ਪੜਚੋਲ ਕਰੋ

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ: ਫਿਟਮੈਂਟ ਫੈਕਟਰ ਵਧਣ ਨਾਲ 26,000 ਹੋ ਜਾਵੇਗੀ ਬੇਸਿਕ ਸੈਲਰੀ, ਇੰਨੀ ਵਧੇਗੀ ਤਨਖਾਹ

ਸਰਕਾਰ ਫਿਟਮੈਂਟ ਫੈਕਟਰ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕਰ ਰਹੀ ਹੈ ਤੇ ਛੇਤੀ ਹੀ ਇਸ ਦੀ ਮਨਜ਼ੂਰੀ ਦੇ ਸਕਦੀ ਹੈ। ਫਿਟਮੈਂਟ ਫੈਕਟਰ 'ਚ ਵਾਧੇ ਤੋਂ ਬਾਅਦ ਮੁਲਾਜ਼ਮਾਂ ਦੀ ਘੱਟੋ-ਘੱਟ ਬੇਸਿਕ ਤਨਖਾਹ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਹੋ ਜਾਵੇਗੀ।

7th Pay Commission latest update: ਕੇਂਦਰ ਸਰਕਾਰ ਦੇ ਮੁਲਾਜ਼ਮ ਲੰਬੇ ਸਮੇਂ ਤੋਂ ਫਿਟਮੈਂਟ ਫੈਕਟਰ ਨੂੰ ਵਧਾਉਣ ਲਈ ਮੋਦੀ ਸਰਕਾਰ 'ਤੇ ਦਬਾਅ ਬਣਾ ਰਹੇ ਹਨ। ਉਨ੍ਹਾਂ ਨੂੰ ਜਲਦੀ ਹੀ ਇਸ ਨਾਲ ਜੁੜੀ ਕੋਈ ਚੰਗੀ ਖਬਰ ਸੁਣਨ ਨੂੰ ਮਿਲ ਸਕਦੀ ਹੈ। ਸਰਕਾਰ ਫਿਟਮੈਂਟ ਫੈਕਟਰ ਨੂੰ ਵਧਾਉਣ ਲਈ ਵਿਚਾਰ-ਵਟਾਂਦਰਾ ਕਰ ਰਹੀ ਹੈ ਤੇ ਛੇਤੀ ਹੀ ਇਸ ਦੀ ਮਨਜ਼ੂਰੀ ਦੇ ਸਕਦੀ ਹੈ। ਫਿਟਮੈਂਟ ਫੈਕਟਰ 'ਚ ਵਾਧੇ ਤੋਂ ਬਾਅਦ ਮੁਲਾਜ਼ਮਾਂ ਦੀ ਘੱਟੋ-ਘੱਟ ਬੇਸਿਕ ਤਨਖਾਹ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਹੋ ਜਾਵੇਗੀ। 26,000 ਦੀ ਬੇਸਿਕ ਪੇਅ ਦੇ ਆਧਾਰ 'ਤੇ ਹੀ ਸਾਰੇ ਭੱਤੇ ਮਿਲਣਗੇ। ਸਰਕਾਰੀ ਮੁਲਾਜ਼ਮ ਫਿਟਮੈਂਟ ਫੈਕਟਰ ਨੂੰ 2.57 ਗੁਣਾ ਤੋਂ ਵਧਾ ਕੇ 3.68 ਗੁਣਾ ਕਰਨ ਦੀ ਮੰਗ ਕਰ ਰਹੇ ਹਨ।

ਫਿਟਮੈਂਟ ਫੈਕਟਰ ਵਧਣ ਨਾਲ ਇੰਨੀ ਵੱਧ ਜਾਵੇਗੀ ਤਨਖਾਹ

ਜੇਕਰ ਸਰਕਾਰ ਕੇਂਦਰੀ ਮੁਲਾਜ਼ਮਾਂ ਦੇ ਫਿਟਮੈਂਟ ਫੈਕਟਰ 'ਚ ਵਾਧੇ ਦਾ ਐਲਾਨ ਕਰਦੀ ਹੈ ਤਾਂ ਉਨ੍ਹਾਂ ਦੀ ਤਨਖਾਹ 'ਚ ਵਾਧਾ ਹੋਵੇਗਾ। ਮੌਜੂਦਾ ਸਮੇਂ 'ਚ ਮੁਲਾਜ਼ਮਾਂ ਨੂੰ ਫਿਟਮੈਂਟ ਫੈਕਟਰ ਤਹਿਤ 2.57 ਫ਼ੀਸਦੀ ਦੇ ਹਿਸਾਬ ਨਾਲ ਤਨਖਾਹ ਮਿਲ ਰਹੀ ਹੈ, ਜਿਸ ਨੂੰ ਵਧਾ ਕੇ 3.68 ਫ਼ੀਸਦੀ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖਾਹ 'ਚ 8,000 ਰੁਪਏ ਦਾ ਵਾਧਾ ਹੋ ਜਾਵੇਗਾ। ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਬੇਸਿਕ ਤਨਖਾਹ 18,000 ਰੁਪਏ ਤੋਂ ਵੱਧ ਕੇ 26,000 ਰੁਪਏ ਹੋ ਜਾਵੇਗੀ।

ਵੱਧ ਜਾਵੇਗੀ ਹੱਥ ਆਉਣ ਵਾਲੀ ਤਨਖਾਹ

ਜੇਕਰ ਫਿਟਮੈਂਟ ਫੈਕਟਰ ਨੂੰ ਵਧਾ ਕੇ 3.68 ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਦੀ ਮੂਲ ਤਨਖਾਹ 26,000 ਰੁਪਏ ਹੋ ਜਾਵੇਗੀ। ਇਸ ਸਮੇਂ ਜੇਕਰ ਤੁਹਾਡੀ ਘੱਟੋ-ਘੱਟ ਤਨਖਾਹ 18,000 ਰੁਪਏ ਹੈ ਤਾਂ ਭੱਤਿਆਂ ਨੂੰ ਛੱਡ ਕੇ ਤੁਹਾਨੂੰ 2.57 ਫਿਟਮੈਂਟ ਫੈਕਟਰ ਅਨੁਸਾਰ 46,260 ਰੁਪਏ (18,000X2.57 = 46,260) ਮਿਲਣਗੇ। ਹੁਣ ਜੇਕਰ ਫਿਟਮੈਂਟ ਫੈਕਟਰ 3.68 ਹੈ ਤਾਂ ਤੁਹਾਡੀ ਤਨਖਾਹ 95,680 ਰੁਪਏ (26000X3.68 = 95,680) ਹੋਵੇਗੀ।

ਪਹਿਲਾਂ ਇੰਨੀ ਸੀ ਬੇਸਿਕ ਸੈਲਰੀ

ਕੇਂਦਰੀ ਮੰਤਰੀ ਮੰਡਲ ਨੇ ਜੂਨ 2017 'ਚ 34 ਸੋਧਾਂ ਦੇ ਨਾਲ 7ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨਗੀ ਦਿੱਤੀ ਸੀ। ਐਂਟਰੀ ਲੈਵਲ ਬੇਸਿਕ ਪੇਅ ਨੂੰ 7000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 18,000 ਰੁਪਏ ਕਰ ਦਿੱਤਾ ਗਿਆ ਹੈ, ਜਦਕਿ ਸਭ ਤੋਂ ਉੱਚ ਪੱਧਰ ਮਤਲਬ ਸੈਕਟਰੀ ਦੀ ਤਨਖਾਹ 90,000 ਰੁਪਏ ਤੋਂ ਵਧਾ ਕੇ 2.50 ਲੱਖ ਰੁਪਏ ਕਰ ਦਿੱਤੀ ਗਈ ਹੈ। ਕਲਾਸ-1 ਅਫ਼ਸਰਾਂ ਲਈ ਸ਼ੁਰੂਆਤੀ ਤਨਖਾਹ 56,100 ਰੁਪਏ ਸੀ।

ਇਹ ਵੀ ਪੜ੍ਹੋ: Punjab News: ਪੰਜਾਬ 'ਚ 1500 ਕਰੋੜ ਦੀ ਬਿਜਲੀ ਚੋਰੀ, ਪਾਵਰਕੌਮ ਚੁੱਕਣ ਜਾ ਰਿਹਾ ਸਖਤ ਕਦਮ

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget