7th Pay Commission News Update: ਜੇਕਰ ਤੁਸੀਂ ਕੇਂਦਰ ਸਰਕਾਰ ਦੇ ਮੁਲਾਜ਼ਮ (Central Government Employees) ਹੋ ਤਾਂ ਸਰਕਾਰ ਤੁਹਾਨੂੰ ਜਲਦੀ ਹੀ ਬਹੁਤ ਚੰਗੀ ਖ਼ਬਰ ਦੇ ਸਕਦੀ ਹੈ। ਸਰਕਾਰ ਨੇ ਕੋਰੋਨਾ ਮਹਾਮਾਰੀ ਦੌਰਾਨ 18 ਮਹੀਨੇ ਦਾ ਮਹਿੰਗਾਈ ਬਕਾਇਆ ਭੱਤਾ ਜਾਂ ਡੀਏ (Dearness Allowance) ਅਤੇ ਪੈਨਸ਼ਨ ਲਾਭਪਾਤਰੀਆਂ ਨੂੰ ਇਕੱਠੇ ਦਿੱਤੇ ਜਾਣ ਵਾਲੇ ਡੀਆਰ (Dearness Relief) ਦਾ ਜਲਦੀ ਭੁਗਤਾਨ ਕਰ ਸਕਦੀ ਹੈ। ਸਰਕਾਰ ਜਲਦ ਹੀ ਇਸ ਦਾ ਐਲਾਨ ਕਰ ਸਕਦੀ ਹੈ।


ਵਿੱਤ ਮੰਤਰਾਲਾ ਕਰ ਰਿਹਾ ਹੈ ਚਰਚਾ


ਮੀਡੀਆ ਰਿਪੋਰਟਾਂ ਮੁਤਾਬਕ ਇਸ ਮਾਮਲੇ 'ਤੇ ਵਿੱਤ ਮੰਤਰਾਲੇ ਅਤੇ ਸਬੰਧਤ ਵਿਭਾਗਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਕੇਂਦਰ ਦੀ ਮੋਦੀ ਸਰਕਾਰ ਇਸ ਸਬੰਧੀ ਜਲਦ ਹੀ ਕੋਈ ਫ਼ੈਸਲਾ ਲੈ ਸਕਦੀ ਹੈ। ਹਾਲਾਂਕਿ ਹੁਣ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਸੰਭਾਵਨਾ ਹੈ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਮੱਦੇਨਜ਼ਰ ਸਰਕਾਰ ਜਲਦ ਹੀ ਬਕਾਏ ਦੀ ਅਦਾਇਗੀ ਸਬੰਧੀ ਕੋਈ ਫ਼ੈਸਲਾ ਲਵੇਗੀ।


ਕਦੋਂ ਤੋਂ ਨਹੀਂ ਮਿਲਿਆ ਪੈਸਾ?


ਕੇਂਦਰ ਸਰਕਾਰ ਨੇ ਕੋਰੋਨਾ ਮਹਾਂਮਾਰੀ (Corona Pandemic) ਕਾਰਨ ਡੀਏ ਬੰਦ ਕਰ ਦਿੱਤਾ ਸੀ। ਫਿਰ ਜੁਲਾਈ 2021 ਤੋਂ ਡੀਏ ਵਧਾ ਦਿੱਤਾ ਸੀ। ਮੋਦੀ ਸਰਕਾਰ ਨੇ 1 ਜਨਵਰੀ 2020 ਤੋਂ 30 ਜੂਨ 2021 ਤੱਕ ਮਤਲਬ 18 ਮਹੀਨਿਆਂ ਲਈ ਕੇਂਦਰੀ ਮੁਲਾਜ਼ਮਾਂ ਨੂੰ ਮਿਲਣ ਵਾਲੇ ਮਹਿੰਗਾਈ ਭੱਤੇ 'ਚ ਕੋਈ ਬਦਲਾਅ ਨਹੀਂ ਕੀਤਾ। 18 ਮਹੀਨਿਆਂ ਤੋਂ ਡੀਏ ਦੇ ਵਾਧੇ 'ਤੇ ਰੋਕ ਦੇ ਮੱਦੇਨਜ਼ਰ ਸਰਕਾਰ ਨੇ ਡੀਏ 'ਚ 11 ਫ਼ੀਸਦੀ ਦਾ ਵੱਡਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ ਮੁਲਾਜ਼ਮਾਂ ਦੀ ਮੰਗ 'ਤੇ ਵਿੱਤ ਮੰਤਰਾਲੇ ਵੱਲੋਂ ਕਿਹਾ ਗਿਆ ਸੀ ਕਿ ਬਕਾਏ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਪਰ ਮੁਲਾਜ਼ਮਾਂ ਨੇ ਇਹ ਮੰਗ ਸਮੇਂ-ਸਮੇਂ 'ਤੇ ਕਈ ਵਾਰ ਚੁੱਕੀ ਹੈ।


ਮੀਟਿੰਗ ਦਾ ਸਮਾਂ ਤੈਅ


ਸਰਕਾਰ ਜਲਦ ਹੀ 18 ਮਹੀਨਿਆਂ ਦੇ ਡੀਏ ਦੇ ਬਕਾਏ ਬਾਰੇ ਵਿਚਾਰ ਕਰਨ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡੀਏ ਦੇ ਬਕਾਏ ਨੂੰ ਲੈ ਕੇ ਕੈਬਨਿਟ ਸਕੱਤਰ ਨਾਲ ਮੀਟਿੰਗ ਦਾ ਸਮਾਂ ਤੈਅ ਹੋ ਗਿਆ ਹੈ। ਪਤਾ ਲੱਗਾ ਹੈ ਕਿ ਅਜੇ ਤੱਕ ਇਹ ਤੈਅ ਨਹੀਂ ਹੋਇਆ ਕਿ ਸਰਕਾਰ ਬਕਾਏ ਦੇਣ ਲਈ ਰਾਜ਼ੀ ਹੋਈ ਹੈ ਜਾਂ ਨਹੀਂ। ਸਰਕਾਰ ਇਸ ਬਾਰੇ ਪਹਿਲਾਂ ਹੀ ਇਨਕਾਰ ਕਰ ਚੁੱਕੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।