ਭਾਰਤ 'ਚ ਗੱਡੀ ਚਲਾਉਂਦੇ ਸਮੇਂ ਮੋਬਾਇਲ 'ਤੇ ਗੱਲ ਕਰਨਾ ਸਜ਼ਾਯੋਗ ਅਪਰਾਧ ਨਹੀਂ ਹੋਏਗਾ
ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤ 'ਚ ਜਲਦ ਹੀ ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨਾ ਕਾਨੂੰਨੀ (Legal) ਹੋ ਜਾਵੇਗਾ। ਗਡਕਰੀ ਨੇ ਲੋਕ ਸਭਾ ਵਿੱਚ ਕਿਹਾ ਕਿ ਹਾਲਾਂਕਿ, ਕੁਝ ਨਿਯਮ ਹੋਣਗੇ ਜਿਨ੍ਹਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਨਵੀਂ ਦਿੱਲੀ: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਭਾਰਤ 'ਚ ਜਲਦ ਹੀ ਗੱਡੀ ਚਲਾਉਂਦੇ ਸਮੇਂ ਫੋਨ 'ਤੇ ਗੱਲ ਕਰਨਾ ਕਾਨੂੰਨੀ (Legal) ਹੋ ਜਾਵੇਗਾ। ਗਡਕਰੀ ਨੇ ਲੋਕ ਸਭਾ ਵਿੱਚ ਕਿਹਾ ਕਿ ਹਾਲਾਂਕਿ, ਕੁਝ ਨਿਯਮ ਹੋਣਗੇ ਜਿਨ੍ਹਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਦੇ ਬਿਆਨ ਮੁਤਾਬਕ, ਫ਼ੋਨ 'ਤੇ ਗੱਲ ਕਰਨ ਦੀ ਇਜਾਜ਼ਤ ਤਾਂ ਹੀ ਦਿੱਤੀ ਜਾਵੇਗੀ ਜੇਕਰ ਫ਼ੋਨ ਹੈਂਡਸ-ਫ੍ਰੀ ਡਿਵਾਈਸ ਨਾਲ ਕਨੈਕਟ ਹੋਵੇਗਾ। ਇਸ ਤੋਂ ਇਲਾਵਾ ਫੋਨ ਨੂੰ ਵੀ ਕਾਰ 'ਚ ਰੱਖਣ ਦੀ ਬਜਾਏ ਜੇਬ 'ਚ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਟ੍ਰੈਫਿਕ ਪੁਲਿਸ ਤੁਹਾਨੂੰ ਰੋਕਦੀ ਹੈ ਅਤੇ ਚਲਾਨ ਕੱਟਦੀ ਹੈ ਤਾਂ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।ਕੇਂਦਰੀ ਮੰਤਰੀ ਦੇ ਸ਼ਬਦਾਂ ਵਿਚ, “ਜੇਕਰ ਡਰਾਈਵਰ ਹੈਂਡਸ-ਫ੍ਰੀ ਡਿਵਾਈਸ ਦੀ ਵਰਤੋਂ ਕਰ ਰਿਹਾ ਹੈ ਅਤੇ ਫੋਨ 'ਤੇ ਗੱਲ ਕਰ ਰਿਹਾ ਹੈ, ਤਾਂ ਇਸ ਨੂੰ ਸਜ਼ਾਯੋਗ ਅਪਰਾਧ ਨਹੀਂ ਮੰਨਿਆ ਜਾਵੇਗਾ। ਅਜਿਹੀ ਸਥਿਤੀ ਵਿੱਚ, ਟ੍ਰੈਫਿਕ ਪੁਲਿਸ ਕੋਈ ਜੁਰਮਾਨਾ ਨਹੀਂ ਲਗਾ ਸਕਦੀ, ਜੇਕਰ ਉਹ ਕਰਦੀ ਹੈ, ਤਾਂ ਕੋਈ ਇਸ ਨੂੰ ਅਦਾਲਤ ਵਿੱਚ ਚੁਣੌਤੀ ਦੇ ਸਕਦਾ ਹੈ।”
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :