ਪੜਚੋਲ ਕਰੋ

ਰੇਲਵੇ ਦੀ ਪੰਜਾਬ 'ਚ ਵੱਡੀ ਕਾਰਵਾਈ, 11 ਰੇਲਵੇ ਸਟੇਸ਼ਨ ਕੀਤੇ ਬੰਦ, ਹੁਣ ਇੱਥੇ ਨਹੀਂ ਰੁਕਣਗੀਆਂ ਟ੍ਰੇਨਾਂ

ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ 'ਤੇ ਰੇਲ ਗੱਡੀਆਂ ਨਹੀਂ ਰੁਕਣਗੀਆਂ।

ਚੰਡੀਗੜ੍ਹ: ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ 'ਤੇ ਰੇਲ ਗੱਡੀਆਂ ਨਹੀਂ ਰੁਕਣਗੀਆਂ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿੱਚ ਇੱਕ-ਇੱਕ ਧਾਰਮਿਕ ਸਟੇਸ਼ਨ ਵੀ ਸ਼ਾਮਲ ਹੈ। ਇਨ੍ਹਾਂ ਵਿੱਚ ਇੱਕ 63 ਸਾਲ ਪੁਰਾਣੇ ਰੇਲਵੇ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਉਕਤ ਸਟੇਸ਼ਨਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਰੇਲਵੇ ਦੇ ਇਸ ਫੈਸਲੇ ਤੋਂ ਕਾਫੀ ਨਾਰਾਜ਼ ਹਨ। ਇਹ ਸਟੇਸ਼ਨ ਤਰਨ ਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਠਾਨਕੋਟ ਰੇਲ ਸੈਕਸ਼ਨਾਂ 'ਤੇ ਬਣੇ ਹਨ।

ਰੇਲਵੇ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਪੰਜਾਬ ਵਿੱਚ ਪੈਂਦੇ ਰੇਲਵੇ ਸਟੇਸ਼ਨ ਵਹੀਂਪੋਈ, ਦੁਖਣ ਵਾਰਨ, ਭਲੋਜਲਾ, ਘੰਡਰਾਂ, ਜੰਡੋਕ, ਚੌਂਤਰਾ ਭਟੇਡ (ਹਿਮਾਚਲ ਪ੍ਰਦੇਸ਼), ਕੋਟਲਾ ਗੁਜਰਾਂ, ਸੰਗਰਾਣਾ ਸਾਹਿਬ (ਗੁਰਦੁਆਰਾ), ਭਨੋਹਡ ਪੰਜਾਬ, ਵਾਰਪਾਲ  (ਜੀਆਰਵੀ), ਮਾਲਮੋਹਰੀ, ਬੈਜਨਾਥ ਮੰਦਰ (ਹਿਮਾਚਲ ਪ੍ਰਦੇਸ਼) ਤੇ ਮੰਧਾਲੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਨੇ ਟਿਕਟ ਵੇਚਣ ਦਾ ਠੇਕਾ ਲਿਆ ਸੀ, ਉਨ੍ਹਾਂ ਨੂੰ ਸਟੇਸ਼ਨ ਬੰਦ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਕਈ ਸਟੇਸ਼ਨ ਬਹੁਤ ਪੁਰਾਣੇ ਹਨ, ਉਨ੍ਹਾਂ ਨੂੰ ਵੀ ਰੇਲਵੇ ਨੇ ਬੰਦ ਕਰ ਦਿੱਤਾ ਹੈ। ਇਨ੍ਹਾਂ ਸਟੇਸ਼ਨਾਂ ਦੇ ਨਾਲ-ਨਾਲ ਕਈ ਪਿੰਡ ਪੈਂਦੇ ਹਨ, ਇਸ ਲਈ ਇੱਥੋਂ ਦੇ ਪਿੰਡ ਵਾਸੀ ਸਟੇਸ਼ਨ ਦੇ ਬੰਦ ਹੋਣ ਤੋਂ ਨਾਰਾਜ਼ ਹਨ ਕਿਉਂਕਿ ਹੁਣ ਉਕਤ ਸਟੇਸ਼ਨਾਂ 'ਤੇ ਗੱਡੀਆਂ ਨਹੀਂ ਰੁਕਣਗੀਆਂ।

ਫ਼ਿਰੋਜ਼ਪੁਰ ਤੇ ਲੁਧਿਆਣਾ ਦੇ ਵਿਚਕਾਰ ਭਨੋਹੜ ਸਟੇਸ਼ਨ ਸਥਿਤ ਹੈ, ਜੋ ਲੋਕਾਂ ਦੀ ਸਹੂਲਤ ਲਈ 8 ਦਸੰਬਰ 1958 ਨੂੰ ਬਣਾਇਆ ਗਿਆ ਸੀ। ਇੱਥੋਂ ਦੇ ਜ਼ਿਆਦਾਤਰ ਨੌਜਵਾਨ ਫੌਜ ਵਿੱਚ ਨੌਕਰੀ ਕਰਦੇ ਹਨ। ਇੱਥੋਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਸ ਸਟੇਸ਼ਨ ਨੂੰ ਬਣੇ 63 ਸਾਲ ਹੋ ਗਏ ਹਨ। ਰੇਲਵੇ ਡਿਵੀਜ਼ਨ ਫਿਰੋਜ਼ਪੁਰ ਨੇ ਸਾਲ 2002 ਵਿੱਚ ਉਕਤ ਸਟੇਸ਼ਨ ਨੂੰ ਢਾਹੁਣਾ ਸ਼ੁਰੂ ਕੀਤਾ ਸੀ।

ਪਿੰਡ ਵਾਸੀਆਂ ਨੇ ਦੱਸਿਆ ਕਿ ਇੱਥੋਂ ਰੋਜ਼ਾਨਾ ਸੌ ਦੇ ਕਰੀਬ ਲੋਕ ਰੇਲ ਗੱਡੀਆਂ ਵਿੱਚ ਸਫ਼ਰ ਕਰਦੇ ਹਨ। ਕੋਵਿਡ-19 ਦੌਰਾਨ ਦੋ ਸਾਲਾਂ ਤੋਂ ਟ੍ਰੇਨਾਂ ਬੰਦ ਸਨ ਅਤੇ ਹੁਣ ਵੀ ਸਾਰੀਆਂ ਟ੍ਰੇਨਾਂ ਨਹੀਂ ਚੱਲ ਰਹੀਆਂ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਰੇਲਵੇ ਬਹੁਤ ਵੱਡਾ ਅਦਾਰਾ ਹੈ, ਇਸ ਨੂੰ ਅਜਿਹੇ ਸਟੇਸ਼ਨਾਂ ਤੋਂ ਕਮਾਈ ਨਹੀਂ ਕਰਨੀ ਚਾਹੀਦੀ ਸਗੋਂ ਲੋਕਾਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਲੋਕਾਂ ਦੀ ਮੰਗ ਹੈ ਕਿ ਸਾਰੇ ਬੰਦ ਪਏ ਸਟੇਸ਼ਨਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇ ਤੇ ਰੇਲਾਂ ਦਾ ਸਟਾਪੇਜ ਪੱਕਾ ਕੀਤਾ ਜਾਵੇ।
 
ਇਸ ਸਬੰਧੀ ਉਹ ਦਿੱਲੀ ਵਿੱਚ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ। ਉਕਤ ਸਟੇਸ਼ਨ ਨੂੰ ਬੰਦ ਕਰਨ ਦੇ ਹੁਕਮ ਅਜੇ ਕੁਮਾਰ, ਡਿਵੀਜ਼ਨਲ ਕਮਰਸ਼ੀਅਲ ਮੈਨੇਜਰ, ਰੇਲ ਡਵੀਜ਼ਨ, ਫਿਰੋਜ਼ਪੁਰ ਵੱਲੋਂ ਜਾਰੀ ਕੀਤੇ ਗਏ ਹਨ। ਸਾਰੇ ਸਟੇਸ਼ਨਾਂ ਨੂੰ ਪੱਤਰ ਭੇਜ ਕੇ ਬੰਦ ਕਰਨ ਲਈ ਕਿਹਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

Embed widget