ਪੜਚੋਲ ਕਰੋ

Road Accidents: ਲਗਤਾਰ ਵਧ ਰਹੀ ਹੈ ਦੇਸ਼ ਵਿੱਚ ਸੜਕ ਹਾਦਸਿਆਂ ਦੀ ਗਿਣਤੀ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

ਉੱਤਰ ਪ੍ਰਦੇਸ਼ ਵਿੱਚ ਦੋਪਹੀਆ ਵਾਹਨ ਹਾਦਸਿਆਂ ਵਿੱਚ ਹੈਲਮਟ ਨਾ ਪਹਿਨਣ ਕਾਰਨ ਸਭ ਤੋਂ ਵੱਧ 6,445 ਮੌਤਾਂ ਦਰਜ ਕੀਤੀਆਂ ਗਈਆਂ। ਜਦੋਂ ਕਿ ਤਾਮਿਲਨਾਡੂ ਵਿੱਚ ਇਹ ਅੰਕੜਾ 5,888 ਸੀ ਅਤੇ ਮਹਾਰਾਸ਼ਟਰ ਵਿੱਚ ਇਹ ਅੰਕੜਾ 4,966 ਮੌਤਾਂ ਸੀ।

Ministry of Road Transport and Highways: ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਭਾਰਤ ਸਰਕਾਰ ਦੀ ਤਰਫੋਂ ਇੱਕ ਨਵੀਂ ਰਿਪੋਰਟ ਜਾਰੀ ਕੀਤੀ ਹੈ। ਇਸ ਰਿਪੋਰਟ ਅਨੁਸਾਰ ਪਿਛਲੇ ਕੁਝ ਸਾਲਾਂ ਵਿੱਚ ਸੜਕ ਹਾਦਸਿਆਂ ਵਿੱਚ ਮਰਨ ਵਾਲਿਆਂ ਵਿੱਚ ਦੋਪਹੀਆ ਵਾਹਨ ਸਵਾਰਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਹਿੱਸੇਦਾਰੀ ਲਗਾਤਾਰ ਵਧੀ ਹੈ। ਸਾਲ 2021 ਵਿੱਚ ਕੁੱਲ ਸੜਕ ਹਾਦਸਿਆਂ ਵਿੱਚ ਦੋ ਪਹੀਆ ਵਾਹਨ ਸਵਾਰਾਂ ਦੀ ਹਿੱਸੇਦਾਰੀ 45.1 ਪ੍ਰਤੀਸ਼ਤ ਸੀ, ਜੋ ਕਿ ਸਰਕਾਰ ਦੁਆਰਾ ਪਿਛਲੀ ਸਾਲਾਨਾ ਰਿਪੋਰਟ ਪ੍ਰਕਾਸ਼ਿਤ ਕਰਨ ਤੋਂ ਬਾਅਦ ਸਭ ਤੋਂ ਵੱਧ ਹੈ। ਪਿਛਲੇ ਸਾਲ ਸੜਕ ਹਾਦਸਿਆਂ ਵਿੱਚ ਦੋ ਪਹੀਆ ਵਾਹਨ ਸਵਾਰਾਂ ਦੀ ਮੌਤ ਦੀ ਗਿਣਤੀ 69,635 ਸੀ।

2019 ਦਾ ਅੰਕੜਾ ਕੀ ਸੀ

ਸਰਕਾਰ ਦੁਆਰਾ ਜਾਰੀ 2019 ਦੀ ਰਿਪੋਰਟ ਦੇ ਅਨੁਸਾਰ, ਉਸ ਸਾਲ ਦੋਪਹੀਆ ਵਾਹਨ ਹਾਦਸਿਆਂ ਵਿੱਚ 56,136 ਮੌਤਾਂ ਹੋਈਆਂ, ਜੋ ਕੁੱਲ ਸੜਕ ਹਾਦਸਿਆਂ ਦਾ 37.1% ਸੀ। 2019 ਵਿੱਚ ਪੈਦਲ ਚੱਲਣ ਵਾਲਿਆਂ ਦੀ ਮੌਤ ਦੀ ਗਿਣਤੀ ਸੜਕੀ ਮੌਤਾਂ ਦੀ ਕੁੱਲ ਗਿਣਤੀ ਦਾ 17.1 ਪ੍ਰਤੀਸ਼ਤ ਸੀ, ਜੋ ਕਿ 25,858 ਸੀ, ਜਦੋਂ ਕਿ 2021 ਵਿੱਚ ਇਹ ਅੰਕੜਾ ਵੱਧ ਕੇ 29,124 ਹੋ ਗਿਆ।

ਕਿੰਨੀਆਂ ਮੌਤਾਂ ਹੋਈਆਂ?

ਸੜਕੀ ਆਵਾਜਾਈ ਮੰਤਰਾਲੇ ਦੀ ਇਸ ਰਿਪੋਰਟ ਦੇ ਅਨੁਸਾਰ, 2021 ਵਿੱਚ ਸੜਕ ਹਾਦਸਿਆਂ ਵਿੱਚ ਮਾਰੇ ਗਏ ਕੁੱਲ 69,385 ਦੋ ਪਹੀਆ ਵਾਹਨ ਸਵਾਰਾਂ ਵਿੱਚੋਂ, ਲਗਭਗ 47,000 ਲੋਕਾਂ ਨੇ ਦੁਰਘਟਨਾਵਾਂ ਦੌਰਾਨ ਹੈਲਮੇਟ ਨਹੀਂ ਪਾਇਆ ਸੀ। ਇਸ ਰਿਪੋਰਟ ਮੁਤਾਬਕ ਵਾਹਨ ਚਲਾਉਣ ਵਾਲੇ ਲੋਕਾਂ ਦੀ ਮੌਤ ਦੀ ਗਿਣਤੀ ਪਿੱਛੇ ਬੈਠੇ ਲੋਕਾਂ ਦੇ ਮੁਕਾਬਲੇ ਢਾਈ ਗੁਣਾ ਸੀ। 2021 ਵਿੱਚ ਹਾਦਸੇ ਵਿੱਚ ਪਿੱਛੇ ਬੈਠੇ ਲੋਕਾਂ ਦੀ ਮੌਤ ਦੀ ਗਿਣਤੀ 13,716 ਸੀ, ਜਦੋਂ ਕਿ ਦੋਪਹੀਆ ਵਾਹਨ ਚਾਲਕਾਂ ਦੀ ਮੌਤ ਦੀ ਗਿਣਤੀ 32,877 ਸੀ।

ਯੂਪੀ ਵਿੱਚ ਜ਼ਿਆਦਾਤਰ ਲੋਕ ਹੈਲਮੇਟ ਨਹੀਂ ਪਹਿਨਦੇ ਹਨ

ਉੱਤਰ ਪ੍ਰਦੇਸ਼ ਵਿੱਚ ਦੋਪਹੀਆ ਵਾਹਨ ਹਾਦਸਿਆਂ ਵਿੱਚ ਹੈਲਮਟ ਨਾ ਪਹਿਨਣ ਕਾਰਨ ਸਭ ਤੋਂ ਵੱਧ 6,445 ਮੌਤਾਂ ਦਰਜ ਕੀਤੀਆਂ ਗਈਆਂ। ਜਦੋਂ ਕਿ ਤਾਮਿਲਨਾਡੂ ਵਿੱਚ ਇਹ ਅੰਕੜਾ 5,888 ਸੀ ਅਤੇ ਮਹਾਰਾਸ਼ਟਰ ਵਿੱਚ ਇਹ ਅੰਕੜਾ 4,966 ਮੌਤਾਂ ਸੀ।

ਹਾਦਸਿਆਂ ਦੇ ਕਾਰਨ ਕੀ ਹਨ?

ਐਮਓਆਰਟੀਐਚ ਦੀ ਰਿਪੋਰਟ ਦੇ ਅਨੁਸਾਰ, ਇਹਨਾਂ ਸੜਕ ਹਾਦਸਿਆਂ ਦੇ ਪਿੱਛੇ ਮੁੱਖ ਕਾਰਨ ਓਵਰਸਪੀਡਿੰਗ, ਗਲਤ ਲੇਨ/ਸਾਈਡ ਡਰਾਈਵਿੰਗ, ਡਰਾਈਵਿੰਗ ਦੌਰਾਨ ਮੋਬਾਈਲ ਫੋਨ ਦੀ ਵਰਤੋਂ, ਸ਼ਰਾਬ ਪੀ ਕੇ ਡਰਾਈਵਿੰਗ ਅਤੇ ਟਰੈਫਿਕ ਸਿਗਨਲ ਜੰਪਿੰਗ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget