ਨਵੀਂ ਦਿੱਲੀ: ਇਲੈਕਟ੍ਰਿਕ ਦੋਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਕੇਂਦਰ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਕੇਂਦਰੀ ਸੜਕ ਆਵਾਜਾਈ ਮੰਤਰਾਲੇ ਨੇ ਬੈਟਰੀ, ਮੀਥੇਨੌਲ ਤੇ ਈਥੇਨੌਲ 'ਤੇ ਚੱਲਣ ਵਾਲੇ ਦੋ ਪਹੀਆ ਵਾਹਨਾਂ (E-2 Wheelers) ਲਈ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਹੁਣ ਇਨ੍ਹਾਂ ਵਾਹਨਾਂ ਨੂੰ ਪਰਮਿਟ ਲੈਣ ਦੀ ਜ਼ਰੂਰਤ ਨਹੀਂ ਹੋਏਗੀ।


ਇਨ੍ਹਾਂ ਵਾਹਨਾਂ ਦੀ ਵਰਤੋਂ ਬਿਨਾਂ ਕਿਸੇ ਪਰਮਿਟ ਦੇ ਕਿਸੇ ਵੀ ਤਰੀਕੇ ਨਾਲ ਕੀਤੀ ਜਾ ਸਕਦੀ ਹੈ। ਭਾਵ ਕਾਨੂੰਨੀ ਤੌਰ 'ਤੇ ਇਨ੍ਹਾਂ ਵਾਹਨਾਂ ਦੀ ਵਰਤੋਂ ਵਪਾਰਕ ਉਦੇਸ਼ਾਂ ਲਈ ਵੀ ਕੀਤੀ ਜਾ ਸਕਦੀ ਹੈ। ਮੰਤਰਾਲੇ ਦੇ ਇਸ ਫੈਸਲੇ ਨਾਲ ਸੈਰ ਸਪਾਟਾ ਉਦਯੋਗ ਨੂੰ ਵੀ ਰਾਹਤ ਮਿਲੇਗੀ।


ਕਿਰਾਏ 'ਤੇ ਦੋਪਹੀਆ ਵਾਹਨ ਦੇਣ ਵਾਲਿਆਂ ਨੂੰ ਸਹੂਲਤ ਮਿਲੇਗੀ


ਮੰਤਰਾਲੇ ਨੇ ਬੈਟਰੀ, ਮੀਥੇਨੌਲ ਤੇ ਈਥੇਨੌਲ 'ਤੇ ਚੱਲਣ ਵਾਲੇ ਦੋ ਪਹੀਆ ਵਾਹਨਾਂ ਨੂੰ ਪਰਮਿਟ ਦੀ ਲੋੜ ਤੋਂ ਛੋਟ ਦੇ ਦਿੱਤੀ ਹੈ। ਭਾਵੇਂ ਮੰਤਰਾਲੇ ਨੇ ਇਲੈਕਟ੍ਰਿਕ ਵਾਹਨਾਂ ਨੂੰ ਪਰਮਿਟ ਤੋਂ ਛੋਟ ਦਿੱਤੀ ਸੀ ਪਰ ਆਦੇਸ਼ ਵਿੱਚ ਦੋਪਹੀਆ ਵਾਹਨਾਂ ਲਈ ਸਪੱਸ਼ਟ ਨਿਰਦੇਸ਼ ਨਹੀਂ ਸਨ।


ਦੋਪਹੀਆ ਵਾਹਨ ਟਰਾਂਸਪੋਰਟਰ ਇਹ ਵਾਹਨ ਕਾਨੂੰਨੀ ਤੌਰ 'ਤੇ ਕਿਰਾਏ 'ਤੇ ਦੇਣ ਦੇ ਯੋਗ ਨਹੀਂ ਸਨ। ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਆਦੇਸ਼ ਅਨੁਸਾਰ, ਬਿਨਾਂ ਕਿਸੇ ਪਰਮਿਟ ਦੇ ਕਾਨੂੰਨੀ ਤੌਰ ਤੇ ਦੋਪਹੀਆ ਵਾਹਨਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦਾ ਸਭ ਤੋਂ ਵੱਡਾ ਲਾਭ ਕਿਰਾਏ 'ਤੇ ਦੋ ਪਹੀਆ ਵਾਹਨ ਦੇਣ ਵਾਲੇ ਟਰਾਂਸਪੋਰਟਰਾਂ ਨੂੰ ਮਿਲੇਗਾ।


ਇਸ ਸਬੰਧੀ ਬੱਸ ਐਂਡ ਕਾਰ ਆਪਰੇਟਰਜ਼ ਕਨਫੈਡਰੇਸ਼ਨ ਆਫ ਇੰਡੀਆ (ਸੀਐਮਵੀਆਰ-CMVR) ਦੇ ਚੇਅਰਮੈਨ ਗੁਰਮੀਤ ਸਿੰਘ ਤਨੇਜਾ ਦਾ ਕਹਿਣਾ ਹੈ ਕਿ ਸੜਕ ਆਵਾਜਾਈ ਮੰਤਰਾਲੇ ਦੇ ਇਸ ਫੈਸਲੇ ਨਾਲ ਦੋਪਹੀਆ ਵਾਹਨਾਂ ਨੂੰ ਰਾਹਤ ਮਿਲੇਗੀ ਤੇ ਸੈਰ ਸਪਾਟਾ ਉਦਯੋਗ ਨਾਲ ਜੁੜੇ ਲੋਕਾਂ ਨੂੰ ਲਾਭ ਮਿਲੇਗਾ। ਤੁਹਾਨੂੰ ਦੱਸ ਦਈਏ ਕਿ ਗੋਆ ਅਤੇ ਸੈਰ ਸਪਾਟੇ ਵਾਲੇ ਹੋਰ ਸਥਾਨਾਂ 'ਤੇ ਦੋਪਹੀਆ ਵਾਹਨ ਕਿਰਾਏ' ਤੇ ਦਿੱਤੇ ਜਾਂਦੇ ਹਨ।


ਇਹ ਵੀ ਪੜ੍ਹੋ: Captain vs Sidhu: ਕੈਪਟਨ-ਸਿੱਧੂ ਵਿਚਾਲੇ ਰੇੜਕਾ ਮੁਕਾਉਣ ਲਈ ਹਾਈਕਮਾਨ ਦਾ ਮੁੜ ਐਕਸ਼ਨ, ਹਰੀਸ਼ ਰਾਵਤ ਕਰਨਗੇ ਨਿਬੇੜਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904


Car loan Information:

Calculate Car Loan EMI