7th Pay Commission : ਸਰਕਾਰੀ ਕਰਮਚਾਰੀਆਂ  (Government Employees) ਲਈ ਖੁਸ਼ਖਬਰੀ ਹੈ। ਜੇਕਰ ਤੁਸੀਂ ਵੀ ਡੀਏ (DA Hike) ਵਿੱਚ ਹੋਣ ਵਾਲੇ ਵਾਧੇ ਦੀ ਉਡੀਕ ਕਰ ਰਹੇ ਸੀ ਤਾਂ ਹੁਣ ਤੁਹਾਡਾ ਇੰਤਜ਼ਾਰ ਖਤਮ ਹੋ ਗਿਆ ਹੈ। ਸਰਕਾਰ ਨੇ ਨਵੇਂ ਸਾਲ 'ਚ ਲੱਖਾਂ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ 'ਚ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਕੀਤਾ ਹੈ।

 

ਦੱਸ ਦੇਈਏ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ। ਹੁਣ ਉੱਥੇ ਦੇ ਸਰਕਾਰੀ ਮੁਲਾਜ਼ਮਾਂ ਨੂੰ ਪਹਿਲਾਂ ਨਾਲੋਂ 3 ਫੀਸਦੀ ਵੱਧ ਮਹਿੰਗਾਈ ਭੱਤਾ ਮਿਲੇਗਾ। ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ 31 ਫੀਸਦੀ ਮਹਿੰਗਾਈ ਭੱਤੇ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕਿਹਾ ਕਿ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ 6000 ਕਰੋੜ ਰੁਪਏ ਦੇ ਲਾਭ ਯਕੀਨੀ ਬਣਾਉਣ ਲਈ ਹਾਲ ਹੀ ਵਿੱਚ ਨਵੇਂ ਤਨਖਾਹ ਸਕੇਲ ਲਾਗੂ ਕੀਤੇ ਗਏ ਹਨ। 

 

ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਵਾਧੂ ਮਹਿੰਗਾਈ ਭੱਤਾ ਦੇਣ ਦਾ ਐਲਾਨ ਕੀਤਾ ਹੈ। ਹੁਣ ਤੋਂ ਸੂਬੇ ਦੇ ਮੁਲਾਜ਼ਮਾਂ ਨੂੰ 31 ਫੀਸਦੀ ਮਹਿੰਗਾਈ ਭੱਤੇ ਦਾ ਲਾਭ ਮਿਲੇਗਾ। ਇਸ 'ਤੇ ਸਰਕਾਰੀ ਖਜ਼ਾਨੇ 'ਚੋਂ 500 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੂੰ 28 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਭਲਾਈ ਸਕੀਮਾਂ ਅਤੇ ਪੈਨਸ਼ਨ ਦਾ ਲਾਭ ਲੈਣ ਲਈ ਸਾਲਾਨਾ ਆਮਦਨ ਦੀ ਸੀਮਾ ਵੀ 35000 ਰੁਪਏ ਤੋਂ ਵਧਾ ਕੇ 50,000 ਰੁਪਏ ਕਰ ਦਿੱਤੀ ਗਈ ਹੈ।

 

ਇਸ ਤੋਂ ਇਲਾਵਾ ਜੇਕਰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਗੱਲ ਕਰੀਏ ਤਾਂ ਏ.ਆਈ.ਸੀ.ਪੀ.ਆਈ. ਸੂਚਕਾਂਕ ਮੁਤਾਬਕ ਇਨ੍ਹਾਂ ਮੁਲਾਜ਼ਮਾਂ ਨੂੰ ਸਤੰਬਰ 2021 ਤੱਕ 33 ਫੀਸਦੀ ਦੀ ਦਰ ਨਾਲ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਇਸ ਹਿਸਾਬ ਨਾਲ ਉਨ੍ਹਾਂ ਦੇ ਮਹਿੰਗਾਈ ਭੱਤੇ 'ਚ ਕਰੀਬ 2 ਫੀਸਦੀ ਦਾ ਵਾਧਾ ਹੋਇਆ ਹੈ।ਦਸੰਬਰ 2021 ਤੱਕ ਜੇਕਰ ਸੀਪੀਆਈ ਦਾ ਅੰਕੜਾ 125 ਤੱਕ ਰਹਿੰਦਾ ਹੈ ਤਾਂ ਮਹਿੰਗਾਈ ਭੱਤੇ ਵਿੱਚ 3 ਫੀਸਦੀ ਦਾ ਵਾਧਾ ਹੋ ਸਕਦਾ ਹੈ। ਜੇਕਰ ਕੇਂਦਰ ਸਰਕਾਰ ਡੀਏ ਵਿੱਚ 3 ਫੀਸਦੀ ਵਾਧਾ ਕਰਦੀ ਹੈ ਤਾਂ ਮੁਲਾਜ਼ਮਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ 31 ਫੀਸਦੀ ਤੋਂ ਵਧ ਕੇ 34 ਫੀਸਦੀ ਹੋ ਸਕਦਾ ਹੈ। ਇਸ ਦਾ ਭੁਗਤਾਨ ਜਨਵਰੀ 2022 ਤੋਂ ਹੋਵੇਗਾ।