8th Pay Commission : ਕੇਂਦਰ ਸਰਕਾਰ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ 8ਵੇਂ ਤਨਖਾਹ ਕਮਿਸ਼ਨ (8th Pay Commission) ਦੀਆਂ ਸਿਫਾਰਸ਼ਾਂ ਦੀ ਉਡੀਕ ਕਰ ਰਹੇ ਹਨ। ਹਰ ਕਿਸੇ ਦੀ ਨਜ਼ਰ ਇਸ ਗੱਲ 'ਤੇ ਹੈ ਕਿ ਉਨ੍ਹਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਕਿੰਨਾ ਵਾਧਾ ਹੋਵੇਗਾ, ਫਿਟਮੈਂਟ ਫੈਕਟਰ (Fitment Factor) ਕਿੰਨਾ ਤੈਅ ਕੀਤਾ ਜਾਵੇਗਾ ਅਤੇ ਨਵੀਂ ਤਨਖਾਹ ਕਦੋਂ ਤੋਂ ਲਾਗੂ ਹੋਵੇਗੀ।

Continues below advertisement

ਇਸੇ ਦੌਰਾਨ 8ਵੇਂ ਤਨਖਾਹ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ 'ਤੇ 5 ਨਵੇਂ ਅਪਡੇਟ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚ ਵੱਖ-ਵੱਖ ਸ਼ਹਿਰਾਂ ਵਿੱਚ ਮੁਲਾਜ਼ਮ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਅਤੇ ਸਲਾਹਕਾਰਾਂ ਦੀ ਨਿਯੁਕਤੀ ਨਾਲ ਜੁੜੇ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਹੈ। ਆਓ ਜਾਣਦੇ ਹਾਂ ਇਹ 5 ਅਹਿਮ ਅਪਡੇਟ ਕੀ ਹਨ।

1. ਮੁੰਬਈ ਵਿੱਚ ਹੋਈਆਂ ਮੀਟਿੰਗਾਂ

Continues below advertisement

ਕਮਿਸ਼ਨ ਦੀ ਵੈੱਬਸਾਈਟ ਮੁਤਾਬਕ 22 ਅਤੇ 23 ਅਕਤੂਬਰ 2026 ਨੂੰ ਮੁੰਬਈ ਵਿੱਚ ਮੀਟਿੰਗਾਂ ਕੀਤੀਆਂ ਗਈਆਂ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੀ ਗਈ। ਇਨ੍ਹਾਂ ਮੀਟਿੰਗਾਂ ਦਾ ਮਕਸਦ ਮੁਲਾਜ਼ਮਾਂ ਦੀਆਂ ਸਮੱਸਿਆਵਾਂ, ਤਨਖਾਹ ਵਿੱਚ ਵਾਧੇ ਦੀਆਂ ਮੰਗਾਂ ਅਤੇ ਪੈਨਸ਼ਨ ਸਬੰਧੀ ਸੁਝਾਅ ਜਾਣਨਾ ਸੀ।

2. ਬੈਂਗਲੁਰੂ ਵਿੱਚ ਹੋਈ ਮੀਟਿੰਗ

ਕਮਿਸ਼ਨ ਨੇ 7 ਅਤੇ 8 ਅਕਤੂਬਰ 2026 ਨੂੰ ਬੈਂਗਲੁਰੂ ਦਾ ਦੌਰਾ ਕੀਤਾ ਸੀ। ਇੱਥੇ ਵੀ ਮੁਲਾਜ਼ਮ ਜਥੇਬੰਦੀਆਂ ਅਤੇ ਹੋਰ ਸਬੰਧਤ ਧਿਰਾਂ ਨੂੰ ਆਪਣੀਆਂ ਮੰਗਾਂ ਅਤੇ ਸੁਝਾਅ ਰੱਖਣ ਦਾ ਮੌਕਾ ਦਿੱਤਾ ਗਿਆ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 18 ਸਤੰਬਰ ਸੀ।

3. ਸਲਾਹਕਾਰਾਂ ਦੀ ਨਿਯੁਕਤੀ ਦੇ ਨਿਯਮਾਂ ਵਿੱਚ ਬਦਲਾਅ

11 ਅਗਸਤ 2026 ਨੂੰ ਕਮਿਸ਼ਨ ਵੱਲੋਂ ਸਲਾਹਕਾਰਾਂ ਦੀ ਨਿਯੁਕਤੀ ਨਾਲ ਜੁੜੇ ਦਿਸ਼ਾ-ਨਿਰਦੇਸ਼ਾਂ ਵਿੱਚ ਕੁਝ ਬਦਲਾਅ ਕੀਤੇ ਗਏ ਸਨ। ਇਸ ਦਾ ਮਕਸਦ ਕਮਿਸ਼ਨ ਦੇ ਕੰਮਕਾਜ ਨੂੰ ਬਿਹਤਰ ਬਣਾਉਣਾ ਅਤੇ ਰਿਪੋਰਟ ਤਿਆਰ ਕਰਨ ਲਈ ਮਾਹਿਰਾਂ ਦੀ ਮਦਦ ਲੈਣਾ ਹੈ।

4. ਜੈਪੁਰ ਵਿੱਚ ਹੋਈ ਮੀਟਿੰਗ

ਇਸ ਤੋਂ ਪਹਿਲਾਂ ਕਮਿਸ਼ਨ ਨੇ 31 ਅਗਸਤ ਅਤੇ 1 ਸਤੰਬਰ 2026 ਨੂੰ ਜੈਪੁਰ ਦਾ ਦੌਰਾ ਕੀਤਾ ਸੀ। ਇਸ ਦੌਰਾਨ ਰਾਜਸਥਾਨ ਦੀਆਂ ਮੁਲਾਜ਼ਮ ਜਥੇਬੰਦੀਆਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕੀਤੀ ਗਈ। ਇਸ ਵਿੱਚ ਸ਼ਾਮਲ ਹੋਣ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 18 ਅਗਸਤ ਸੀ।

5. ਚੰਡੀਗੜ੍ਹ ਵਿੱਚ ਵੀ ਹੋਈ ਸੀ ਮੀਟਿੰਗ

8ਵੇਂ ਤਨਖਾਹ ਕਮਿਸ਼ਨ ਨੇ 16 ਅਤੇ 17 ਸਤੰਬਰ ਨੂੰ ਚੰਡੀਗੜ੍ਹ ਦਾ ਦੌਰਾ ਵੀ ਕੀਤਾ ਸੀ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਅਤੇ ਨੁਮਾਇੰਦਿਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਤਨਖਾਹ-ਪੈਨਸ਼ਨ ਨਾਲ ਜੁੜੀਆਂ ਮੰਗਾਂ ਕਮਿਸ਼ਨ ਸਾਹਮਣੇ ਰੱਖਣ ਦਾ ਮੌਕਾ ਮਿਲਿਆ। ਇਸ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 25 ਅਗਸਤ ਸੀ।

ਮੁਲਾਜ਼ਮਾਂ ਦੀ ਤਨਖਾਹ ਕਦੋਂ ਵਧੇਗੀ?

ਦੱਸ ਦੇਈਏ ਕਿ 8ਵੇਂ ਤਨਖਾਹ ਕਮਿਸ਼ਨ ਦਾ ਗਠਨ ਨਵੰਬਰ 2025 ਵਿੱਚ ਕੀਤਾ ਗਿਆ ਸੀ। ਕਮਿਸ਼ਨ ਨੂੰ ਆਪਣੀਆਂ ਸਿਫਾਰਸ਼ਾਂ ਤਿਆਰ ਕਰਨ ਲਈ 18 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕਮਿਸ਼ਨ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਅਤੇ ਸਬੰਧਤ ਧਿਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਲੈ ਰਿਹਾ ਹੈ।

ਇਸ ਤੋਂ ਬਾਅਦ ਕਮਿਸ਼ਨ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗਾ। ਹਾਲਾਂਕਿ, ਮੁਲਾਜ਼ਮਾਂ ਦੀ ਤਨਖਾਹ ਵਿੱਚ ਅਸਲ ਵਾਧਾ ਕਿੰਨਾ ਹੋਵੇਗਾ, ਫਿਟਮੈਂਟ ਫੈਕਟਰ ਕੀ ਰਹੇਗਾ ਅਤੇ ਨਵੀਂ ਤਨਖਾਹ ਕਦੋਂ ਤੋਂ ਲਾਗੂ ਹੋਵੇਗੀ, ਇਸ ਬਾਰੇ ਅਜੇ ਅੰਤਿਮ ਫੈਸਲੇ ਦੀ ਉਡੀਕ ਹੈ।