(Source: ECI/ABP News/ABP Majha)
ਸਾਵਧਾਨ! 20 ਹਜ਼ਾਰ ਤੱਕ ਦਾ ਹੋ ਸਕਦਾ ਚਲਾਨ, ਜੇ ਬਚਣਾ ਚਾਹੁੰਦੇ ਹੋ ਤਾਂ ਕਦੇ ਨਾ ਕਰੋ ਇਹ ਗਲਤੀਆਂ
Traffic Challan Fine: ਸਾਨੂੰ ਸਾਰਿਆਂ ਨੂੰ ਸੜਕ 'ਤੇ ਚਲਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸੜਕ ਸੁਰੱਖਿਆ ਨੂੰ ਖ਼ਤਰੇ 'ਚ ਪਾਉਂਦੀ ਹੈ
Traffic Challan Fine: ਸਾਨੂੰ ਸਾਰਿਆਂ ਨੂੰ ਸੜਕ 'ਤੇ ਚਲਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਟ੍ਰੈਫਿਕ ਨਿਯਮਾਂ ਦੀ ਉਲੰਘਣਾ ਸੜਕ ਸੁਰੱਖਿਆ ਨੂੰ ਖ਼ਤਰੇ 'ਚ ਪਾਉਂਦੀ ਹੈ। ਜਦੋਂ ਵੀ ਕੋਈ ਵਿਅਕਤੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਹ ਆਪਣੀ ਜਾਨ ਦੇ ਨਾਲ-ਨਾਲ ਸੜਕ 'ਤੇ ਚੱਲਣ ਵਾਲੇ ਹੋਰ ਲੋਕਾਂ ਦੀ ਜਾਨ ਨੂੰ ਵੀ ਖਤਰੇ 'ਚ ਪਾ ਦਿੰਦਾ ਹੈ। ਇਸੇ ਲਈ ਟ੍ਰੈਫਿਕ ਪੁਲਿਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਦੀ ਹੈ।
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਜੋ ਸਭ ਤੋਂ ਵੱਧ ਜੁਰਮਾਨੇ ਨੂੰ ਆਕਰਸ਼ਿਤ ਕਰਦੇ ਹਨ, ਸ਼ਰਾਬ ਪੀ ਕੇ ਗੱਡੀ ਚਲਾਉਣਾ ਤੇ ਡਰਾਈਵਿੰਗ ਲਾਇਸੈਂਸ ਰੱਦ ਹੋਣ ਤੋਂ ਬਾਅਦ ਵੀ ਗੱਡੀ ਚਲਾਉਣਾ ਸ਼ਾਮਲ ਹੈ। ਜੇਕਰ ਤੁਸੀਂ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹੋਏ ਫੜੇ ਜਾਂਦੇ ਹੋ ਤਾਂ ਟ੍ਰੈਫਿਕ ਪੁਲਿਸ ਤੁਹਾਡੇ 'ਤੇ 10,000 ਰੁਪਏ ਦਾ ਜੁਰਮਾਨਾ ਲਗਾ ਸਕਦੀ ਹੈ। ਇਸੇ ਤਰ੍ਹਾਂ ਜੇਕਰ ਤੁਸੀਂ ਆਪਣਾ ਡਰਾਈਵਿੰਗ ਲਾਇਸੈਂਸ ਰੱਦ ਹੋਣ ਤੋਂ ਬਾਅਦ ਗੱਡੀ ਚਲਾਉਂਦੇ ਹੋਏ ਫੜੇ ਜਾਂਦੇ ਹੋ ਤਾਂ ਵੀ ਟ੍ਰੈਫਿਕ ਪੁਲਿਸ ਤੁਹਾਡਾ 10000 ਰੁਪਏ ਦਾ ਚਲਾਨ ਕੱਟ ਸਕਦੀ ਹੈ।
ਇਸ ਲਈ ਹਮੇਸ਼ਾ ਸਾਵਧਾਨ ਰਹੋ। ਕਦੇ ਵੀ ਸ਼ਰਾਬ ਜਾਂ ਨਸ਼ੇ 'ਚ ਗੱਡੀ ਨਾ ਚਲਾਓ। ਇਸ ਦੇ ਨਾਲ ਹੀ ਆਪਣਾ ਡਰਾਈਵਿੰਗ ਲਾਇਸੰਸ ਹਮੇਸ਼ਾ ਆਪਣੇ ਨਾਲ ਰੱਖੋ ਤੇ ਜੇਕਰ ਤੁਹਾਡਾ ਡਰਾਈਵਿੰਗ ਲਾਇਸੰਸ ਕਿਸੇ ਕਾਰਨ ਕੈਂਸਲ ਹੋ ਗਿਆ ਹੈ ਤਾਂ ਤੁਰੰਤ ਡਰਾਈਵਿੰਗ ਬੰਦ ਕਰ ਦਿਓ। ਨਹੀਂ ਤਾਂ ਤੁਹਾਡਾ ਲੰਮਾ ਚਲਾਨ ਹੋ ਸਕਦਾ ਹੈ। ਇਹ ਸਿਰਫ਼ ਦੋ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਜੁਰਮਾਨੇ ਦੀ ਜਾਣਕਾਰੀ ਸੀ, ਆਓ ਤੁਹਾਨੂੰ ਹੋਰ ਨਿਯਮਾਂ ਬਾਰੇ ਵੀ ਦੱਸਦੇ ਹਾਂ।
ਜਾਣੋ, ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਕਿੰਨਾ ਜੁਰਮਾਨਾ ਲਗਾਇਆ ਜਾਂਦਾ ਹੈ?
1. ਆਮ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।
2. ਆਰਸੀ ਤੋਂ ਬਿਨਾਂ ਵਾਹਨ ਦੀ ਵਰਤੋਂ ਕਰਨ 'ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।
3. ਬਿਨਾਂ DL ਡਰਾਈਵਿੰਗ ਕਰਨ 'ਤੇ 5,000 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।
4. DL ਰੱਦ ਹੋਣ ਤੋਂ ਬਾਅਦ ਵੀ ਗੱਡੀ ਚਲਾਉਣ 'ਤੇ 10,000 ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ।
5. ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ 10,000 ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ।
6. ਟ੍ਰੈਫ਼ਿਕ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ 2,000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ।
7. ਲਾਲ ਲਾਈਨ ਜੰਪ ਕਰਨ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।
8. ਲਾਈਟ ਮੋਟਰ ਵਹੀਕਲ (LMV) ਲਈ ਓਵਰਸਪੀਡਿੰਗ 'ਤੇ 1000 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।
9. ਦਰਮਿਆਨੇ ਆਕਾਰ ਦੇ ਵਾਹਨਾਂ ਲਈ ਓਵਰਸਪੀਡਿੰਗ 'ਤੇ 2000 ਰੁਪਏ ਦਾ ਜੁਰਮਾਨਾ ਲਗਾਇਆ ਜਾਂਦਾ ਹੈ।
10. ਸੀਟ ਬੈਲਟ ਨਾ ਲਗਾਉਣ 'ਤੇ 1000 ਰੁਪਏ ਤੱਕ ਦਾ ਜੁਰਮਾਨਾ ਲੱਗ ਸਕਦਾ ਹੈ।