ਪੜਚੋਲ ਕਰੋ

Challan: ਸਾਵਧਾਨ! ਜੇਕਰ ਇਹ ਗਲਤੀ ਹੋਈ ਤਾਂ ਸਸਪੈਂਡ ਹੋਵੇਗਾ ਡਰਾਈਵਿੰਗ ਲਾਈਸੈਂਸ

Dangerous Driving: ਦੇਸ਼ ਵਿੱਚ ਗਲਤ ਤਰੀਕੇ ਨਾਲ ਡਰਾਈਵਿੰਗ ਕਾਰਨ ਹਰ ਰੋਜ਼ ਹਜ਼ਾਰਾਂ ਹਾਦਸੇ ਵਾਪਰਦੇ ਹਨ। ਇਸ ਦੇ ਮੱਦੇਨਜ਼ਰ ਸਰਕਾਰ ਤੇ ਪ੍ਰਸ਼ਾਸਨ ਲਗਾਤਾਰ ਸਜ਼ਾਵਾਂ ਤੇ ਜੁਰਮਾਨਿਆਂ ਨੂੰ ਸਖ਼ਤ ਕਰ ਰਿਹਾ ਹੈ।

ਨਵੀਂ ਦਿੱਲੀ: ਸੜਕਾਂ 'ਤੇ ਖ਼ਤਰਨਾਕ ਢੰਗ ਨਾਲ ਗੱਡੀ ਚਲਾਉਣਾ ਨਾ ਸਿਰਫ ਡਰਾਈਵਰ ਲਈ, ਸਗੋਂ ਦੂਜਿਆਂ ਲਈ ਵੀ ਖ਼ਤਰਨਾਕ ਹੈ। ਕਈ ਡਰਾਈਵਰ ਵੀ ਜਲਦਬਾਜ਼ੀ ਕਾਰਨ ਗਲਤ ਦਿਸ਼ਾ ਵੱਲ ਚਲੇ ਜਾਂਦੇ ਹਨ, ਜਿਸ ਕਾਰਨ ਕਈ ਵਾਰ ਉਨ੍ਹਾਂ ਨੂੰ ਹਾਦਸੇ ਦਾ ਸ਼ਿਕਾਰ ਵੀ ਹੋਣਾ ਪੈਂਦਾ ਹੈ। ਅਜਿਹੇ ਵਾਹਨ ਚਾਲਕਾਂ 'ਤੇ ਸ਼ਿਕੰਜਾ ਕੱਸਣ ਲਈ ਕਈ ਸੂਬਿਆਂ ਦੀ ਟ੍ਰੈਫਿਕ ਪੁਲਿਸ ਪੂਰੀ ਨਜ਼ਰ ਰੱਖ ਰਹੀ ਹੈ ਤੇ ਚਲਾਨ ਵੀ ਕੱਟ ਰਹੀ ਹੈ।

ਚਲਾਨ ਕੱਟਣ ਦੇ ਬਾਵਜੂਦ ਕਈ ਵਾਹਨ ਚਾਲਕ ਬਾਜ਼ ਨਹੀਂ ਆ ਰਹੇ। ਅਜਿਹੇ ਡਰਾਈਵਰਾਂ ਨੂੰ ਕਾਬੂ ਕਰਨ ਲਈ ਯੂਪੀ ਦੇ ਗਾਜ਼ੀਆਬਾਦ ਵਿੱਚ ਨਵਾਂ ਨਿਯਮ ਲਿਆਂਦਾ ਗਿਆ ਹੈ, ਜਿਸ ਕਾਰਨ ਗਲਤ ਦਿਸ਼ਾ ਵਿੱਚ ਗੱਡੀ ਚਲਾਉਣ ਵਾਲੇ ਡਰਾਈਵਰਾਂ ਦਾ ਡਰਾਈਵਿੰਗ ਲਾਇਸੈਂਸ ਵੀ ਮੁਅੱਤਲ ਕੀਤਾ ਜਾ ਸਕਦਾ ਹੈ। ਹਾਲਾਂਕਿ, ਡਰਾਈਵਿੰਗ ਲਾਇਸੈਂਸ ਰੱਦ ਕਰਨ ਤੋਂ ਪਹਿਲਾਂ ਡਰਾਈਵਰ ਨੂੰ ਸੁਧਾਰ ਕਰਨ ਦਾ ਮੌਕਾ ਦਿੱਤਾ ਜਾਵੇਗਾ।

ਤੀਜੀ ਵਾਰ ਫੜੇ ਜਾਣ 'ਤੇ ਰੱਦ ਕਰ ਦਿੱਤਾ ਜਾਵੇਗਾ ਲਾਇਸੈਂਸ

ਗਾਜ਼ੀਆਬਾਦ 'ਚ ਪਿਛਲੇ ਦੋ ਮਹੀਨਿਆਂ 'ਚ ਗਲਤ ਸਾਈਡ 'ਤੇ ਗੱਡੀ ਚਲਾਉਣ 'ਤੇ 5 ਹਜ਼ਾਰ ਤੋਂ ਵੱਧ ਚਲਾਨ ਕੀਤੇ ਗਏ। ਅਜਿਹੇ 'ਚ ਹੁਣ ਗਾਜ਼ੀਆਬਾਦ ਦੀ ਟ੍ਰੈਫਿਕ ਪੁਲਿਸ ਨੇ ਜ਼ਿਲ੍ਹੇ 'ਚ ਇਹ ਨਿਯਮ ਲਾਗੂ ਕਰ ਦਿੱਤਾ ਹੈ ਕਿ ਗਲਤ ਸਾਈਡ ਵਾਲੇ ਵਾਹਨ ਦੇ ਡਰਾਈਵਰ ਦਾ ਤਿੰਨ ਵਾਰ ਚਲਾਨ ਕੱਟਿਆ ਜਾਵੇਗਾ, ਉਸ ਦਾ ਲਾਇਸੈਂਸ ਸਸਪੈਂਡ (DL ਸਸਪੈਂਡ) ਕਰ ਦਿੱਤਾ ਜਾਵੇਗਾ। ਗਾਜ਼ੀਆਬਾਦ ਟ੍ਰੈਫਿਕ ਪੁਲਿਸ ਦਾ ਕਹਿਣਾ ਹੈ ਕਿ ਆਰਟੀਓ ਨਾਲ ਗੱਲ ਕੀਤੀ ਗਈ ਹੈ ਤੇ ਇਸ ਨੂੰ ਜ਼ਿਲ੍ਹੇ 'ਚ ਲਾਗੂ ਕਰ ਦਿੱਤਾ ਗਿਆ ਹੈ।

ਗਾਜ਼ੀਆਬਾਦ ਟ੍ਰੈਫਿਕ ਪੁਲਿਸ ਦੇ ਇਸ ਫੈਸਲੇ ਦੀ ਹਰ ਕੋਈ ਸ਼ਲਾਘਾ ਕਰ ਰਿਹਾ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਹੋਰ ਜ਼ਿਲ੍ਹੇ ਤੇ ਸੂਬੇ ਵੀ ਜਲਦ ਹੀ ਅਜਿਹੇ ਸਖ਼ਤ ਕਦਮ ਚੁੱਕਣਗੇ। ਨਵਾਂ ਮੋਟਰ ਵਹੀਕਲ ਐਕਟ (Motor Vehicles Amendment Act 2019) ਲਾਗੂ ਹੋਣ ਤੋਂ ਬਾਅਦ ਜੁਰਮਾਨੇ ਦੀ ਰਕਮ ਪਹਿਲਾਂ ਨਾਲੋਂ ਕਿਤੇ ਵੱਧ ਹੋ ਗਈ ਹੈ ਪਰ ਫਿਰ ਵੀ ਨਿਯਮਾਂ ਨੂੰ ਤੋੜਨ ਵਾਲੇ ਡਰਾਈਵਰਾਂ ਤੋਂ ਬਾਜ਼ ਨਹੀਂ ਆਇਆ। ਅਜਿਹੇ 'ਚ ਗਾਜ਼ੀਆਬਾਦ ਟ੍ਰੈਫਿਕ ਪੁਲਸ ਦਾ ਇਹ ਕਦਮ ਸ਼ਲਾਘਾਯੋਗ ਹੈ।

ਇਹ ਵੀ ਪੜ੍ਹੋ: FIR on Bikram Majithia: ਬਿਕਰਮ ਮਜੀਠੀਆ ਖਿਲਾਫ FIR ਦਰਜ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget