Traffic Rules Violation: ਤੁਸੀਂ ਦੇਖਿਆ ਹੋਵੇਗਾ ਕਿ ਪਿਛਲੇ ਕਈ ਸਾਲਾਂ ਤੋਂ ਸੜਕਾਂ 'ਤੇ ਵਾਹਨਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਡੀਜ਼ਲ ਤੇ ਪੈਟਰੋਲ ਵਾਹਨਾਂ ਦੇ ਮੁਕਾਬਲੇ ਇਲੈਕਟ੍ਰਿਕ ਤੇ ਸੀਐਨਜੀ ਵਾਹਨਾਂ ਦੀ ਗਿਣਤੀ ਵੱਧ ਗਈ ਹੈ। ਜਾਣੇ-ਅਣਜਾਣੇ ਵਿੱਚ ਸੜਕਾਂ 'ਤੇ ਘੁੰਮਦੇ ਵਾਹਨ ਕਈ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਦੇ ਹਨ।


ਹੁਣ ਨਵੇਂ ਸਾਲ ਦੇ ਮੌਕੇ 'ਤੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ, ਜਿਸ 'ਚ ਨਿਯਮਾਂ ਦੀ ਉਲੰਘਣਾ ਕਰਨ 'ਤੇ ਤੁਹਾਨੂੰ 2 ਲੱਖ ਰੁਪਏ ਤੱਕ ਦਾ ਭਾਰੀ ਚਲਾਨ ਕੱਟਣਾ ਪੈ ਸਕਦਾ ਹੈ। ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਨੂੰ ਵੀ ਇਸ ਦੀ ਭਾਰੀ ਕੀਮਤ ਚੁਕਾਉਣੀ ਪੈ ਰਹੀ ਹੈ। ਸਰਕਾਰ ਨੇ ਮੋਟਰ ਵਹੀਕਲ ਐਕਟ ਦੇ ਤਹਿਤ 2019 ਵਿੱਚ ਕਈ ਬਦਲਾਅ ਕੀਤੇ ਹਨ ਪਰ ਇਸ ਦੇ ਬਾਵਜੂਦ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ।



ਹਾਲ ਹੀ 'ਚ ਦੇਸ਼ ਦੀ ਰਾਜਧਾਨੀ ਦਿੱਲੀ 'ਚ ਇਹ ਸਥਿਤੀ ਦੇਖਣ ਨੂੰ ਮਿਲੀ, ਜਦੋਂ ਰਾਮ ਕਿਸ਼ਨ ਨਾਂ ਦੇ ਡਰਾਈਵਰ ਦਾ 2 ਲੱਖ 500 ਰੁਪਏ ਦਾ ਵੱਡਾ ਚਲਾਨ ਕੀਤਾ ਗਿਆ। ਇਸ ਵਿਅਕਤੀ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਓਵਰਲੋਡ ਵਾਹਨ ਚਲਾਇਆ ਤੇ ਕਾਰ ਦਾ ਬੀਮਾ ਅਤੇ ਫਿਟਨੈਸ ਸਰਟੀਫਿਕੇਟ ਵੀ ਅਧੂਰਾ ਸੀ। ਹੁਣ ਪੁਲਿਸ ਨੇ ਵੀ ਸਖ਼ਤ ਕਾਰਵਾਈ ਕਰਦੇ ਹੋਏ ਰਾਮ ਕਿਸ਼ਨ ਦਾ 2 ਲੱਖ ਰੁਪਏ ਤੋਂ ਵੱਧ ਦਾ ਚਲਾਨ ਕੀਤਾ ਹੈ।


ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਓਵਰਲੋਡ ਕਾਰ ਚਲਾਉਣ 'ਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਹੈ। ਇਸ ਤੋਂ ਇਲਾਵਾ ਜੇਕਰ ਵਜ਼ਨ ਨਿਰਧਾਰਤ ਸੀਮਾ ਤੋਂ ਵੱਧ ਜਾਂਦਾ ਹੈ ਤਾਂ ਪੂਰੇ 2,000 ਰੁਪਏ ਪ੍ਰਤੀ ਟਨ ਵਸੂਲੇ ਜਾਂਦੇ ਹਨ। ਹੁਣ ਅਜਿਹੀ ਸਥਿਤੀ ਵਿੱਚ ਚਾਰ ਪਹੀਆ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਲਤੀ ਨਾਲ ਵੀ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਨਾ ਕਰਨ। ਕਿਉਂਕਿ ਇਹ ਤੁਹਾਡੇ ਲਈ ਭਾਰੀ ਵੀ ਹੋ ਸਕਦਾ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Car loan Information:

Calculate Car Loan EMI