(Source: Poll of Polls)
Modi Cabinet: ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਪੜ੍ਹ ਕੇ ਚਿਹਰੇ 'ਤੇ ਆ ਜਾਵੇਗੀ ਰੌਣਕ
DA Hike:ਕੇਂਦਰੀ ਮੰਤਰੀ ਮੰਡਲ ਦੇ ਨਾਲ-ਨਾਲ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਬੁੱਧਵਾਰ, 4 ਅਕਤੂਬਰ ਨੂੰ ਸਵੇਰੇ 10:30 ਵਜੇ ਹੋਣ ਜਾ ਰਹੀ ਹੈ। ਉਮੀਦ ਹੈ ਕਿ ਇਸ ਬੈਠਕ 'ਚ ਮੋਦੀ ਸਰਕਾਰ ਕੇਂਦਰੀ ਕਰਮਚਾਰੀਆਂ ਅਤੇ
7th Pay Commission: ਅੱਜ ਮੋਦੀ ਸਰਕਾਰ ਨਰਾਤਿਆਂ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਵਧਾਉਣ ਨੂੰ ਮਨਜ਼ੂਰੀ ਦੇ ਸਕਦੀ ਹੈ।
ਕੇਂਦਰੀ ਮੰਤਰੀ ਮੰਡਲ ਦੇ ਨਾਲ-ਨਾਲ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਬੁੱਧਵਾਰ, 4 ਅਕਤੂਬਰ ਨੂੰ ਸਵੇਰੇ 10:30 ਵਜੇ ਹੋਣ ਜਾ ਰਹੀ ਹੈ। ਉਮੀਦ ਹੈ ਕਿ ਇਸ ਬੈਠਕ 'ਚ ਮੋਦੀ ਸਰਕਾਰ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ 'ਚ ਵਾਧਾ ਕਰਨ ਦਾ ਫੈਸਲਾ ਲੈ ਸਕਦੀ ਹੈ।
ਇਸ ਮੰਤਰੀ ਮੰਡਲ ਦੀ ਮੀਟਿੰਗ ਤੋਂ ਇਸ ਬਾਰੇ ਵੀ ਫੈਸਲਾ ਹੋਣ ਦੀ ਉਮੀਦ ਹੈ ਕਿਉਂਕਿ ਚੋਣ ਕਮਿਸ਼ਨ ਕਿਸੇ ਵੀ ਸਮੇਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਚੋਣ ਜ਼ਾਬਤਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਲਾਗੂ ਹੋ ਜਾਵੇਗਾ। ਜਿਸ ਤੋਂ ਬਾਅਦ ਸਰਕਾਰ ਲਈ ਇਹ ਫੈਸਲਾ ਲੈਣਾ ਔਖਾ ਹੋ ਜਾਵੇਗਾ।
ਮਹਿੰਗਾਈ ਭੱਤੇ 'ਚ 3 ਫੀਸਦੀ ਦਾ ਵਾਧਾ ਹੋ ਸਕਦਾ
ਕੇਂਦਰੀ ਕਰਮਚਾਰੀ ਅਤੇ ਪੈਨਸ਼ਨਰ ਜੁਲਾਈ ਮਹੀਨੇ ਤੋਂ ਮਹਿੰਗਾਈ ਭੱਤੇ ਵਿੱਚ ਵਾਧੇ ਦੀ ਉਡੀਕ ਕਰ ਰਹੇ ਹਨ। ਕੇਂਦਰ ਸਰਕਾਰ ਮਹਿੰਗਾਈ ਭੱਤੇ ਨੂੰ 3 ਫੀਸਦੀ ਵਧਾ ਸਕਦੀ ਹੈ। ਸਰਕਾਰ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 45 ਫੀਸਦੀ ਕਰ ਸਕਦੀ ਹੈ। ਮਹਿੰਗਾਈ ਭੱਤਾ ਵਧਾਉਣ ਦਾ ਫੈਸਲਾ 1 ਜੁਲਾਈ ਤੋਂ ਲਾਗੂ ਹੋਵੇਗਾ।
ਅਕਤੂਬਰ ਮਹੀਨੇ ਦੀ ਤਨਖਾਹ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਨਾਲ ਆਉਣ ਦੀ ਉਮੀਦ ਹੈ। ਕੇਂਦਰੀ ਕਰਮਚਾਰੀਆਂ ਨੂੰ ਅਕਤੂਬਰ ਮਹੀਨੇ ਦੀ ਤਨਖਾਹ ਦੇ ਨਾਲ ਜੁਲਾਈ ਤੋਂ ਸਤੰਬਰ ਤੱਕ ਦੀ ਮਿਆਦ ਦਾ ਬਕਾਇਆ ਵੀ ਦਿੱਤਾ ਜਾ ਸਕਦਾ ਹੈ।
ਨਰਾਤਿਆਂ ਤੋਂ ਪਹਿਲਾਂ ਤੋਹਫ਼ਾ!
ਨਰਾਤੇ 15 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ ਅਤੇ ਦੁਸਹਿਰਾ 24 ਅਕਤੂਬਰ ਨੂੰ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਕਿਸੇ ਵੀ ਸਮੇਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਵਧਾਉਣ ਦਾ ਫੈਸਲਾ ਬੁੱਧਵਾਰ ਨੂੰ ਲਿਆ ਜਾ ਸਕਦਾ ਹੈ।
ਅੰਕੜਿਆਂ ਮੁਤਾਬਕ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ 47 ਲੱਖ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਇਨ੍ਹਾਂ ਮੁਲਾਜ਼ਮਾਂ ਨੂੰ ਮਹਿੰਗਾਈ ਤੋਂ ਵੀ ਵੱਡੀ ਰਾਹਤ ਮਿਲੇਗੀ।