10 year old vehicles: 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੀ ਹੋਏਗੀ ਰਜਿਸਟ੍ਰੇਸ਼ਨ ਰੱਦ, ਜਾਣੋ ਇਸ ਨੂੰ ਵੇਚਣ ਤੇ ਬਚਾਉਣ ਦਾ ਢੰਗ
ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਇਸ ਹਫ਼ਤੇ ਦੇ ਸ਼ੁਰੂ ਵਿੱਚ ਜਾਰੀ ਕੀਤੇ ਗਏ ਹੁਕਮ ਅਨੁਸਾਰ 15 ਸਾਲ ਜਾਂ ਇਸ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਲਈ ਕੋਈ ਐਨਓਸੀ ਜਾਰੀ ਨਹੀਂ ਕੀਤਾ ਜਾਵੇਗਾ।
ਨਵੀਂ ਦਿੱਲੀ: ਨਵੇਂ ਸਾਲ ਦੀ ਸ਼ੁਰੂਆਤ ਤੋਂ ਪੁਰਾਣੇ ਡੀਜ਼ਲ ਵਾਹਨਾਂ 'ਤੇ ਕਾਰਵਾਈ ਸ਼ੁਰੂ ਹੋਣੀ ਹੈ। ਦਿੱਲੀ ਸਰਕਾਰ 1 ਜਨਵਰੀ, 2022 ਤੋਂ 10 ਸਾਲ ਪੁਰਾਣੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕਰ ਦੇਵੇਗੀ। ਸਰਕਾਰ ਇਨ੍ਹਾਂ ਵਾਹਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (NOC) ਜਾਰੀ ਕਰੇਗੀ ਤਾਂ ਜੋ ਇਨ੍ਹਾਂ ਨੂੰ ਹੋਰ ਥਾਵਾਂ 'ਤੇ ਦੁਬਾਰਾ ਰਜਿਸਟਰ ਕੀਤਾ ਜਾ ਸਕੇ। ਸਰਕਾਰ ਵੱਲੋਂ ਇਹ ਕਦਮ ਨੈਸ਼ਨਲ ਗ੍ਰੀਨ ਅਥਾਰਟੀ (NGT) ਦੀਆਂ ਹਦਾਇਤਾਂ ਕਾਰਨ ਚੁੱਕਿਆ ਜਾ ਰਿਹਾ ਹੈ।
ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਇਸ ਹਫ਼ਤੇ ਦੇ ਸ਼ੁਰੂ ਵਿੱਚ ਜਾਰੀ ਕੀਤੇ ਗਏ ਹੁਕਮ ਅਨੁਸਾਰ 15 ਸਾਲ ਜਾਂ ਇਸ ਤੋਂ ਵੱਧ ਪੁਰਾਣੇ ਡੀਜ਼ਲ ਵਾਹਨਾਂ ਲਈ ਕੋਈ ਐਨਓਸੀ ਜਾਰੀ ਨਹੀਂ ਕੀਤਾ ਜਾਵੇਗਾ। ਐਨਜੀਟੀ ਨੇ ਜੁਲਾਈ 2016 ਵਿੱਚ ਦਿੱਲੀ-ਐਨਸੀਆਰ ਵਿੱਚ 10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨਾਂ ਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨਾਂ ਦੀ ਰਜਿਸਟ੍ਰੇਸ਼ਨ ਤੇ ਚਲਾਉਣ 'ਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਸਨ।
ਦਿੱਲੀ-ਐਨਸੀਆਰ ਵਿੱਚ 38 ਲੱਖ ਵਾਹਨ
ਦਿੱਲੀ ਵਿੱਚ ਕਰੀਬ 38 ਲੱਖ ਪੁਰਾਣੇ ਵਾਹਨ ਹਨ। ਇਨ੍ਹਾਂ ਵਿੱਚੋਂ 35 ਲੱਖ ਪੈਟਰੋਲ ਤੇ 3 ਲੱਖ ਡੀਜ਼ਲ ਵਾਹਨ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਅਤੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਵਾਹਨ ਦਿੱਲੀ ਦੀਆਂ ਸੜਕਾਂ 'ਤੇ ਨਹੀਂ ਚਲਾਏ ਜਾ ਸਕਦੇ ਹਨ। ਐਨਜੀਟੀ ਨੇ ਰਾਜਧਾਨੀ ਵਿੱਚ 10 ਸਾਲ ਜਾਂ ਇਸ ਤੋਂ ਵੱਧ ਪੁਰਾਣੀਆਂ ਡੀਜ਼ਲ ਕਾਰਾਂ ਤੇ 15 ਸਾਲ ਜਾਂ ਇਸ ਤੋਂ ਵੱਧ ਪੁਰਾਣੇ ਪੈਟਰੋਲ ਵਾਹਨਾਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਅਜਿਹੇ 'ਚ ਦਿੱਲੀ ਸਰਕਾਰ ਨੇ ਡੀਜ਼ਲ ਵਾਹਨਾਂ ਦੇ ਸਾਹਮਣੇ ਇਲੈਕਟ੍ਰਿਕ ਦਾ ਨਵਾਂ ਵਿਕਲਪ ਖੋਲ੍ਹ ਦਿੱਤਾ ਹੈ।
ਦਿੱਲੀ-ਐਨਸੀਆਰ ਤੋਂ ਬਾਹਰ ਪੁਰਾਣੇ ਵਾਹਨ ਵੇਚ ਸਕਣਗੇ
10 ਸਾਲ ਤੋਂ ਪੁਰਾਣੇ ਡੀਜ਼ਲ ਵਾਹਨ ਅਤੇ 15 ਸਾਲ ਤੋਂ ਪੁਰਾਣੇ ਪੈਟਰੋਲ ਵਾਹਨ ਦਿੱਲੀ-ਐਨਸੀਆਰ ਤੋਂ ਬਾਹਰ ਵੇਚੇ ਜਾ ਸਕਦੇ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 10 ਤੋਂ 15 ਸਾਲ ਦੀ ਉਮਰ ਦੇ ਡੀਜ਼ਲ ਵਾਹਨਾਂ ਨੂੰ ਐਨਓਸੀ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਦਿੱਲੀ-ਐਨਸੀਆਰ ਤੋਂ ਬਾਹਰ ਦੁਬਾਰਾ ਰਜਿਸਟਰ ਕੀਤਾ ਜਾ ਸਕੇ। ਜੇਕਰ ਡੀਜ਼ਲ ਵਾਹਨ 15 ਸਾਲ ਤੋਂ ਵੱਧ ਪੁਰਾਣਾ ਹੈ ਤਾਂ ਉਸ ਨੂੰ ਸਕ੍ਰੈਪ ਕਰ ਦਿੱਤਾ ਜਾਵੇਗਾ।
ਡੀਜ਼ਲ ਨੂੰ ਈ-ਵਾਹਨ ਵਿੱਚ ਬਦਲਣ ਦਾ ਵਿਕਲਪ
ਜੇਕਰ ਤੁਹਾਡੇ ਕੋਲ 10 ਸਾਲ ਪੁਰਾਣੀ ਡੀਜ਼ਲ ਕਾਰ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਦਿੱਲੀ ਸਰਕਾਰ ਨੇ 10 ਸਾਲ ਪੁਰਾਣੇ ਡੀਜ਼ਲ ਵਾਹਨ ਨੂੰ ਇਲੈਕਟ੍ਰਿਕ ਵਿੱਚ ਬਦਲਣ ਦਾ ਰਾਹ ਖੋਲ੍ਹ ਦਿੱਤਾ ਹੈ। ਯਾਨੀ ਤੁਹਾਨੂੰ ਕਾਰ ਵੇਚਣ ਜਾਂ ਸਕਰੈਪ ਵਿੱਚ ਦੇਣ ਦੀ ਲੋੜ ਨਹੀਂ ਹੈ। ਦਿੱਲੀ ਸਰਕਾਰ ਡੀਜ਼ਲ ਕਾਰ ਨੂੰ ਇਲੈਕਟ੍ਰਿਕ ਕਾਰ 'ਚ ਬਦਲਣ ਦੀ ਲਾਗਤ 'ਤੇ ਵੀ ਸਬਸਿਡੀ ਦੇਵੇਗੀ।
ਇਹ ਵੀ ਪੜ੍ਹੋ: ਪਹਿਲਾਂ ਮੁਰਗੀ ਆਈ ਜਾਂ ਅੰਡਾ? ਆਖਰ ਮਿਲ ਹੀ ਗਿਆ ਦੁਨੀਆ ਦੇ ਸਭ ਤੋਂ ਮੁਸ਼ਕਲ ਸਵਾਲ ਦਾ ਸਹੀ ਜਵਾਬ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin