ਪੜਚੋਲ ਕਰੋ

Punjab Online Driving License Portal: ਸੀਐਮ ਭਗਵੰਤ ਮਾਨ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ, ਹੁਣ ਘਰ ਬੈਠੇ ਇੰਝ ਕਰੋ ਲਾਇਸੈਂਸ ਅਪਲਾਈ

Punjab Government: ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ।

CM Bhagwant Mann Launches Online Driving License Portal

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰਟੀਏ ਦਫ਼ਤਰਾਂ/ਟਰੈਕਾਂ 'ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ 'ਚ ਖੜ੍ਹਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰਟੀਏ ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ।

Punjab Online Driving License Portal: ਸੀਐਮ ਭਗਵੰਤ ਮਾਨ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ, ਹੁਣ ਘਰ ਬੈਠੇ ਇੰਝ ਕਰੋ ਲਾਇਸੈਂਸ ਅਪਲਾਈ

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: National Herald Case: ਰਾਹੁਲ ਗਾਂਧੀ ਦੂਜੇ ਦਿਨ ਵੀ ਈਡੀ ਸਾਹਮਣੇ ਪੇਸ਼, ਕਾਂਗਰਸ ਹੈੱਡਕੁਆਰਟਰ ਦੇ ਨਾਲ ਲੱਗਦੇ ਇਲਾਕੇ 'ਚ ਦਫਾ 144 ਲਾਗੂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget