7th Pay Commission :  ਕੇਂਦਰ ਸਰਕਾਰ ਦੇ ਕਰਮਚਾਰੀਆਂ (Central Government Employees) ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਵੀ ਸਰਕਾਰੀ ਕਰਮਚਾਰੀ ਹੋ ਅਤੇ ਤਨਖਾਹ ਵਾਧੇ ਦਾ ਇੰਤਜ਼ਾਰ ਕਰ ਰਹੇ ਹੋ ਤਾਂ ਜੁਲਾਈ ਤੋਂ ਤੁਹਾਡੇ ਖਾਤੇ 'ਚ ਹੋਰ ਪੈਸੇ ਆ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਤੁਹਾਡੀ ਤਨਖਾਹ ਵਿੱਚ ਪੂਰੇ 27,000 ਰੁਪਏ ਦਾ ਵਾਧਾ ਹੋ ਸਕਦਾ ਹੈ।


ਏਆਈਸੀਪੀਆਈ ਇੰਡੈਕਸ ਮੁਤਾਬਕ ਇਸ ਵਾਰ ਸਰਕਾਰ ਡੀਏ ਵਿੱਚ ਪੂਰੇ 4 ਫੀਸਦੀ ਦਾ ਵਾਧਾ ਕਰ ਸਕਦੀ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਦਾ ਡੀਏ 34 ਫੀਸਦੀ ਤੋਂ ਵਧ ਕੇ 38 ਫੀਸਦੀ ਹੋ ਜਾਵੇਗਾ। ਸਾਲ 2022 ਦੇ ਪਹਿਲੇ ਦੋ ਮਹੀਨਿਆਂ ਵਿੱਚ ਸੂਚਕਾਂਕ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ।

 

ਜਨਵਰੀ ਵਿੱਚ ਇਹ 125.1, ਫਰਵਰੀ ਵਿੱਚ 125 ਅਤੇ ਮਾਰਚ ਵਿੱਚ 126 ਸੀ। ਇਸ ਦੇ ਨਾਲ ਹੀ ਜੇਕਰ ਅਪ੍ਰੈਲ, ਮਈ ਅਤੇ ਜੂਨ 'ਚ ਇਹ 126 ਤੋਂ ਉਪਰ ਰਹਿੰਦਾ ਹੈ ਤਾਂ ਸਰਕਾਰ ਡੀਏ 'ਚ 4 ਫੀਸਦੀ ਦਾ ਵਾਧਾ ਕਰ ਸਕਦੀ ਹੈ। ਜੁਲਾਈ ਮਹੀਨੇ ਦੀ ਤਨਖ਼ਾਹ ਵਿੱਚ ਵਧੀ ਹੋਈ ਰਕਮ ਬਕਾਇਆਂ ਸਮੇਤ ਮਿਲ ਸਕਦੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਹਾਡੀ ਤਨਖਾਹ ਕਿੰਨੀ ਵਧੇਗੀ। 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।