਪ ਖੋਲ੍ਹਣ ਲਈ ਨੀਤੀ ਬਣਾਉਣ 'ਤੇ ਚਰਚਾ ਕੀਤੀ ਜਾਵੇਗੀ। ਭਵਿੱਖ ਵਿੱਚ ਈਥਾਨੌਲ ਦੀ ਬਹੁਤ ਜ਼ਿਆਦਾ ਵਰਤੋਂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਡੀ ਮਾਤਰਾ ਵਿੱਚ ਈਥਾਨੌਲ ਖਰੀਦਣ ਅਤੇ ਇਸ ਨੂੰ ਬਦਲਵੇਂ ਬਾਲਣ ਵਜੋਂ ਵਰਤਣ ਲਈ ਪ੍ਰੋਤਸਾਹਨ ਦੇਣ ਲਈ ਵੀ ਕੰਮ ਕਰ ਰਹੀ ਹੈ, ਜਿਸ ਨਾਲ ਪ੍ਰਦੂਸ਼ਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿੱਚ ਵੀ ਕਾਫੀ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Car loan Information:
Calculate Car Loan EMI
Car loan Information:
Calculate Car Loan EMI