ਭਾਰਤ 'ਚ 41.5 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ, ਸੰਯੁਕਤ ਰਾਸ਼ਟਰ ਨੇ ਦੱਸਿਆ 'ਇਤਿਹਾਸਕ ਬਦਲਾਅ'
ਰਿਪੋਰਟ 'ਚ ਕਿਹਾ ਗਿਆ ਹੈ ਕਿ ਸਾਲ 2020 'ਚ ਭਾਰਤ ਦੀ ਆਬਾਦੀ ਦੇ ਅੰਕੜਿਆਂ ਮੁਤਾਬਕ 22.89 ਕਰੋੜ ਗਰੀਬਾਂ ਦੀ ਗਿਣਤੀ ਦੁਨੀਆ 'ਚ ਸਭ ਤੋਂ ਜ਼ਿਆਦਾ ਹੈ। ਇਸ ਸੂਚੀ 'ਚ ਭਾਰਤ ਤੋਂ ਬਾਅਦ ਨਾਈਜੀਰੀਆ 9.67 ਕਰੋੜ ਗਰੀਬਾਂ ਦੇ ਨਾਲ ਦੂਜੇ ਨੰਬਰ 'ਤੇ ਹੈ।
Poverty In India: ਭਾਰਤ (India) 'ਚ ਗਰੀਬੀ (Poverty) ਨੂੰ ਲੈ ਕੇ ਇੱਕ ਵੱਡਾ ਬਦਲਾਅ ਆਇਆ ਹੈ। ਗਰੀਬੀ ਸੂਚਕ ਅੰਕ (Poverty Index) 'ਚ ਦੇਸ਼ ਨੇ ਵੱਡੀ ਉਪਲੱਬਧੀ ਹਾਸਲ ਕੀਤੀ ਹੈ। ਗਲੋਬਲ ਗਰੀਬੀ ਸੂਚਕ ਅੰਕ 2022 ਦੇ ਅਨੁਸਾਰ ਭਾਰਤ 'ਚ ਲਗਭਗ 41.5 ਕਰੋੜ ਲੋਕ ਗਰੀਬੀ ਰੇਖਾ ਤੋਂ ਬਾਹਰ ਚਲੇ ਗਏ ਹਨ। ਇਹ ਅੰਕੜਾ ਸਾਲ 2005-2006 ਅਤੇ ਸਾਲ 2019-2020 ਵਿਚਕਾਰ ਹੈ। ਸੰਯੁਕਤ ਰਾਸ਼ਟਰ (United Nations) ਨੇ ਇਸ ਨੂੰ ਇਤਿਹਾਸਕ ਬਦਲਾਅ ਦੱਸਿਆ ਹੈ।
ਹਾਲਾਂਕਿ ਗ਼ਰੀਬ ਲੋਕਾਂ ਦੀ ਗਿਣਤੀ ਘਟਣ ਤੋਂ ਬਾਅਦ ਵੀ ਦੁਨੀਆ ਦੇ ਸਭ ਤੋਂ ਗਰੀਬ ਲੋਕ ਭਾਰਤ 'ਚ ਹਨ। ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ 2005-06 ਅਤੇ 2019-21 ਦਰਮਿਆਨ ਭਾਰਤ 'ਚ ਲਗਭਗ 41.5 ਕਰੋੜ ਲੋਕ ਗਰੀਬੀ ਤੋਂ ਬਾਹਰ ਆਏ ਹਨ ਅਤੇ ਇਸ ਮਾਮਲੇ 'ਚ ਇੱਕ 'ਇਤਿਹਾਸਕ ਬਦਲਾਅ' ਵੇਖਣ ਨੂੰ ਮਿਲਿਆ ਹੈ। ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (UNDP) ਅਤੇ ਆਕਸਫੋਰਡ ਗਰੀਬੀ ਅਤੇ ਮਨੁੱਖੀ ਵਿਕਾਸ ਪਹਿਲਕਦਮੀ (OPHI) ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਨਵੇਂ ਬਹੁ-ਆਯਾਮੀ ਗਰੀਬੀ ਸੂਚਕ ਅੰਕ (MPI) 'ਚ ਭਾਰਤ ਦੇ ਗਰੀਬੀ ਹਟਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ।
ਸੰਯੁਕਤ ਰਾਸ਼ਟਰ ਨੇ ਦੱਸਿਆ ਇਤਿਹਾਸਕ ਬਦਲਾਅ
ਐਮਪੀਆਈ ਰਿਪੋਰਟ 'ਚ ਇਸ ਸਫਲਤਾ ਨੂੰ ਸਸਟੇਨੇਬਲ ਡਿਵੈਲਪਮੈਂਟ ਟੀਚਿਆਂ ਦੀ ਪ੍ਰਾਪਤੀ ਲਈ ਇੱਕ ਕਮਾਲ ਦੀ ਕੋਸ਼ਿਸ਼ ਦੱਸਿਆ ਗਿਆ ਹੈ। ਰਿਪੋਰਟ 'ਚ ਕਿਹਾ ਗਿਆ ਹੈ, "ਇਹ ਦਰਸਾਉਂਦਾ ਹੈ ਕਿ 2030 ਤੱਕ ਗਰੀਬਾਂ ਦੀ ਗਿਣਤੀ ਨੂੰ ਅੱਧਾ ਕਰਨ ਦੇ ਟਿਕਾਊ ਵਿਕਾਸ ਟੀਚਿਆਂ ਨੂੰ ਪ੍ਰਾਪਤ ਕਰਨਾ ਸੰਭਵ ਹੈ।" ਸੰਯੁਕਤ ਰਾਸ਼ਟਰ ਨੇ ਇੱਕ ਪ੍ਰੈੱਸ ਬਿਆਨ 'ਚ ਇਸ ਰਿਪੋਰਟ ਦੇ ਵੇਰਵੇ ਦਿੰਦਿਆਂ ਕਿਹਾ ਕਿ ਭਾਰਤ 'ਚ ਇਨ੍ਹਾਂ 15 ਸਾਲਾਂ ਦੌਰਾਨ ਲਗਭਗ 41.5 ਕਰੋੜ ਲੋਕਾਂ ਨੂੰ ਬਹੁ-ਆਯਾਮੀ ਗਰੀਬੀ ਦੇ ਚੁੰਗਲ ਵਿੱਚੋਂ ਬਾਹਰ ਕੱਢਣਾ ਇੱਕ ਇਤਿਹਾਸਕ ਬਦਲਾਅ ਹੈ।
ਦੁਨੀਆ ਦੇ ਸਭ ਤੋਂ ਗਰੀਬ ਦੇਸ਼ਾਂ 'ਚ ਵੀ ਭਾਰਤ
ਰਿਪੋਰਟ 'ਚ ਕਿਹਾ ਗਿਆ ਹੈ ਕਿ ਸਾਲ 2020 'ਚ ਭਾਰਤ ਦੀ ਆਬਾਦੀ ਦੇ ਅੰਕੜਿਆਂ ਮੁਤਾਬਕ 22.89 ਕਰੋੜ ਗਰੀਬਾਂ ਦੀ ਗਿਣਤੀ ਦੁਨੀਆ 'ਚ ਸਭ ਤੋਂ ਜ਼ਿਆਦਾ ਹੈ। ਇਸ ਸੂਚੀ 'ਚ ਭਾਰਤ ਤੋਂ ਬਾਅਦ ਨਾਈਜੀਰੀਆ 9.67 ਕਰੋੜ ਗਰੀਬਾਂ ਦੇ ਨਾਲ ਦੂਜੇ ਨੰਬਰ 'ਤੇ ਹੈ। ਇਸ ਦੇ ਅਨੁਸਾਰ ਜ਼ਬਰਦਸਤ ਸਫਲਤਾ ਦੇ ਬਾਵਜੂਦ 2019-21 'ਚ ਇਨ੍ਹਾਂ 22.89 ਕਰੋੜ ਗਰੀਬ ਲੋਕਾਂ ਨੂੰ ਗਰੀਬੀ ਤੋਂ ਬਾਹਰ ਲਿਆਉਣਾ ਇੱਕ ਚੁਣੌਤੀਪੂਰਨ ਕੰਮ ਹੈ। ਸਾਨੂੰ ਇਹ ਵੀ ਧਿਆਨ 'ਚ ਰੱਖਣਾ ਹੋਵੇਗਾ ਕਿ ਅੰਕੜੇ ਇਕੱਠੇ ਕੀਤੇ ਜਾਣ ਤੋਂ ਬਾਅਦ ਇਹ ਗਿਣਤੀ ਯਕੀਨੀ ਤੌਰ 'ਤੇ ਵਧੀ ਹੀ ਹੈ।