Maruti Suzuki:ਮਾਰੂਤੀ ਸੁਜ਼ੂਕੀ 10 ਲੱਖ ਵਾਹਨਾਂ ਦੀ ਸਮਰੱਥਾ ਵਾਲਾ ਨਵਾਂ ਪਲਾਂਟ ਲਗਾਉਣ ਦੀ ਕਰ ਰਹੀ ਹੈ ਤਿਆਰੀ
Maruti Suzuki Indiaਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (MSI) ਨੇ ਕਿਹਾ ਕਿ ਉਹ 10 ਲੱਖ ਵਾਹਨਾਂ ਦੀ ਉਤਪਾਦਨ ਸਮਰੱਥਾ ਵਾਲਾ ਨਵਾਂ ਪਲਾਂਟ ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ।
Maruti Suzuki Indiaਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (MSI) ਨੇ ਕਿਹਾ ਕਿ ਉਹ 10 ਲੱਖ ਵਾਹਨਾਂ ਦੀ ਉਤਪਾਦਨ ਸਮਰੱਥਾ ਵਾਲਾ ਨਵਾਂ ਪਲਾਂਟ ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ। ਪਲਾਂਟ ਦੀ ਯੋਜਨਾ ਘਰੇਲੂ ਬਾਜ਼ਾਰ ਦੇ ਨਾਲ-ਨਾਲ ਬਰਾਮਦ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਕੀਤੀ ਗਈ ਹੈ।
ਐਮਐਸਆਈ ਦੇ ਚੇਅਰਮੈਨ ਆਰਸੀ ਭਾਰਗਵ ਨੇ ਮਾਰਚ ਤਿਮਾਹੀ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਇਸ ਨਵੇਂ ਪਲਾਂਟ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਪਲਾਂਟ ਹਰਿਆਣਾ ਦੇ ਸੋਨੀਪਤ ਵਿਖੇ ਮੌਜੂਦਾ ਨਿਰਮਾਣ ਅਧੀਨ ਪਲਾਂਟ ਤੋਂ ਵੱਖਰੇ ਤੌਰ 'ਤੇ ਸਥਾਪਿਤ ਕੀਤਾ ਜਾਵੇਗਾ।
ਹਾਲਾਂਕਿ ਨਵੇਂ ਪਲਾਂਟ ਅਤੇ ਇਸ ਦੇ ਸਥਾਨ 'ਤੇ ਕੀਤੇ ਜਾਣ ਵਾਲੇ ਨਿਵੇਸ਼ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪਰ ਕੰਪਨੀ ਦੇ ਨਿਰਦੇਸ਼ਕ ਮੰਡਲ ਨੇ 10 ਲੱਖ ਵਾਹਨਾਂ ਦੇ ਉਤਪਾਦਨ ਦੀ ਸਾਲਾਨਾ ਸਮਰੱਥਾ ਵਾਲਾ ਨਵਾਂ ਪਲਾਂਟ ਸਥਾਪਤ ਕਰਨ ਦੇ ਪ੍ਰਸਤਾਵ ਨੂੰ ਸਿਧਾਂਤਕ ਤੌਰ 'ਤੇ ਸਵੀਕਾਰ ਕਰ ਲਿਆ ਹੈ।
MSI ਦੇ ਅਨੁਸਾਰ, ਨਵਾਂ ਪਲਾਂਟ ਪੜਾਅਵਾਰ ਸਥਾਪਿਤ ਕੀਤਾ ਜਾਵੇਗਾ। ਇਸ ਨੂੰ ਬਜ਼ਾਰ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੌਲੀ-ਹੌਲੀ ਵਿਕਸਤ ਕੀਤਾ ਜਾਵੇਗਾ।
ਆਟੋ ਦਿੱਗਜ ਨੇ ਚਾਲੂ ਵਿੱਤੀ ਸਾਲ 'ਚ ਲਗਭਗ 8,000 ਕਰੋੜ ਰੁਪਏ ਦਾ ਪੂੰਜੀ ਖਰਚ ਕਰਨ ਦਾ ਟੀਚਾ ਰੱਖਿਆ ਹੈ। ਇਸ ਨੇ 2022-23 ਨੂੰ ਖਤਮ ਹੋਏ ਵਿੱਤੀ ਸਾਲ ਵਿੱਚ 6,300 ਕਰੋੜ ਰੁਪਏ ਦਾ ਅੰਕੜਾ ਲਗਾਇਆ ਸੀ। ਕੰਪਨੀ ਕੋਲ ਮਾਰਚ 2023 ਦੇ ਅੰਤ ਤੱਕ ਲਗਭਗ 45,000 ਕਰੋੜ ਰੁਪਏ ਦੀ ਨਕਦੀ ਸੀ।
ਮਾਰੂਤੀ ਵਰਤਮਾਨ ਵਿੱਚ ਸੋਨੀਪਤ ਦੇ ਖਰਖੋਦਾ ਵਿੱਚ ਲਗਭਗ 11,000 ਕਰੋੜ ਰੁਪਏ ਦੀ ਲਾਗਤ ਨਾਲ ਆਪਣਾ ਨਵਾਂ ਪਲਾਂਟ ਸਥਾਪਤ ਕਰ ਰਹੀ ਹੈ। ਲਗਭਗ 2.5 ਲੱਖ ਵਾਹਨਾਂ ਦੀ ਸਾਲਾਨਾ ਸਮਰੱਥਾ ਵਾਲਾ ਪਲਾਂਟ, 2025 ਤੱਕ ਚਾਲੂ ਹੋਣ ਦੀ ਉਮੀਦ ਹੈ। ਸੋਨੀਪਤ ਪਲਾਂਟ ਦੀ ਕੁੱਲ ਸਮਰੱਥਾ 10 ਲੱਖ ਵਾਹਨਾਂ ਦੀ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।