7th Pay Commission: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
7th Pay Commission News: ਮਹਿੰਗਾਈ ਭੱਤੇ ਵਿੱਚ ਵਾਧੇ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਲਈ ਵੱਡੀ ਖੁਸ਼ਖਬਰੀ ਹੈ। ਸਰਕਾਰ ਵੱਲੋਂ ਦੱਸਿਆ ਗਿਆ ਕਿ ਅਧਿਕਾਰੀਆਂ ਦੀਆਂ ਤਰੱਕੀਆਂ ਬਾਰੇ ਜਲਦੀ ਹੀ ਫੈਸਲਾ ਲਿਆ ਜਾਵੇਗਾ।
7th Pay Commission Latest Update: ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA Hike) ਵਿੱਚ ਵਾਧੇ ਤੋਂ ਪਹਿਲਾਂ ਖੁਸ਼ਖਬਰੀ ਹੈ। ਲੱਖਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦਾ ਐਲਾਨ ਹੋਣਾ ਬਾਕੀ ਹੈ। ਉਮੀਦ ਹੈ ਕਿ ਸਰਕਾਰ ਵੱਲੋਂ 28 ਸਤੰਬਰ ਨੂੰ ਮਹਿੰਗਾਈ ਭੱਤੇ ਨੂੰ ਵਧਾਉਣ ਦਾ ਐਲਾਨ ਕੀਤਾ ਜਾਵੇਗਾ। ਪਿਛਲੇ ਦਿਨੀਂ 8000 ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਦੀ ਗੱਲ ਚੱਲੀ ਸੀ। ਹੁਣ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਜਲਦ ਹੀ ਸਰਕਾਰੀ ਅਧਿਕਾਰੀਆਂ ਨੂੰ ਤਰੱਕੀਆਂ ਦੇਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਗਰੁਤ 'ਚ ਤਰੱਕੀ ਮਿਲਣ ਦੀ ਉਮੀਦ ਸੀ।
ਇੱਕ ਸਾਲ ਤੋਂ 18 ਮਹੀਨਿਆਂ ਦੀ ਸਿਖਲਾਈ ਦੀ ਹੈ ਲੋੜ
ਕੇਂਦਰੀ ਮੰਤਰੀ ਜਤਿੰਦਰ ਸਿੰਘ (Union Minister Jitendra Singh) ਨੂੰ ਬੀਤੇ ਦਿਨੀਂ ਕੇਂਦਰੀ ਸਕੱਤਰੇਤ ਸਰਕਾਰੀ ਭਾਸ਼ਾ ਸੇਵਾ ਗਰੁੱਪ ਏ ਦੇ ਅਧਿਕਾਰੀਆਂ ਦੇ ਇੱਕ ਵਫ਼ਦ ਵੱਲੋਂ ਮਿਲਿਆ ਸੀ। ਇਸ ਤੋਂ ਬਾਅਦ ਪ੍ਰਮੋਸ਼ਨ ਸਬੰਧੀ ਐਲਾਨ ਕੀਤਾ ਗਿਆ। ਉਸ ਸਮੇਂ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਨਿਯਮਾਂ ਅਨੁਸਾਰ ਤਰੱਕੀਆਂ ਦੀ ਪ੍ਰਕਿਰਿਆ ਤੇਜ਼ ਕਰਨ ਦਾ ਭਰੋਸਾ ਦਿੱਤਾ ਸੀ। ਅਧਿਕਾਰੀਆਂ ਦੀ ਤਰੱਕੀ ਤੋਂ ਪਹਿਲਾਂ ਘੱਟੋ-ਘੱਟ ਇੱਕ ਸਾਲ ਤੋਂ 18 ਮਹੀਨੇ ਦੀ ਸਿਖਲਾਈ ਜ਼ਰੂਰੀ ਹੈ।
ਪ੍ਰਮੋਸ਼ਨ ਯੋਜਨਾਬੱਧ ਤਰੀਕੇ ਨਾਲ ਜਾਵੇਗੀ ਕੀਤੀ
ਕੇਂਦਰੀ ਰਾਜ ਮੰਤਰੀ ਨੇ ਵਫ਼ਦ ਨੂੰ ਇਹ ਵੀ ਕਿਹਾ ਸੀ ਕਿ ਉਹ ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨਗੇ ਅਤੇ ਤਰੱਕੀਆਂ ਵਿਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਦੂਰ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਅਧਿਕਾਰੀਆਂ ਦੀਆਂ ਸਾਰੀਆਂ ਤਰੱਕੀਆਂ ਯੋਜਨਾਬੱਧ ਤਰੀਕੇ ਨਾਲ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ 1 ਜੁਲਾਈ 2022 ਨੂੰ 8089 ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਸੀ।