Tata Motors Nexon: Tata Motors ਦੇ ਇਲੈਕਟ੍ਰਿਕ ਵਾਹਨ ਵਿੱਚ ਲੱਗੀ ਅੱਗ, ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ
Fire In Electric Car:ਟਾਟਾ ਮੋਟਰਜ਼ ਦੀ ਇਲੈਕਟ੍ਰਿਕ ਗੱਡੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਮੁੰਬਈ ਦੀ ਘਟਨਾ ਹੈ। ਜਿੱਥੇ ਟਾਟਾ ਮੋਟਰਸ ਦੀ ਨਿਕਸਨ ਇਲੈਕਟ੍ਰਿਕ ਕਾਰ ਵਿੱਚ ਅੱਗ ਲੱਗ ਗਈ।
Fire In Electric Car:ਟਾਟਾ ਮੋਟਰਜ਼ ਦੀ ਇਲੈਕਟ੍ਰਿਕ ਗੱਡੀ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਹ ਮੁੰਬਈ ਦੀ ਘਟਨਾ ਹੈ। ਜਿੱਥੇ ਟਾਟਾ ਮੋਟਰਸ ਦੀ ਨਿਕਸਨ ਇਲੈਕਟ੍ਰਿਕ ਕਾਰ ਵਿੱਚ ਅੱਗ ਲੱਗ ਗਈ। ਜਿਸ ਤੋਂ ਬਾਅਦ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਡੀਆਰਡੀਓ (ਰੱਖਿਆ ਖੋਜ ਅਤੇ ਵਿਕਾਸ ਸੰਗਠਨ) ਇਸ ਅੱਗ ਦੀ ਘਟਨਾ ਦੀ ਜਾਂਚ ਕਰੇਗਾ।
ਕਾਰ ਨੂੰ ਅੱਗ ਲੱਗਣ ਦੀ ਘਟਨਾ 'ਤੇ ਟਾਟਾ ਮੋਟਰਜ਼ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਅਸੀਂ ਹਾਲ ਹੀ 'ਚ ਵਾਹਨ ਨੂੰ ਲੱਗੀ ਅੱਗ ਨਾਲ ਸਬੰਧਤ ਘਟਨਾ ਦੇ ਤੱਥਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੇ ਹਾਂ। ਅਸੀਂ ਆਪਣੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਾਂਗੇ। ਕੰਪਨੀ ਨੇ ਕਿਹਾ ਕਿ ਉਹ ਆਪਣੇ ਵਾਹਨਾਂ ਅਤੇ ਗਾਹਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ। ਟਾਟਾ ਦੀ ਇਲੈਕਟ੍ਰਿਕ ਕਾਰ ਨੂੰ ਅੱਗ ਲੱਗਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕੰਪਨੀ ਨੇ ਇਹ ਬਿਆਨ ਜਾਰੀ ਕੀਤਾ ਹੈ। ਟਾਟਾ ਮੋਟਰਜ਼ ਮੁਤਾਬਕ ਅੱਗ ਲੱਗਣ ਦੀ ਇਹ ਪਹਿਲੀ ਘਟਨਾ ਹੈ ਅਤੇ ਹੁਣ ਤੱਕ ਕੰਪਨੀ 30,000 ਤੋਂ ਜ਼ਿਆਦਾ ਇਲੈਕਟ੍ਰਿਕ ਵਾਹਨ ਵੇਚ ਚੁੱਕੀ ਹੈ, ਜਿਨ੍ਹਾਂ 'ਚ ਜ਼ਿਆਦਾਤਰ ਨੈਕਸਨ ਮਾਡਲ ਹਨ ਅਤੇ ਇਨ੍ਹਾਂ ਵਾਹਨਾਂ ਨੇ 10 ਕਰੋੜ ਕਿਲੋਮੀਟਰ ਦਾ ਸਫਰ ਤੈਅ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇਲੈਕਟ੍ਰਿਕ ਸਕੂਟਰ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ, ਜਿਸ ਕਾਰਨ ਲੋਕ ਜ਼ਖਮੀ ਹੋ ਗਏ ਸਨ। ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਸਨ। ਜਾਂਚ ਵਿਚ ਬੈਟਰੀ ਸੈੱਲ ਵਿਚ ਨੁਕਸ ਦਾ ਖੁਲਾਸਾ ਹੋਇਆ। ਕਈ ਇਲੈਕਟ੍ਰਿਕ ਦੋਪਹੀਆ ਵਾਹਨ ਨਿਰਮਾਤਾਵਾਂ ਜਿਵੇਂ ਕਿ ਓਲਾ ਇਲੈਕਟ੍ਰਿਕ, ਓਕੀਨਾਵਾ ਆਟੋਟੈਕ ਅਤੇ ਪਿਓਰ ਈਵੀ ਨੇ ਵੀ ਦੋਪਹੀਆ ਵਾਹਨ ਵਾਪਸ ਮੰਗਵਾਏ ਹਨ। ਸਰਕਾਰ ਨੇ ਇਨ੍ਹਾਂ ਇਲੈਕਟ੍ਰਿਕ ਸਕੂਟਰ ਬਣਾਉਣ ਵਾਲੀਆਂ ਕੰਪਨੀਆਂ 'ਤੇ ਜੁਰਮਾਨਾ ਲਗਾਉਣ ਦੀ ਚਿਤਾਵਨੀ ਵੀ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਇਲੈਕਟ੍ਰਿਕ ਵਾਹਨਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਾਅਦ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਬਣਾਈ ਗਈ ਕਮੇਟੀ ਇਸ ਮਹੀਨੇ ਤੱਕ ਆਪਣੀ ਰਿਪੋਰਟ ਸੌਂਪ ਸਕਦੀ ਹੈ।