7th Pay Commission: ਕੇਂਦਰੀ ਕਰਮਚਾਰੀਆਂ ਦੇ ਡੀਏ 'ਚ ਫਿਰ 4 ਫੀਸਦੀ ਦਾ ਹੋ ਸਕਦੈ ਵਾਧਾ, ਜੁਲਾਈ 'ਚ ਸਰਕਾਰ ਤੋਂ ਵੱਡੇ ਫੈਸਲੇ ਦੀ ਉਮੀਦ
7th Pay Commission News: ਸੱਤਵੇਂ ਤਨਖ਼ਾਹ ਕਮਿਸ਼ਨ ਤਹਿਤ ਕੇਂਦਰੀ ਮੁਲਾਜ਼ਮਾਂ ਨੂੰ ਸਰਕਾਰ ਇੱਕ ਵਾਰ ਫਿਰ 4 ਫ਼ੀਸਦੀ ਡੀਏ ਵਾਧੇ ਦੀ ਖੁਸ਼ਖਬਰੀ ਦੇ ਸਕਦੀ ਹੈ। ਜੇ ਡੀਏ ਵਿੱਚ ਇਹ ਵਾਧਾ ਹੁੰਦਾ ਹੈ ਤਾਂ ਮਹਿੰਗਾਈ ਭੱਤਾ 46 ਫੀਸਦੀ ਹੋ ਜਾਵੇਗਾ।
7th Pay Commission DA Hike Update: ਕੇਂਦਰੀ ਕਰਮਚਾਰੀਆਂ (Central Employees) ਨੂੰ ਇਸ ਸਾਲ ਜੁਲਾਈ ਵਿਚ ਇਕ ਹੋਰ ਵੱਡੀ ਖੁਸ਼ਖਬਰੀ ਮਿਲ ਸਕਦੀ ਹੈ। ਸਰਕਾਰ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਰੁਝਾਨ ਜਾਰੀ ਰੱਖ ਸਕਦੀ ਹੈ ਕਿਉਂਕਿ ਸਰਕਾਰ ਪਿਛਲੇ ਦੋ ਵਾਰ ਤੋਂ ਲਗਾਤਾਰ 4 ਫੀਸਦੀ ਮਹਿੰਗਾਈ ਭੱਤੇ ਵਿੱਚ ਵਾਧਾ ਕਰ ਰਹੀ ਹੈ। ਪਹਿਲੀ ਵਾਰ 4 ਫੀਸਦੀ ਦਾ ਵਾਧਾ 34 ਫੀਸਦੀ ਕੀਤਾ ਗਿਆ। ਇਸ ਤੋਂ ਬਾਅਦ ਹਾਲ ਹੀ 'ਚ ਕੇਂਦਰ ਸਰਕਾਰ ਨੇ ਫਿਰ ਇਸ 'ਚ 4 ਫੀਸਦੀ ਦਾ ਵਾਧਾ ਕੀਤਾ ਹੈ, ਜਿਸ ਕਾਰਨ ਸਰਕਾਰੀ ਕਰਮਚਾਰੀਆਂ ਦਾ ਮੌਜੂਦਾ ਮਹਿੰਗਾਈ ਭੱਤਾ ਵਧ ਕੇ 42 ਫੀਸਦੀ ਹੋ ਗਿਆ ਹੈ।
ਜੇ ਕੁਝ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ (ਏ.ਆਈ.ਸੀ.ਪੀ.ਆਈ.) ਦੀ ਪਿਛਲੇ ਚਾਰ ਮਹੀਨਿਆਂ ਦੀ ਰਿਪੋਰਟ ਮੁਤਾਬਕ ਕੇਂਦਰੀ ਕੈਬਨਿਟ ਇਸ ਸਾਲ ਜੁਲਾਈ ਦੌਰਾਨ ਇਕ ਵਾਰ ਫਿਰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ 'ਚ 4 ਫੀਸਦੀ ਦਾ ਵਾਧਾ ਕਰ ਸਕਦੀ ਹੈ। ਹਾਲਾਂਕਿ, ਏਆਈਸੀਪੀਆਈ ਦੇ ਨਵੇਂ ਅੰਕੜੇ ਆਉਣ ਤੋਂ ਬਾਅਦ, ਇਹ ਹੋਰ ਫੈਸਲਾ ਕੀਤਾ ਜਾਵੇਗਾ ਕਿ ਸਰਕਾਰ ਡੀਏ ਵਿੱਚ 3 ਪ੍ਰਤੀਸ਼ਤ ਜਾਂ 4 ਪ੍ਰਤੀਸ਼ਤ ਵਾਧਾ ਕਰੇਗੀ।
ਸਰਕਾਰ ਨਵਾਂ ਫਾਰਮੂਲਾ ਲਿਆਉਣ ਦੀ ਤਿਆਰੀ
ਦੂਜੇ ਪਾਸੇ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਮਹਿੰਗਾਈ ਭੱਤੇ ਦੀ ਗਣਨਾ ਲਈ ਨਵਾਂ ਫਾਰਮੂਲਾ ਪੇਸ਼ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਕੁਝ ਸਾਲਾਂ 'ਚ ਤਨਖਾਹ ਕਮਿਸ਼ਨ ਨੂੰ ਹਟਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰ ਦੇ ਕਰਮਚਾਰੀਆਂ ਦੀ ਤਨਖਾਹ ਦਾ ਹਿਸਾਬ ਲਗਾਉਣ ਲਈ ਨਵਾਂ ਫਾਰਮੂਲਾ ਲਿਆਂਦਾ ਜਾ ਸਕਦਾ ਹੈ।
ਫਿਟਮੈਂਟ ਫੈਕਟਰ ਨੂੰ ਵੀ ਵਧਾਉਣ ਦੀ ਹੋ ਰਹੀ ਹੈ ਗੱਲ
ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਤਹਿਤ 2.57 ਗੁਣਾ ਫਿਟਮੈਂਟ ਫੈਕਟਰ ਦਿੱਤਾ ਜਾ ਰਿਹਾ ਹੈ। ਫਿਟਮੈਂਟ ਫੈਕਟਰ ਨੂੰ 3 ਤੋਂ 3.68 ਗੁਣਾ ਤੱਕ ਵਧਾਇਆ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ