ਪੜਚੋਲ ਕਰੋ

8th Pay Commission: ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹ ਵਧਣ ਦੀ ਮਿਲੇਗੀ ਖੁਸ਼ਖਬਰੀ? 8ਵੇਂ ਪੇਅ ਕਮਿਸ਼ਨ ਬਾਰੇ ਤਾਜ਼ਾ ਅਪਡੇਟ

Central Government 8th Pay Commission: ਸਰਕਾਰੀ ਮੁਲਾਜ਼ਮਾਂ ਲਈ 8ਵਾਂ ਤਨਖਾਹ ਕਮਿਸ਼ਨ ਜਲਦੀ ਹੀ ਲਾਗੂ ਕੀਤਾ ਜਾਣਾ ਹੈ। ਇਸ ਸਬੰਧੀ ਚਰਚਾਵਾਂ ਜ਼ੋਰਾਂ 'ਤੇ ਹਨ। ਹਰ ਕੋਈ ਵਿਅਕਤੀ ਇਸ ਦੀ ਉਡੀਕ ਕਰ ਰਿਹਾ ਹੈ

Central Government 8th Pay Commission: ਸਰਕਾਰੀ ਮੁਲਾਜ਼ਮਾਂ ਲਈ 8ਵਾਂ ਤਨਖਾਹ ਕਮਿਸ਼ਨ ਜਲਦੀ ਹੀ ਲਾਗੂ ਕੀਤਾ ਜਾਣਾ ਹੈ। ਇਸ ਸਬੰਧੀ ਚਰਚਾਵਾਂ ਜ਼ੋਰਾਂ 'ਤੇ ਹਨ। ਹਰ ਕੋਈ ਵਿਅਕਤੀ ਇਸ ਬਾਰੇ ਗੱਲ ਕਰ ਰਿਹਾ ਹੈ ਪਰ ਅਹਿਮ ਗੱਲ ਇਹ ਹੈ ਕਿ ਮੌਜੂਦਾ ਸਮੇਂ ਵਿੱਚ 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਕੋਈ ਠੋਸ ਸਮਾਂ ਸੀਮਾ ਤੈਅ ਨਹੀਂ ਹੋਈ।

ਆਮ ਤੌਰ 'ਤੇ ਪਿਛਲੇ ਪੇਅ ਕਮਿਸ਼ਨ ਦੇ ਲਾਗੂ ਹੋਣ ਤੋਂ ਲਗਪਗ 10 ਸਾਲ ਬਾਅਦ ਅਗਲੇ ਤਨਖਾਹ ਕਮਿਸ਼ਨ ਦੇ ਗਠਨ ਦੀ ਉਮੀਦ ਕੀਤੀ ਜਾਂਦੀ ਹੈ। ਦੱਸ ਦੇਈਏ ਕਿ 7ਵਾਂ ਤਨਖਾਹ ਕਮਿਸ਼ਨ 2016 ਵਿੱਚ ਲਾਗੂ ਕੀਤਾ ਗਿਆ ਸੀ। ਇਸ ਲਈ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਗਠਨ ਨੂੰ ਲੈ ਕੇ ਚਰਚਾ ਜ਼ੋਰ ਫੜਦੀ ਜਾ ਰਹੀ ਹੈ।

ਇਕਨਾਮਿਕ ਟਾਈਮਜ਼ ਦੀ ਇੱਕ ਰਿਪੋਰਟ ਅਨੁਸਾਰ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ 8ਵੇਂ ਪੇਅ ਕਮਿਸ਼ਨ ਦੇ ਗਠਨ ਲਈ ਦੋ ਪ੍ਰਤੀਨਿਧਤਾਵਾਂ ਪ੍ਰਾਪਤ ਹੋਈਆਂ ਹਨ ਪਰ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਅਜਿਹਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ। ਇਸ ਬਾਰੇ ਪਿਛਲੇ ਮਹੀਨੇ ਸੰਸਦ ਨੂੰ ਵੀ ਸੂਚਿਤ ਕੀਤਾ ਗਿਆ ਸੀ। 

ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਦਿੰਦਿਆਂ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੇ ਕਿਹਾ ਸੀ ਕਿ 'ਜੂਨ 2024 ਵਿੱਚ 8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੇ ਗਠਨ ਲਈ ਦੋ ਪ੍ਰਤੀਨਿਧਤਾਵਾਂ ਪ੍ਰਾਪਤ ਹੋਈਆਂ ਹਨ। ਫਿਲਹਾਲ ਅਜਿਹਾ ਕੋਈ ਪ੍ਰਸਤਾਵ ਸਰਕਾਰ ਕੋਲ ਵਿਚਾਰ ਅਧੀਨ ਨਹੀਂ। ਉਂਝ 8ਵਾਂ ਤਨਖਾਹ ਕਮਿਸ਼ਨ 1 ਜਨਵਰੀ 2026 ਨੂੰ ਲਾਗੂ ਹੋਣਾ ਹੈ।

ਨਿਯਮਾਂ ਮੁਤਾਬਕ ਕੇਂਦਰ ਸਰਕਾਰ ਹਰ 10 ਸਾਲ ਬਾਅਦ ਸਰਕਾਰੀ ਮੁਲਾਜ਼ਮਾਂ ਦੇ ਮਿਹਨਤਾਨੇ ਨੂੰ ਸੋਧਣ ਲਈ ਤਨਖਾਹ ਕਮਿਸ਼ਨ ਦਾ ਗਠਨ ਕਰਦੀ ਹੈ। ਉਂਝ ਭਾਰਤ ਵਿੱਚ ਕੇਂਦਰ ਸਰਕਾਰ ਕਰਮਚਾਰੀਆਂ ਨੂੰ ਮਹਿੰਗਾਈ ਕਾਰਨ ਉਨ੍ਹਾਂ ਦੀਆਂ ਤਨਖਾਹਾਂ ਦੇ ਅਸਲ ਮੁੱਲ ਵਿੱਚ ਆਈ ਗਿਰਾਵਟ ਦੀ ਭਰਪਾਈ ਲਈ ਮਹਿੰਗਾਈ ਭੱਤਾ (DA) ਅਦਾ ਕਰਦੀ ਹੈ। ਮਹਿੰਗਾਈ ਦਰ ਦੇ ਆਧਾਰ 'ਤੇ ਹਰ ਛੇ ਮਹੀਨਿਆਂ ਬਾਅਦ ਡੀਏ ਦੀ ਦਰ ਨੂੰ ਵੀ ਸਮੇਂ-ਸਮੇਂ 'ਤੇ ਸੋਧਿਆ ਜਾਂਦਾ ਹੈ।

ਈਟੀ ਦੀ ਰਿਪੋਰਟ ਮੁਤਾਬਕ 7ਵੇਂ ਤਨਖਾਹ ਕਮਿਸ਼ਨ ਦਾ ਗਠਨ 1 ਜਨਵਰੀ 2016 ਨੂੰ ਕੀਤਾ ਗਿਆ ਸੀ ਪਰ ਇਸ ਦੀਆਂ ਸਿਫ਼ਾਰਸ਼ਾਂ ਫਰਵਰੀ 2014 ਤੋਂ ਹੀ ਆਉਣੀਆਂ ਸ਼ੁਰੂ ਹੋ ਗਈਆਂ ਸਨ। ਕੇਂਦਰ ਸਰਕਾਰ ਨੇ ਕੋਵਿਡ ਮਹਾਮਾਰੀ ਦੌਰਾਨ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ (DA) ਤੇ ਕੇਂਦਰੀ ਪੈਨਸ਼ਨਰਾਂ ਦਾ ਮਹਿੰਗਾਈ ਰਾਹਤ (DR) 18 ਮਹੀਨਿਆਂ ਲਈ ਫ੍ਰੀਜ਼ ਕਰ ਦਿੱਤਾ ਸੀ। ਇਸ ਸਾਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ 18 ਮਹੀਨਿਆਂ ਦੇ ਡੀਏ ਤੇ ਡੀਆਰ ਦੇ ਬਕਾਏ ਨਾ ਮਿਲਣ ਦਾ ਮੁੱਦਾ ਫਿਰ ਉਠਿਆ ਸੀ।

ਟਾਪ ਹੈਡਲਾਈਨ

Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget