Free Gas Cylinder Scheme : ਆਮ ਲੋਕਾਂ ਲਈ ਵੱਡੀ ਖਬਰ ਹੈ। ਜੇ ਤੁਸੀਂ ਵੀ ਦੇਸ਼ ਭਰ 'ਚ ਗੈਸ ਦੀਆਂ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਟੈਂਸ਼ਨ ਲੈਣ ਦੀ ਕੋਈ ਲੋੜ ਨਹੀਂ ਹੈ। ਇਸ ਵਾਰ ਹੋਲੀ 'ਤੇ ਸਰਕਾਰ ਤੁਹਾਨੂੰ 2 ਗੈਸ ਸਿਲੰਡਰ ਮੁਫਤ ਦੇਣ ਦੀ ਯੋਜਨਾ ਬਣਾ ਰਹੀ ਹੈ। ਜੀ ਹਾਂ... ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ-ਕਿਹੜੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ। ਉੱਜਵਲਾ ਯੋਜਨਾ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ, ਜਿਸ ਤਹਿਤ ਸਰਕਾਰ ਵੱਲੋਂ ਮੁਫ਼ਤ ਗੈਸ ਸਿਲੰਡਰ ਅਤੇ ਇਸ 'ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।
ਖੁਰਾਕ ਵਿਭਾਗ ਨੇ ਦਿੱਤੀ ਜਾਣਕਾਰੀ
ਦੱਸ ਦੇਈਏ ਕਿ ਯੂਪੀ ਵਿੱਚ ਰਹਿਣ ਵਾਲੇ ਲੋਕਾਂ ਨੂੰ ਸੂਬਾ ਸਰਕਾਰ ਤੋਂ ਇਹ ਤੋਹਫ਼ਾ ਮਿਲੇਗਾ। ਉੱਤਰ ਪ੍ਰਦੇਸ਼ ਦੇ ਖੁਰਾਕ ਅਤੇ ਸਪਲਾਈ ਵਿਭਾਗ ਨੇ ਮੁਫਤ ਗੈਸ ਸਿਲੰਡਰ ਦੇਣ ਦਾ ਪ੍ਰਸਤਾਵ ਵਿੱਤ ਵਿਭਾਗ ਨੂੰ ਭੇਜਿਆ ਹੈ। ਇਸ 'ਤੇ ਸਰਕਾਰ ਤੋਂ ਬਜਟ ਮਿਲਣ ਤੋਂ ਬਾਅਦ ਹੀ ਮੁਫਤ ਗੈਸ ਸਿਲੰਡਰ ਦੀ ਵੰਡ ਸ਼ੁਰੂ ਕੀਤੀ ਜਾਵੇਗੀ।
ਹੋਲੀ 'ਤੇ ਮਿਲੇਗਾ ਪਹਿਲਾ ਮੁਫਤ ਸਿਲੰਡਰ
ਯੂਪੀ ਦੀ ਭਾਜਪਾ ਸਰਕਾਰ ਚੋਣਾਂ ਸਮੇਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਮਰ ਕੱਸ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉੱਜਵਲਾ ਸਕੀਮ ਤਹਿਤ ਇਸ ਵਾਰ ਤੁਹਾਨੂੰ ਪਹਿਲਾ ਸਿਲੰਡਰ ਹੋਲੀ 'ਤੇ ਅਤੇ ਦੂਜਾ ਸਿਲੰਡਰ ਦੀਵਾਲੀ 'ਤੇ ਮੁਫਤ ਦਿੱਤਾ ਜਾਵੇਗਾ।
1.65 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ ਲਾਭ
ਸੂਬਾ ਸਰਕਾਰ ਦੀ ਇਸ ਮੁਫਤ ਸਿਲੰਡਰ ਸਹੂਲਤ ਦਾ ਦੇਸ਼ ਭਰ ਦੇ ਲਗਭਗ 1.65 ਕਰੋੜ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਮੁਫਤ ਸਿਲੰਡਰ ਲਈ ਸਰਕਾਰ 'ਤੇ ਲਗਭਗ 3000 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ