Nitin Gadkari on EVs: : ਭਾਰਤ 'ਚ ਇਲੈਕਟ੍ਰਿਕ ਵਾਹਨਾਂ(EVs) ਦੀ ਮੰਗ ਤੇਜ਼ੀ ਨਾਲ ਵਧਣੀ ਸ਼ੁਰੂ ਹੋ ਗਈ ਹੈ। ਸਰਕਾਰ ਵੀ ਇਨ੍ਹਾਂ ਵਾਹਨਾਂ 'ਤੇ ਲਗਾਤਾਰ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ(Nitin Gadkari ) ਦਾ ਕਹਿਣਾ ਹੈ ਕਿ ਅਗਲੇ 2 ਸਾਲਾਂ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਕੀਮਤ ਪੈਟਰੋਲ ਅਤੇ ਡੀਜ਼ਲ ਕਾਰਾਂ ਦੇ ਬਰਾਬਰ ਹੋ ਜਾਵੇਗੀ। ਨਿਤਿਨ ਗਡਕਰੀ ਨੇ 64ਵੇਂ ACMA ਸਾਲਾਨਾ ਸੈਸ਼ਨ ਦੌਰਾਨ ਇਹ ਗੱਲ ਕਹੀ।



ਗਡਕਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਵਿੱਤ ਮੰਤਰੀ ਵੱਲੋਂ ਇਲੈਕਟ੍ਰਿਕ ਵਾਹਨਾਂ 'ਤੇ ਸਬਸਿਡੀ ਦੇਣ ਤੋਂ ਕੋਈ ਸਮੱਸਿਆ ਨਹੀਂ ਹੈ। ਹਾਲਾਂਕਿ, ਪਹਿਲਾਂ ਉਨ੍ਹਾਂ ਨੇ ਸਲਾਹ ਦਿੱਤੀ ਸੀ ਕਿ ਈਵੀ ਨਿਰਮਾਤਾਵਾਂ ਨੂੰ ਹੁਣ ਸਬਸਿਡੀਆਂ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਉਤਪਾਦਨ ਲਾਗਤ ਘੱਟ ਗਈ ਹੈ ਤੇ ਖਪਤਕਾਰ ਹੁਣ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰ ਰਹੇ ਹਨ। ਪਿਛਲੇ ਸਾਲ ਭਾਰਤ 'ਚ ਇਲੈਕਟ੍ਰਿਕ ਵਾਹਨਾਂ ਦੀ ਬਾਜ਼ਾਰ ਹਿੱਸੇਦਾਰੀ 6.3 ਫੀਸਦੀ ਸੀ, ਜੋ ਪਿਛਲੇ ਸਾਲ ਦੇ ਮੁਕਾਬਲੇ 50 ਫੀਸਦੀ ਜ਼ਿਆਦਾ ਹੈ।


ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੈਂ ਪੈਟਰੋਲ ਅਤੇ ਡੀਜ਼ਲ ਦੇ ਵਿਰੁੱਧ ਨਹੀਂ ਹਾਂ, ਪਰ ਭਾਰਤ ਨੂੰ ਜੈਵਿਕ ਈਂਧਨ 'ਤੇ ਆਪਣੀ ਨਿਰਭਰਤਾ ਘੱਟ ਕਰਨੀ ਪਵੇਗੀ, ਜਿਸ ਦੀ ਕੀਮਤ ਇਸ ਸਮੇਂ 22 ਲੱਖ ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਗਡਕਰੀ ਨੇ ਇਲੈਕਟ੍ਰਿਕ ਵਾਹਨਾਂ ਅਤੇ ਈਥਾਨੌਲ ਵਰਗੇ ਬਾਇਓਫਿਊਲ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ।



'ਈਥਾਨੋਲ ਉਤਪਾਦਨ ਤੋਂ ਕਿਸਾਨਾਂ ਨੂੰ ਹੋ ਰਿਹਾ ਹੈ ਫਾਇਦਾ'


ਇੰਨਾ ਹੀ ਨਹੀਂ ਨਿਤਿਨ ਗਡਕਰੀ ਨੇ ਹਾਲ ਹੀ ਵਿੱਚ ਲਾਂਚ ਹੋਈ ਦੁਨੀਆ ਦੀ ਪਹਿਲੀ ਸੀਐਨਜੀ ਬਾਈਕ, ਬਜਾਜ ਸੀਐਨਜੀ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਇਸ ਬਾਈਕ ਦੀ ਕੀਮਤ 1 ਰੁਪਏ ਪ੍ਰਤੀ ਕਿਲੋਮੀਟਰ ਹੈ ਜਦੋਂ ਕਿ ਇੱਕ ਪੈਟਰੋਲ ਬਾਈਕ ਦੀ ਕੀਮਤ 2 ਰੁਪਏ ਤੋਂ ਵੱਧ ਹੈ। ਗਡਕਰੀ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਈਥਾਨੋਲ ਉਤਪਾਦਨ ਤੋਂ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਈਥਾਨੌਲ ਬਾਇਓ ਫਿਊਲ ਵਜੋਂ ਹੈ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। 


Car loan Information:

Calculate Car Loan EMI