ਜੇ ਗੱਡੀ ਦਾ ਨਾਂ ਹੋਇਆ ਬੀਮਾ ਤਾਂ ਪੈਟਰੋਲ ਪੰਪਾਂ ਤੋਂ ਨਹੀਂ ਮਿਲੇਗਾ ਤੇਲ, ਸਰਕਾਰ ਬਣਾਉਣ ਜਾ ਰਹੀ ਸਖ਼ਤ ਨਿਯਮ, ਜਾਣੋ ਕਦੋਂ ਤੋਂ ਹੋਵੇਗਾ ਲਾਗੂ ?
ਮੋਟਰ ਵਹੀਕਲ ਐਕਟ-1988 ਦੇ ਤਹਿਤ ਸਾਰੇ ਵਾਹਨਾਂ ਲਈ ਤੀਜੀ-ਧਿਰ (third-party ) ਬੀਮਾ ਲਾਜ਼ਮੀ ਹੈ। ਇਹ ਘੱਟੋ-ਘੱਟ ਤਿੰਨ ਮਹੀਨੇ ਪੁਰਾਣਾ ਹੋਣਾ ਚਾਹੀਦਾ ਹੈ। ਬੀਮਾ ਤੀਜੀ ਧਿਰ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਹੁੰਦਾ ਹੈ।
Third Party Insurance: ਆਉਣ ਵਾਲੇ ਦਿਨਾਂ ਵਿੱਚ ਜਿਨ੍ਹਾਂ ਵਾਹਨਾਂ ਕੋਲ ਤੀਜੀ ਧਿਰ ਬੀਮਾ (Third Party Insurance) ਨਹੀਂ ਹੈ, ਉਨ੍ਹਾਂ ਨੂੰ ਨਾ ਤਾਂ ਪੈਟਰੋਲ-ਡੀਜ਼ਲ ਮਿਲੇਗਾ ਅਤੇ ਨਾ ਹੀ ਸੀਐਨਜੀ ਭਰਨ ਜਾਂ ਫਾਸਟੈਗ ਖ਼ਰੀਦਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਵਾਹਨਾਂ ਦੇ ਡਰਾਈਵਿੰਗ ਲਾਇਸੈਂਸਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਅਜਿਹੀ ਸਥਿਤੀ ਵਿੱਚ ਤੀਜੀ ਧਿਰ ਬੀਮਾ ਨੂੰ ਉਤਸ਼ਾਹਿਤ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ।
ਇਸ ਦੇ ਨਾਲ ਹੀ ਵਿੱਤ ਮੰਤਰਾਲੇ ਨੇ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੂੰ ਮੋਟਰ ਵਾਹਨ ਬੀਮੇ ਨਾਲ ਸਬੰਧਤ ਵੱਖ-ਵੱਖ ਉਪਾਵਾਂ 'ਤੇ ਵਿਚਾਰ ਕਰਨ ਦੀ ਸਿਫਾਰਸ਼ ਕੀਤੀ ਹੈ। ਇਸ ਵਿੱਚ ਇਹ ਵੀ ਸ਼ਾਮਲ ਹੈ ਕਿ ਕੋਈ ਵੀ ਵਾਹਨ ਤੀਜੀ ਧਿਰ ਦੇ ਬੀਮੇ ਤੋਂ ਬਿਨਾਂ ਸੜਕ 'ਤੇ ਨਹੀਂ ਚੱਲਣਾ ਚਾਹੀਦਾ।
ਇਸ ਦੇ ਨਾਲ ਹੀ ਪ੍ਰਸਤਾਵ ਵਿੱਚ ਇਹ ਵੀ ਸ਼ਾਮਲ ਹੈ ਕਿ ਪੈਟਰੋਲ-ਡੀਜ਼ਲ ਤੇ ਫਾਸਟੈਗ ਸਿਰਫ਼ ਉਨ੍ਹਾਂ ਵਾਹਨਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ ਜਿਨ੍ਹਾਂ ਕੋਲ ਵੈਧ ਤੀਜੀ ਧਿਰ ਬੀਮਾ ਹੈ।
ਜਾਣਕਾਰੀ ਅਨੁਸਾਰ ਮੰਤਰਾਲਾ ਇਨ੍ਹਾਂ ਪ੍ਰਸਤਾਵਾਂ 'ਤੇ ਲਗਾਤਾਰ ਕੰਮ ਕਰ ਰਿਹਾ ਹੈ, ਜਿਸ ਤੋਂ ਬਾਅਦ ਜਲਦੀ ਹੀ ਇਨ੍ਹਾਂ ਨਿਯਮਾਂ ਨੂੰ ਬਦਲਿਆ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਵਾਹਨ ਨਾਲ ਸਬੰਧਤ ਸੇਵਾਵਾਂ ਨੂੰ ਬੀਮੇ ਨਾਲ ਜੋੜਿਆ ਜਾਵੇਗਾ।
ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਪੈਟਰੋਲ ਪੰਪਾਂ ਤੇ ਹੋਰ ਸੇਵਾਵਾਂ ਨੂੰ ਇਸ ਤਰੀਕੇ ਨਾਲ ਜੋੜਿਆ ਜਾਵੇਗਾ ਕਿ ਸਿਰਫ਼ ਵੈਧ ਬੀਮਾ ਵਾਲੇ ਲੋਕਾਂ ਨੂੰ ਹੀ ਸਾਰੀਆਂ ਸੇਵਾਵਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਜਾਣਗੇ।
ਮੋਟਰ ਵਹੀਕਲ ਐਕਟ-1988 ਦੇ ਤਹਿਤ ਸਾਰੇ ਵਾਹਨਾਂ ਲਈ ਤੀਜੀ-ਧਿਰ ਬੀਮਾ ਲਾਜ਼ਮੀ ਹੈ। ਇਹ ਘੱਟੋ-ਘੱਟ ਤਿੰਨ ਮਹੀਨੇ ਪੁਰਾਣਾ ਹੋਣਾ ਚਾਹੀਦਾ ਹੈ। ਦਰਅਸਲ ਤੀਜੀ ਧਿਰ ਬੀਮਾ ਕਿਸੇ ਹਾਦਸੇ ਵਿੱਚ ਤੀਜੀ ਧਿਰ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਹੁੰਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
