ਪੜਚੋਲ ਕਰੋ

Driving License : ਵੱਡਾ ਬਦਲਾਅ ਕਰਨ ਦੀ ਤਿਆਰੀ 'ਚ ਸਰਕਾਰ ! ਹੁਣ 50 ਸਾਲ ਤੱਕ ਵੈਧ ਰਹੇਗਾ ਡਰਾਈਵਿੰਗ ਲਾਇਸੈਂਸ, ਜਾਣੋ ਕੀ ਹੋਵੇਗਾ ਫਾਇਦਾ?

Driving License : ਜੇ ਤੁਹਾਡੇ ਕੋਲ ਗੱਡੀ ਹੈ ਜਾਂ ਤੁਸੀਂ ਭਵਿੱਖ ਵਿੱਚ ਗੱਡੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ।

Driving License : ਜੇ ਤੁਹਾਡੇ ਕੋਲ ਗੱਡੀ ਹੈ ਜਾਂ ਤੁਸੀਂ ਭਵਿੱਖ ਵਿੱਚ ਗੱਡੀ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਵੱਡੀ ਰਾਹਤ ਵਾਲੀ ਖ਼ਬਰ ਹੈ। ਕੇਂਦਰ ਸਰਕਾਰ ਡਰਾਈਵਿੰਗ ਲਾਇਸੈਂਸ (DL) ਅਤੇ ਵਾਹਨਾਂ ਨਾਲ ਸਬੰਧਿਤ ਕਈ ਪ੍ਰਕਿਰਿਆਵਾਂ ਨੂੰ ਹੋਰ ਆਸਾਨ ਬਣਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਮਕਸਦ ਲੋਕਾਂ ਨੂੰ RTO ਦੇ ਚੱਕਰਾਂ ਤੋਂ ਬਚਾਉਣਾ ਅਤੇ ਜ਼ਿਆਦਾਤਰ ਕੰਮਾਂ ਨੂੰ ਆਨਲਾਈਨ ਕਰਨਾ ਹੈ। ਇਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਕਾਗਜ਼ੀ ਕਾਰਵਾਈ ਵੀ ਘੱਟ ਹੋਵੇਗੀ।

20 ਸਾਲ ਨਹੀਂ, 50 ਸਾਲ ਤੱਕ ਵੈਧ ਹੋ ਸਕਦਾ ਹੈ ਲਾਇਸੈਂਸ

ਮੌਜੂਦਾ ਸਮੇਂ ਵਿੱਚ ਡਰਾਈਵਿੰਗ ਲਾਇਸੈਂਸ ਦੀ ਇੱਕ ਨਿਰਧਾਰਤ ਮਿਆਦ ਹੁੰਦੀ ਹੈ, ਜਿਸ ਤੋਂ ਬਾਅਦ ਇਸ ਨੂੰ ਰੀਨਿਊ ਕਰਵਾਉਣਾ ਪੈਂਦਾ ਹੈ। ਹੁਣ ਕੇਂਦਰ ਸਰਕਾਰ DL ਦੀ ਵੈਧਤਾ 20 ਸਾਲ ਤੋਂ ਵਧਾ ਕੇ ਸਿੱਧੀ 50 ਸਾਲ ਕਰਨ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਹੀ ਹੈ। ਲਾਇਸੈਂਸ ਰੀਨਿਊ ਕਰਵਾਉਣ ਲਈ ਲੋਕਾਂ ਨੂੰ ਕਈ ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਅਤੇ RTO ਦਫ਼ਤਰ ਜਾਣਾ ਪੈਂਦਾ ਹੈ। ਜੇਕਰ ਇਹ ਨਵਾਂ ਨਿਯਮ ਲਾਗੂ ਹੁੰਦਾ ਹੈ ਤਾਂ ਲੱਖਾਂ ਵਾਹਨ ਮਾਲਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਵਾਰ-ਵਾਰ ਰੀਨਿਊਅਲ ਦੀ ਲੋੜ ਨਹੀਂ ਪਵੇਗੀ।

ਗੱਡੀ ਦੀ ਖਰੀਦ-ਫਰੋਖ਼ਤ ਦੀ ਪ੍ਰਕਿਰਿਆ ਵੀ ਹੋਵੇਗੀ ਆਨਲਾਈਨ

ਸਰਕਾਰ ਪੁਰਾਣੀਆਂ ਗੱਡੀਆਂ ਦੀ ਖਰੀਦ-ਫਰੋਖ਼ਤ ਨਾਲ ਜੁੜੀ ਪ੍ਰਕਿਰਿਆ ਨੂੰ ਵੀ ਆਸਾਨ ਬਣਾਉਣਾ ਚਾਹੁੰਦੀ ਹੈ। ਫਿਲਹਾਲ ਜਦੋਂ ਕੋਈ ਵਿਅਕਤੀ ਆਪਣੀ ਪੁਰਾਣੀ ਕਾਰ ਜਾਂ ਬਾਈਕ ਵੇਚਦਾ ਹੈ ਤਾਂ ਨਵੇਂ ਮਾਲਕ ਦੇ ਨਾਮ 'ਤੇ ਵਾਹਨ ਟਰਾਂਸਫਰ ਕਰਵਾਉਣ ਲਈ ਕਾਫ਼ੀ ਰਸਮੀ ਕਾਰਵਾਈ ਕਰਨੀ ਪੈਂਦੀ ਹੈ। ਕਈ ਵਾਰ ਲੋਕਾਂ ਨੂੰ RTO ਦੇ ਕਈ ਚੱਕਰ ਵੀ ਲਗਾਉਣੇ ਪੈਂਦੇ ਹਨ। ਨਵੇਂ ਪ੍ਰਸਤਾਵ ਤਹਿਤ ਇਹ ਪੂਰੀ ਪ੍ਰਕਿਰਿਆ ਆਨਲਾਈਨ ਕੀਤੀ ਜਾ ਸਕਦੀ ਹੈ। ਇਸ ਨਾਲ ਗੱਡੀ ਖਰੀਦਣ ਜਾਂ ਵੇਚਣ ਤੋਂ ਬਾਅਦ ਮਾਲਕੀ ਹੱਕ ਬਦਲਣ ਦਾ ਕੰਮ ਘਰ ਬੈਠੇ ਇੰਟਰਨੈੱਟ ਰਾਹੀਂ ਕੀਤਾ ਜਾ ਸਕੇਗਾ।

ਲੋਕਾਂ ਨੂੰ ਮਿਲਣਗੀਆਂ ਹੋਰ ਸੁਵਿਧਾਵਾਂ

ਸਰਕਾਰ ਦਾ ਮੰਨਣਾ ਹੈ ਕਿ ਡਿਜ਼ੀਟਲ ਪ੍ਰਣਾਲੀ ਲਾਗੂ ਹੋਣ ਨਾਲ ਲੋਕਾਂ ਨੂੰ ਵਧੇਰੇ ਸੁਵਿਧਾ ਮਿਲੇਗੀ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਵੀ ਵਧੇਗੀ। ਆਨਲਾਈਨ ਸਿਸਟਮ ਰਾਹੀਂ ਦਸਤਾਵੇਜ਼ਾਂ ਦੀ ਜਾਂਚ ਆਸਾਨ ਹੋਵੇਗੀ ,ਫੀਸ ਆਨਲਾਈਨ ਜਮ੍ਹਾਂ ਕਰਵਾਈ ਜਾ ਸਕੇਗੀ , ਅਰਜ਼ੀ ਦੀ ਸਥਿਤੀ ਘਰ ਬੈਠੇ ਦੇਖੀ ਜਾ ਸਕੇਗੀ , RTO ਦਫ਼ਤਰਾਂ ਵਿੱਚ ਭੀੜ ਘੱਟ ਹੋਵੇਗੀ ,ਟ੍ਰੈਫਿਕ ਨਿਯਮ ਤੋੜਨ ਵਾਲਿਆਂ 'ਤੇ ਸਖ਼ਤੀ ਹੋਵੇਗੀ। 

ਸਰਕਾਰ ਸਿਰਫ਼ ਸੁਵਿਧਾਵਾਂ ਵਧਾਉਣ 'ਤੇ ਹੀ ਧਿਆਨ ਨਹੀਂ ਦੇ ਰਹੀ, ਸਗੋਂ ਸੜਕ ਸੁਰੱਖਿਆ ਨੂੰ ਵੀ ਮਜ਼ਬੂਤ ਬਣਾਉਣਾ ਚਾਹੁੰਦੀ ਹੈ। ਇਸ ਲਈ ਨੈਗੇਟਿਵ ਪੁਆਇੰਟ ਸਿਸਟਮ ਲਾਗੂ ਕਰਨ 'ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਤਹਿਤ ਜੇਕਰ ਕੋਈ ਡਰਾਈਵਰ ਵਾਰ-ਵਾਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸਦੇ ਖਾਤੇ ਵਿੱਚ ਨੈਗੇਟਿਵ ਅੰਕ ਜੁੜਦੇ ਜਾਣਗੇ।

ਹੇਠ ਲਿਖੀਆਂ ਗਲਤੀਆਂ 'ਤੇ ਅੰਕ ਕੱਟੇ ਜਾ ਸਕਦੇ ਹਨ:

ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ
ਰੈੱਡ ਲਾਈਟ ਜੰਪ ਕਰਨਾ
ਸ਼ਰਾਬ ਪੀ ਕੇ ਵਾਹਨ ਚਲਾਉਣਾ
ਹੋਰ ਗੰਭੀਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ

ਜੇ ਇਹ ਪ੍ਰਸਤਾਵ ਲਾਗੂ ਹੁੰਦੇ ਹਨ ਤਾਂ ਡਰਾਈਵਿੰਗ ਲਾਇਸੈਂਸ, ਵਾਹਨ ਟਰਾਂਸਫਰ ਅਤੇ ਟ੍ਰੈਫਿਕ ਪ੍ਰਬੰਧਨ ਨਾਲ ਜੁੜੀਆਂ ਕਈ ਪ੍ਰਕਿਰਿਆਵਾਂ ਪਹਿਲਾਂ ਨਾਲੋਂ ਕਾਫ਼ੀ ਆਸਾਨ ਅਤੇ ਪਾਰਦਰਸ਼ੀ ਹੋ ਸਕਦੀਆਂ ਹਨ।

Advertisement

ਟਾਪ ਹੈਡਲਾਈਨ

ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
Alto K10 ਤੋਂ ਲੈਕੇ Baleno ਤੱਕ, ਮਹਿੰਗੀਆਂ ਹੋਈਆਂ Maruti ਦੀਆਂ ਆਹ ਕਾਰਾਂ; ਦੇਖ ਲਓ ਲਿਸਟ
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
ਕੀ ਕਾਰ ਦਾ ਧੂੰਆਂ ਖ਼ਤਰੇ ਦਾ ਸੰਕੇਤ ਹੈ? ਸਮੱਸਿਆ ਨੂੰ ਕਿਵੇਂ ਪਛਾਣਿਆ ਜਾਵੇ?
Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Advertisement

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget