ਪੜਚੋਲ ਕਰੋ

 Isobutanol-blended diesel : ਪੈਟਰੋਲ ਤੋਂ ਬਾਅਦ ਡੀਜ਼ਲ 'ਚ 15% ਆਈਸੋਬਿਊਟਾਨੋਲ ਮਿਲਾਉਣ ਦੀ ਯੋਜਨਾ, ਕੀ ਹੋਵੇਗਾ ਅਸਰ?

ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਧਦੀ ਖਪਤ ਕਾਰਨ ਹਰ ਸਾਲ ਕਰੋੜਾਂ ਰੁਪਏ ਦਾ ਕੱਚਾ ਤੇਲ ਵਿਦੇਸ਼ਾਂ ਤੋਂ ਆਯਾਤ ਕਰਨਾ ਪੈਂਦਾ ਹੈ। ਇਸ ਨਾਲ ਦੇਸ਼ 'ਤੇ ਆਰਥਿਕ ਬੋਝ ਵਧਦਾ ਹੈ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੀ ਬਣੀ ਰਹਿੰਦੀ ਹੈ

                                 
 Isobutanol-blended diesel : ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵਧਦੀ ਖਪਤ ਕਾਰਨ ਹਰ ਸਾਲ ਕਰੋੜਾਂ ਰੁਪਏ ਦਾ ਕੱਚਾ ਤੇਲ ਵਿਦੇਸ਼ਾਂ ਤੋਂ ਆਯਾਤ ਕਰਨਾ ਪੈਂਦਾ ਹੈ। ਇਸ ਨਾਲ ਦੇਸ਼ 'ਤੇ ਆਰਥਿਕ ਬੋਝ ਵਧਦਾ ਹੈ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੀ ਬਣੀ ਰਹਿੰਦੀ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ ਸਰਕਾਰ ਲਗਾਤਾਰ ਵਿਕਲਪਕ ਈਂਧਨਾਂ (Alternative Fuels) 'ਤੇ ਕੰਮ ਕਰ ਰਹੀ ਹੈ। ਪੈਟਰੋਲ ਵਿੱਚ ਐਥੇਨੋਲ ਮਿਲਾਉਣ ਤੋਂ ਬਾਅਦ ਹੁਣ ਸਰਕਾਰ ਡੀਜ਼ਲ ਲਈ ਵੀ ਇੱਕ ਨਵਾਂ ਪ੍ਰਯੋਗ ਕਰਨ ਦੀ ਤਿਆਰੀ ਕਰ ਰਹੀ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ  ਨੇ ਸੰਕੇਤ ਦਿੱਤੇ ਹਨ ਕਿ ਭਵਿੱਖ ਵਿੱਚ ਡੀਜ਼ਲ ਵਿੱਚ 15 ਫੀਸਦੀ ਤੱਕ ਆਈਸੋਬਿਊਟੈਨੋਲ (Isobutanol)  ਮਿਲਾਇਆ ਜਾ ਸਕਦਾ ਹੈ।

 ਕੀ ਹੈ ਆਈਸੋਬਿਊਟੈਨੋਲ?

ਅੱਜ ਜੋ ਡੀਜ਼ਲ ਤੁਸੀਂ ਆਪਣੀ ਕਾਰ, ਟਰੈਕਟਰ, ਟਰੱਕ ਜਾਂ ਬੱਸ ਵਿੱਚ ਪਾਉਂਦੇ ਹੋ, ਭਵਿੱਖ ਵਿੱਚ ਉਸ ਵਿੱਚ ਇੱਕ ਖ਼ਾਸ ਕਿਸਮ ਦਾ ਬਾਇਓਫਿਊਲ ਵੀ ਸ਼ਾਮਲ ਹੋ ਸਕਦਾ ਹੈ। ਇਸ ਬਾਇਓਫਿਊਲ ਦਾ ਨਾਮ  ਆਈਸੋਬਿਊਟੈਨੋਲ ਹੈ। ਇਹ ਖੇਤੀਬਾੜੀ ਉਤਪਾਦਾਂ ਅਤੇ ਹੋਰ ਜੈਵਿਕ ਸਰੋਤਾਂ ਤੋਂ ਤਿਆਰ ਕੀਤਾ ਜਾਂਦਾ ਹੈ। ਸਰਕਾਰ ਦਾ ਮੰਨਣਾ ਹੈ ਕਿ ਜੇ ਡੀਜ਼ਲ ਵਿੱਚ ਇਸ ਦੀ ਵਰਤੋਂ ਸ਼ੁਰੂ ਹੁੰਦੀ ਹੈ ਤਾਂ ਵਿਦੇਸ਼ੀ ਤੇਲ 'ਤੇ ਨਿਰਭਰਤਾ ਘਟੇਗੀ ਅਤੇ ਦੇਸ਼ ਵਿੱਚ ਤਿਆਰ ਹੋਣ ਵਾਲੇ ਈਂਧਨ ਨੂੰ ਉਤਸ਼ਾਹ ਮਿਲੇਗਾ।

 ਹੁਣ ਡੀਜ਼ਲ ਲਈ ਵੀ ਨਵੇਂ ਵਿਕਲਪ

ਸਰਕਾਰ ਕਈ ਸਾਲਾਂ ਤੋਂ ਅਜਿਹੇ ਈਂਧਨਾਂ ਦੀ ਭਾਲ ਕਰ ਰਹੀ ਹੈ ,ਜੋ ਪੈਟਰੋਲ ਅਤੇ ਡੀਜ਼ਲ ਦਾ ਬਦਲ ਬਣ ਸਕਣ। ਐਥੇਨੋਲ ਬਲੈਂਡਿੰਗ ਨੂੰ ਚੰਗੀ ਸਫ਼ਲਤਾ ਮਿਲਣ ਤੋਂ ਬਾਅਦ ਹੁਣ ਡੀਜ਼ਲ ਲਈ ਵੀ ਨਵੇਂ ਵਿਕਲਪਾਂ 'ਤੇ ਕੰਮ ਹੋ ਰਿਹਾ ਹੈ। ਮਾਹਿਰਾਂ ਅਨੁਸਾਰ ਆਈਸੋਬਿਊਟੈਨੋਲ ਡੀਜ਼ਲ ਨਾਲ ਆਸਾਨੀ ਨਾਲ ਮਿਲ ਸਕਦਾ ਹੈ ਅਤੇ ਇੰਜਣ 'ਤੇ ਵੀ ਇਸ ਦਾ ਪ੍ਰਭਾਵ ਘੱਟ ਪੈਂਦਾ ਹੈ। ਇਸੇ ਕਰਕੇ ਇਸਨੂੰ ਭਵਿੱਖ ਦੇ ਈਂਧਨ ਵਜੋਂ ਦੇਖਿਆ ਜਾ ਰਿਹਾ ਹੈ।

ਜੇ ਇਹ ਯੋਜਨਾ ਲਾਗੂ ਹੁੰਦੀ ਹੈ ਤਾਂ ਇਸ ਦਾ ਅਸਰ ਸਿਰਫ਼ ਕਾਰਾਂ 'ਤੇ ਹੀ ਨਹੀਂ, ਸਗੋਂ: ਟਰੈਕਟਰਾਂ , ਟਰੱਕਾ ਬੱਸਾਂ , ਪਿਕਅੱਪ ਵਾਹਨਾਂ , JCB ਮਸ਼ੀਨਾਂ , ਹੋਰ ਭਾਰੀ ਵਾਹਨਾਂ 'ਤੇ ਵੀ ਪਵੇਗਾ। ਭਾਰਤ ਵਿੱਚ ਵੱਡੀ ਗਿਣਤੀ ਵਿੱਚ ਮਾਲ ਢੋਣ ਵਾਲੇ ਅਤੇ ਖੇਤੀਬਾੜੀ ਵਾਹਨ ਡੀਜ਼ਲ ਨਾਲ ਚਲਦੇ ਹਨ। ਇਸ ਲਈ ਇਹ ਬਦਲਾਅ ਕਰੋੜਾਂ ਵਾਹਨ ਮਾਲਕਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹਾਲਾਂਕਿ, ਸਰਕਾਰ ਇਸ ਵੇਲੇ ਇਸ ਤਕਨੀਕ ਦੀ ਜਾਂਚ ਕਰ ਰਹੀ ਹੈ ਅਤੇ ਇਹ ਦੇਖਿਆ ਜਾ ਰਿਹਾ ਹੈ ਕਿ ਇਸ ਦਾ ਇੰਜਣ ਦੀ ਸਮਰੱਥਾ, ਮਾਈਲੇਜ ਅਤੇ ਵਾਹਨ ਦੀ ਉਮਰ 'ਤੇ ਕੀ ਅਸਰ ਪੈਂਦਾ ਹੈ।

 ਪ੍ਰਦੂਸ਼ਣ ਘਟਾਉਣ ਵਿੱਚ ਮਿਲ ਸਕਦੀ ਹੈ ਮਦਦ

ਸਰਕਾਰ ਦਾ ਦਾਅਵਾ ਹੈ ਕਿ ਇਸ ਤਰ੍ਹਾਂ ਦੇ ਮਿਸ਼ਰਤ ਈਂਧਨ (Mixed Fuel) ਨਾਲ ਪ੍ਰਦੂਸ਼ਣ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ। ਡੀਜ਼ਲ ਇੰਜਣਾਂ ਤੋਂ ਨਿਕਲਣ ਵਾਲਾ ਧੂੰਆਂ ਅਤੇ ਕੁਝ ਹਾਨੀਕਾਰਕ ਗੈਸਾਂ ਘੱਟ ਹੋ ਸਕਦੀਆਂ ਹਨ। ਇਸ ਨਾਲ ਵਾਤਾਵਰਣ ਨੂੰ ਲਾਭ ਮਿਲੇਗਾ , ਹਵਾ ਦੀ ਗੁਣਵੱਤਾ (Air Quality) ਵਿੱਚ ਸੁਧਾਰ ਹੋਵੇਗਾ। ਇਸ ਤੋਂ ਇਲਾਵਾ ਜੇ ਦੇਸ਼ ਵਿੱਚ ਬਾਇਓਫਿਊਲ ਦਾ ਉਤਪਾਦਨ ਵਧਦਾ ਹੈ ਤਾਂ ਕਿਸਾਨਾਂ ਨੂੰ ਵੀ ਫ਼ਾਇਦਾ ਹੋ ਸਕਦਾ ਹੈ, ਕਿਉਂਕਿ ਬਾਇਓਫਿਊਲ ਬਣਾਉਣ ਲਈ ਖੇਤੀਬਾੜੀ ਨਾਲ ਜੁੜੇ ਕਈ ਸਰੋਤਾਂ ਦੀ ਵਰਤੋਂ ਕੀਤੀ ਜਾਂਦੀ ਹੈ।

 ਕੀ ਗੱਡੀ ਦਾ ਮਾਈਲੇਜ ਘਟੇਗਾ?

  ਵਾਹਨ ਮਾਲਕਾਂ ਦੇ ਮਨ ਵਿੱਚ ਕਈ ਸਵਾਲ ਹਨ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਇਸ ਨਵੇਂ ਈਂਧਨ ਨਾਲ ਗੱਡੀ ਦਾ ਮਾਈਲੇਜ ਘਟੇਗਾ ,  ਕੀ ਇੰਜਣ 'ਤੇ ਕੋਈ ਨਕਾਰਾਤਮਕ ਅਸਰ ਪਵੇਗਾ , ਕੀ ਪੁਰਾਣੇ ਡੀਜ਼ਲ ਵਾਹਨ ਵੀ ਇਸ ਈਂਧਨ 'ਤੇ ਆਸਾਨੀ ਨਾਲ ਚੱਲ ਸਕਣਗੇ? ਫਿਲਹਾਲ ਇਨ੍ਹਾਂ ਸਵਾਲਾਂ ਦੇ ਸਪੱਸ਼ਟ ਜਵਾਬ ਉਪਲਬਧ ਨਹੀਂ ਹਨ, ਕਿਉਂਕਿ ਟੈਸਟਿੰਗ ਅਜੇ ਵੀ ਜਾਰੀ ਹੈ। ਸਰਕਾਰ ਅਤੇ ਆਟੋਮੋਬਾਈਲ ਕੰਪਨੀਆਂ ਇਹ ਯਕੀਨੀ ਬਣਾਉਣਾ ਚਾਹੁੰਦੀਆਂ ਹਨ ਕਿ ਨਵੇਂ ਈਂਧਨ ਨਾਲ ਵਾਹਨਾਂ ਦੀ ਕਾਰਗੁਜ਼ਾਰੀ (Performance) 'ਤੇ ਕੋਈ ਮਾੜਾ ਅਸਰ ਨਾ ਪਵੇ।

Advertisement

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget