Price Hike on Two Wheelers: ਹੀਰੋ ਮੋਟੋਕਾਰਪ ਨੇ ਹਾਲ ਹੀ ਵਿੱਚ ਆਪਣੇ ਦੋਪਹੀਆ ਵਾਹਨਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਹ ਵਧੀ ਹੋਈ ਕੀਮਤ 3 ਜੁਲਾਈ ਤੋਂ ਲਾਗੂ ਹੋਵੇਗੀ। ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਦੱਸਿਆ ਕਿ ਕੀਮਤਾਂ 'ਚ ਇਹ ਵਾਧਾ 1.5 ਫੀਸਦੀ ਤੱਕ ਹੋਵੇਗਾ। ਜੋ ਕਿ ਵੱਖ-ਵੱਖ ਬਾਜ਼ਾਰਾਂ ਅਤੇ ਮਾਡਲਾਂ 'ਤੇ ਵੱਖ-ਵੱਖ ਹੋਵੇਗਾ।
ਕੰਪਨੀ ਮੁਤਾਬਕ ਦੋਪਹੀਆ ਵਾਹਨਾਂ ਦੀਆਂ ਕੀਮਤਾਂ 'ਚ ਇਹ ਵਾਧਾ ਕੰਪਨੀ ਵੱਲੋਂ ਸਮੇਂ-ਸਮੇਂ 'ਤੇ ਕੀਤੀ ਜਾਂਦੀ ਸਮੀਖਿਆ ਹੈ। ਜਿਸ ਵਿੱਚ ਕੀਮਤ, ਇਨਪੁਟ ਲਾਗਤ ਅਤੇ ਕਾਰੋਬਾਰੀ ਲੋੜਾਂ ਵਰਗੀਆਂ ਕਈ ਚੀਜ਼ਾਂ ਦਾ ਮੁਲਾਂਕਣ ਕੀਤਾ ਜਾਂਦਾ ਹੈ।


ਕੰਪਨੀ ਬਿਹਤਰ ਵਿੱਤ ਵਿਕਲਪਾਂ ਦੀ ਪੇਸ਼ਕਸ਼ ਜਾਰੀ ਰੱਖੇਗੀ ਤਾਂ ਜੋ ਗਾਹਕਾਂ 'ਤੇ ਇਸ ਦਾ ਜ਼ਿਆਦਾ ਪ੍ਰਭਾਵ ਨਾ ਪਵੇ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਮਾਨਸੂਨ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਆਰਥਿਕ ਗਤੀਵਿਧੀਆਂ ਵਧਣ ਕਾਰਨ ਮੰਗ ਵਧਣ ਦੇ ਸੰਕੇਤ ਮਿਲਣ ਦੀ ਸੰਭਾਵਨਾ ਹੈ। ਤਿਉਹਾਰੀ ਸੀਜ਼ਨ 'ਚ ਇੰਡਸਟਰੀ 'ਚ ਉਛਾਲ ਆ ਸਕਦਾ ਹੈ।


ਹਾਲ ਹੀ ਵਿੱਚ ਹੀਰੋ ਮੋਟਰਕਾਰਪ ਨੇ ਭਾਰਤੀ ਬਾਜ਼ਾਰ ਵਿੱਚ ਆਪਣੀ ਅਪਡੇਟ ਕੀਤੀ 160cc ਬਾਈਕ Xtreme 160R 4V ਨੂੰ ਲਾਂਚ ਕੀਤਾ ਹੈ। ਜਿਸ ਦੀ ਸ਼ੁਰੂਆਤੀ ਕੀਮਤ 1.27 ਲੱਖ ਰੁਪਏ ਐਕਸ-ਸ਼ੋਰੂਮ ਹੈ। 2023 Hero Extreme 160R 4V ਨੂੰ ਪਾਵਰ ਦੇਣ ਲਈ, ਇੱਕ 163cc ਸਿੰਗਲ ਸਿਲੰਡਰ ਏਅਰ ਅਤੇ ਆਇਲ ਕੂਲਡ ਇੰਜਣ ਦਿੱਤਾ ਗਿਆ ਹੈ, ਜੋ 16.3hp ਦੀ ਅਧਿਕਤਮ ਪਾਵਰ ਅਤੇ 14.6Nm ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਜਿਸ ਦੇ ਨਾਲ 5-ਸਪੀਡ ਗਿਅਰਬਾਕਸ ਜੋੜਿਆ ਗਿਆ ਹੈ।


Hero Xtreme ਨੂੰ ਲਾਂਚ ਕਰਨ ਦੇ ਨਾਲ ਹੀ ਕੰਪਨੀ ਇੱਕ ਹੋਰ ਮੋਟਰਸਾਈਕਲ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਲਈ 4 ਜੁਲਾਈ ਦੀ ਤਰੀਕ ਤੈਅ ਕੀਤੀ ਗਈ ਹੈ। ਇਸ ਨਵੀਂ ਬਾਈਕ ਨੂੰ 440cc ਸਿੰਗਲ ਸਿਲੰਡਰ ਆਇਲ ਕੂਲਡ ਇੰਜਣ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਇਸਦੀ ਕੀਮਤ ਦੀ ਗੱਲ ਕਰੀਏ ਤਾਂ ਇਸ ਨੂੰ 2.5 ਲੱਖ ਰੁਪਏ ਦੇ ਕਰੀਬ ਪੇਸ਼ ਕੀਤਾ ਜਾ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Car loan Information:

Calculate Car Loan EMI