7th Pay Commission: ਹੋਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA) ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। ਸਰਕਾਰ ਕਥਿਤ ਤੌਰ 'ਤੇ ਡੀਏ ਵਿੱਚ 3 ਪ੍ਰਤੀਸ਼ਤ ਦਾ ਵਾਧਾ ਕਰੇਗੀ ਅਤੇ ਇਹ 1 ਜਨਵਰੀ, 2022 ਤੋਂ ਲਾਗੂ ਹੋਵੇਗਾ। ਇਸ ਸਬੰਧੀ ਜਾਰੀ ਰਿਪੋਰਟ ਅਨੁਸਾਰ ਜਨਵਰੀ ਅਤੇ ਫਰਵਰੀ ਦੇ ਬਕਾਏ ਸਮੇਤ ਵਧੀ ਹੋਈ ਤਨਖਾਹ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੇ ਦਿੱਤੀ ਜਾਵੇਗੀ।


ਮਹਿੰਗਾਈ ਭੱਤਾ ਮਿਲੇਗਾ 34%
ਫਿਲਹਾਲ ਕੁੱਲ ਮਹਿੰਗਾਈ ਭੱਤਾ 31 ਫੀਸਦੀ ਹੈ, ਜੋ ਐਲਾਨ ਤੋਂ ਬਾਅਦ ਵਧ ਕੇ 34 ਫੀਸਦੀ ਹੋ ਸਕਦਾ ਹੈ। ਜੇਕਰ ਮਹਿੰਗਾਈ ਭੱਤੇ ਨੂੰ ਵਧਾ ਕੇ 34 ਫੀਸਦੀ ਕੀਤਾ ਜਾਂਦਾ ਹੈ ਤਾਂ ਤਨਖ਼ਾਹ ਵਿੱਚ 20 ਹਜ਼ਾਰ ਰੁਪਏ ਦਾ ਵਾਧਾ ਹੋ ਸਕਦਾ ਹੈ। 7ਵੇਂ ਕੇਂਦਰੀ ਪੇਅ ਕਮਿਸ਼ਨ ਦੇ ਤਹਿਤ ਸਰਕਾਰੀ ਕਰਮਚਾਰੀਆਂ ਦਾ ਡੀਏ ਬੇਸਿਕ ਪੇਅ ਦੇ ਆਧਾਰ 'ਤੇ ਤੈਅ ਕੀਤਾ ਜਾਂਦਾ ਹੈ। ਅਕਤੂਬਰ 'ਚ 3 ਫੀਸਦੀ ਅਤੇ ਜੁਲਾਈ 'ਚ 11 ਫੀਸਦੀ ਦੇ ਵਾਧੇ ਤੋਂ ਬਾਅਦ ਮੌਜੂਦਾ ਡੀਏ ਦਰ 31 ਫੀਸਦੀ ਹੋ ਗਈ ਹੈ।


ਤਨਖਾਹ ਅਤੇ ਪੈਨਸ਼ਨ ਦਾ ਵੱਡਾ ਹਿੱਸਾ
ਧਿਆਨ ਯੋਗ ਹੈ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਦਾ ਵੱਡਾ ਹਿੱਸਾ ਹੈ। ਇਹ ਭੱਤਾ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਤਨਖਾਹਾਂ 'ਤੇ ਮਹਿੰਗਾਈ ਦੇ ਪ੍ਰਭਾਵ ਨੂੰ ਪੂਰਾ ਕਰਨ ਲਈ ਦਿੱਤਾ ਜਾਂਦਾ ਹੈ। 7ਵੇਂ ਤਨਖਾਹ ਕਮਿਸ਼ਨ (7ਵੇਂ ਸੀਪੀਸੀ) ਦੇ ਤਹਿਤ, ਸਰਕਾਰ ਜਨਵਰੀ ਅਤੇ ਜੁਲਾਈ ਵਿੱਚ ਸਾਲ ਵਿੱਚ ਦੋ ਵਾਰ ਡੀਏ ਵਿੱਚ ਵਾਧਾ ਦਿੰਦੀ ਹੈ। ਸਰਕਾਰੀ ਕਰਮਚਾਰੀਆਂ ਦੇ ਟਿਕਾਣਿਆਂ ਦੇ ਆਧਾਰ 'ਤੇ ਡੀਏ ਵੀ ਬਦਲਦਾ ਹੈ।


48 ਲੱਖ ਕਰਮਚਾਰੀਆਂ ਨੂੰ ਫਾਇਦਾ
ਰਿਪੋਰਟ ਮੁਤਾਬਕ ਜੇਕਰ ਸਰਕਾਰ ਤਨਖ਼ਾਹ ਵਧਾਉਣ ਦਾ ਐਲਾਨ ਕਰਦੀ ਹੈ ਤਾਂ ਇਸ ਨਾਲ ਭਾਰਤ ਭਰ ਦੇ ਕਰੀਬ 48 ਲੱਖ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਪਿਛਲੇ ਸਾਲ ਸਰਕਾਰ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 28 ਫੀਸਦੀ ਤੋਂ ਵਧਾ ਕੇ 31 ਫੀਸਦੀ ਕਰ ਦਿੱਤਾ ਸੀ। ਕੋਵਿਡ-19 ਮਹਾਂਮਾਰੀ ਦੇ ਬਾਵਜੂਦ, ਇਨ੍ਹਾਂ ਕਰਮਚਾਰੀਆਂ ਨੂੰ ਡੀਏ ਵਾਧਾ ਦਿੱਤਾ ਗਿਆ ਸੀ। ਹਾਲਾਂਕਿ ਇਸ ਸਬੰਧ 'ਚ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ