ਨਵੀਂ ਦਿੱਲੀ: ਜੇ ਤੁਸੀਂ ਵੀ ਮਾਰੂਤੀ ਸੁਜ਼ੂਕੀ ਕੰਪਨੀ ਦੀ ਨਵੀਂ ਕਾਰ ਖਰੀਦਣ ਦੀ ਪਲਾਨਿੰਗ ਬਣਾ ਰਹੇ ਹੋ ਤਾਂ ਇਸੇ ਮਹੀਨੇ ਕਾਰ ਖਰੀਦਣ ਦਾ ਫ਼ਾਇਦਾ ਹੋਵੇਗਾ, ਕਿਉਂਕਿ ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ 1 ਅਪ੍ਰੈਲ ਤੋਂ ਆਪਣੀਆਂ ਕਾਰਾਂ ਦੀ ਕੀਮਤ ਵਧਾਉਣ ਜਾ ਰਹੀ ਹੈ। ਕੰਪਨੀ ਵੱਲੋਂ ਕਿਹਾ ਗਿਆ ਹੈ ਕਿ ਵੱਧ ਰਹੇ ਕੱਚੇ ਮਾਲ ਦੇ ਖਰਚਿਆਂ ਕਾਰਨ ਅਗਲੇ ਮਹੀਨੇ ਤੋਂ ਆਪਣੇ ਸਾਰੇ ਮਾਡਲਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ।

ਇਸ ਲਈ ਕੀਮਤਾਂ ਵੱਧ ਰਹੀਆਂ
ਮਾਰੂਤੀ ਸੁਜ਼ੂਕੀ ਨੇ ਕਿਹਾ ਕਿ ਕਾਰਾਂ ਦੀਆਂ ਕੀਮਤਾਂ 'ਚ ਵਾਧਾ ਇਨਪੁੱਟ ਕੀਮਤਾਂ ਦੇ ਅਸਰ ਨੂੰ ਘਟਾਉਣ ਲਈ ਕੀਤਾ ਜਾ ਰਿਹਾ ਹੈ। ਕੰਪਨੀ ਨੇ ਕਿਹਾ ਕਿ ਕੰਪਨੀ ਦੀ ਉਤਪਾਦਨ ਲਾਗਤ ਪਿਛਲੇ ਕੁਝ ਸਾਲਾਂ ਦੌਰਾਨ ਵਧੀ ਹੈ, ਜਿਸ ਕਾਰਨ ਕੰਪਨੀ ਨੇ ਆਪਣੇ ਸਾਰੇ ਮਾਡਲਾਂ ਦੀ ਕੀਮਤ ਵਧਾਉਣ ਦਾ ਫ਼ੈਸਲਾ ਕੀਤਾ ਹੈ।

ਕੱਚੇ ਮਾਲ ਦੀ ਕੀਮਤ 'ਚ ਹੋਇਆ ਵਾਧਾ
ਮਾਰੂਤੀ ਸੁਜ਼ੂਕੀ ਇੰਡੀਆ ਦੇ ਡਾਇਰੈਕਟਰ (ਸੇਲ ਐਂਡ ਮਾਰਕੀਟਿੰਗ) ਸ਼ਸ਼ਾਂਕ ਸ਼੍ਰੀਵਾਸਤਵ ਨੇ ਕਿਹਾ, "ਅਸੀਂ ਪਿਛਲੇ ਸਾਲ ਅਪ੍ਰੈਲ ਤੋਂ ਆਪਣੀਆਂ ਗੱਡੀਆਂ 'ਚ ਐਮਿਸ਼ਨ 'ਤੇ ਕੰਮ ਕੀਤਾ ਸੀ, ਜਿਸ 'ਚ ਬਹੁਤ ਸਾਰੇ ਖਰਚੇ ਸ਼ਾਮਲ ਸਨ। ਇਸ ਲਈ ਅਸੀਂ ਸੋਚਿਆ ਕਿ ਅਸੀਂ ਕੀਮਤਾਂ ਵਧਾਵਾਂਗੇ, ਪਰ ਪਿਛਲੇ ਸਾਲ ਬਾਜ਼ਾਰ ਦੀ ਸਥਿਤੀ ਇੰਨੀ ਚੰਗੀ ਨਹੀਂ ਸੀ, ਇਸ ਲਈ ਅਸੀਂ ਉਸ ਸਮੇਂ ਕੀਮਤਾਂ 'ਚ ਵਾਧਾ ਨਹੀਂ ਕੀਤਾ ਸੀ। ਪਰ ਹੁਣ ਇਨਪੁਟ ਲਾਗਤ ਵਧੀ ਹੈ, ਖ਼ਾਸਕਰ ਸਟੀਲ, ਪਲਾਸਟਿਕ ਅਤੇ ਧਾਤ ਵਰਗੇ ਕੱਚੇ ਮਾਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।"

ਜਨਵਰੀ 'ਚ ਵੀ ਵਧਾਈਆਂ ਸਨ ਕੀਮਤਾਂ
ਕੰਪਨੀ ਨੇ ਇੱਕ ਬਿਆਨ 'ਚ ਕਿਹਾ ਕਿ ਕੀਮਤ 'ਚ ਵਾਧਾ ਵੱਖ-ਵੱਖ ਮਾਡਲਾਂ ਲਈ ਵੱਖਰਾ ਹੋਵੇਗਾ। ਹਾਲਾਂਕਿ, ਕੰਪਨੀ ਨੇ ਇਹ ਨਹੀਂ ਦੱਸਿਆ ਕਿ ਉਹ ਅਗਲੇ ਮਹੀਨੇ ਤੋਂ ਵਾਹਨਾਂ ਦੀ ਕੀਮਤ 'ਚ ਕਿੰਨਾ ਵਾਧਾ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਸਾਲ ਦੂਜੀ ਵਾਰ ਹੈ ਜਦੋਂ ਕੰਪਨੀ ਆਪਣੀਆਂ ਕਾਰਾਂ ਦੀ ਕੀਮਤ ਵਧਾਉਣ ਜਾ ਰਹੀ ਹੈ। ਇਸ ਤੋਂ ਪਹਿਲਾਂ ਜਨਵਰੀ 'ਚ ਮਾਰੂਤੀ ਨੇ ਲਾਗਤ 'ਚ ਵਾਧੇ ਦਾ ਹਵਾਲਾ ਦਿੰਦੇ ਹੋਏ ਆਪਣੇ ਕੁਝ ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਸੀ।


 


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ


Car loan Information:

Calculate Car Loan EMI