ਨਵੀਂ ਦਿੱਲੀ: ਪੁਰਾਣੇ ਵਾਹਨਾਂ ਵਾਲੇ ਸਾਵਧਾਨ ਹੋ ਜਾਣ। 1 ਅਪ੍ਰੈਲ 2022 ਤੋਂ 15 ਸਾਲ ਤੋਂ ਵੱਧ ਪੁਰਾਣੇ ਵਾਹਨ ਸੜਕਾਂ ਉੱਪਰ ਨਹੀਂ ਦੌੜਨਗੇ। ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਨਵੀਂ ਨੀਤੀ ਤਹਿਤ ਸਰਕਾਰੀ ਵਿਭਾਗ 1 ਅਪ੍ਰੈਲ 2022 ਤੋਂ 15 ਸਾਲ ਤੋਂ ਵੱਧ ਪੁਰਾਣੇ ਵਾਹਨਾਂ ਦੀ ਰਜਿਸਟਰੇਸ਼ਨ ਦਾ ਨਵੀਨੀਕਰਨ ਨਹੀਂ ਕਰ ਸਕਣਗੇ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਕੇਂਦਰੀ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲੇ ਨੇ ਇਸ ਬਾਰੇ ਤਜਵੀਜ਼ ਰੱਖੀ ਹੈ। ਜੇ ਇਸ ਨੂੰ ਅੰਤਿਮ ਰੂਪ ਦਿੱਤਾ ਜਾਂਦਾ ਹੈ ਤਾਂ ਇਹ ਨਿਯਮ ਲਾਗੂ ਹੋ ਜਾਣਗੇ। ਮੰਤਰਾਲੇ ਨੇ ਇਸ ਸਬੰਧੀ ਨਿਯਮਾਂ ਵਿੱਚ ਸੋਧ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਤੇ ਸਬੰਧਤ ਧਿਰਾਂ ਤੋਂ ਟਿੱਪਣੀਆਂ ਮੰਗੀਆਂ ਹਨ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਦੱਸ ਦਈਏ ਕਿ ਪ੍ਰਸਤਾਵ ਨੂੰ ਮਨਜ਼ੂਰੀ ਮਿਲ ਜਾਣ ਤੋਂ ਬਾਅਦ ਇਹ ਨਿਯਮ ਕੇਂਦਰ ਤੇ ਰਾਜ ਸਰਕਾਰਾਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਜਨਤਕ ਇਕਾਈਆਂ, ਮਿਉਂਸਪਲ ਬਾਡੀਜ਼ ਤੇ ਖੁਦਮੁਖਤਿਆਰ ਸੰਸਥਾਵਾਂ 'ਤੇ ਲਾਗੂ ਹੋ ਜਾਣਗੇ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Car loan Information:
Calculate Car Loan EMI