ਪੜਚੋਲ ਕਰੋ

8th Pay Commission : 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡੀ ਅਪਡੇਟ, 66% ਕੰਮ ਪੂਰਾ!  ਜਾਣੋ ਕਿੰਨੀ ਵਧੇਗੀ ਤਨਖਾਹ?

8th Pay Commission :  ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ 8ਵੇਂ ਤਨਖਾਹ ਕਮਿਸ਼ਨ (8th Pay Commission) 'ਤੇ ਟਿਕੀਆਂ ਹੋਈਆਂ ਹਨ। ਕਮਿਸ਼ਨ ਦੇ ਗਠਨ ਨੂੰ ਇੱਕ ਸਾਲ ਹੋ ਚੁੱਕਾ ਹੈ ਅਤੇ ਇਸ ਨੂੰ ਆਪਣੀਆਂ

8th Pay Commission :  ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ 8ਵੇਂ ਤਨਖਾਹ ਕਮਿਸ਼ਨ (8th Pay Commission) 'ਤੇ ਟਿਕੀਆਂ ਹੋਈਆਂ ਹਨ। ਕਮਿਸ਼ਨ ਦੇ ਗਠਨ ਨੂੰ ਇੱਕ ਸਾਲ ਹੋ ਚੁੱਕਾ ਹੈ ਅਤੇ ਇਸ ਨੂੰ ਆਪਣੀਆਂ ਸਿਫ਼ਾਰਸ਼ਾਂ ਤਿਆਰ ਕਰਨ ਲਈ ਮਿਲੇ 18 ਮਹੀਨਿਆਂ ਦੇ ਸਮੇਂ ਦਾ ਲਗਭਗ 66 ਫੀਸਦੀ ਹਿੱਸਾ ਪੂਰਾ ਹੋ ਗਿਆ ਹੈ। ਅਜਿਹੇ ਵਿੱਚ ਮੁਲਾਜ਼ਮਾਂ ਨੂੰ ਉਮੀਦ ਹੈ ਕਿ ਜਲਦ ਹੀ ਨਵੇਂ ਤਨਖਾਹ ਢਾਂਚੇ ਅਤੇ ਫਿਟਮੈਂਟ ਫੈਕਟਰ (Fitment Factor) ਬਾਰੇ ਤਸਵੀਰ ਸਾਫ਼ ਹੋ ਸਕਦੀ ਹੈ।

ਇਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਅਸਰ ਦੇਸ਼ ਦੇ 1 ਕਰੋੜ ਤੋਂ ਵੱਧ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਪੈਣ ਦੀ ਉਮੀਦ ਹੈ। ਇਸ ਵਿੱਚ ਲਗਭਗ 50 ਲੱਖ ਮੌਜੂਦਾ ਕੇਂਦਰੀ ਮੁਲਾਜ਼ਮ ਅਤੇ ਕਰੀਬ 65 ਲੱਖ ਪੈਨਸ਼ਨਰ ਸ਼ਾਮਲ ਹਨ। ਰੇਲਵੇ ਅਤੇ ਰੱਖਿਆ ਵਿਭਾਗ ਦੇ ਮੁਲਾਜ਼ਮਾਂ ਦੇ ਨਾਲ ਸੇਵਾਮੁਕਤ ਹੋ ਚੁੱਕੇ ਲੋਕਾਂ ਨੂੰ ਵੀ ਇਸ ਦਾ ਲਾਭ ਮਿਲ ਸਕਦਾ ਹੈ।

ਕੌਣ ਕਰ ਰਿਹਾ ਹੈ 8ਵੇਂ ਤਨਖਾਹ ਕਮਿਸ਼ਨ ਦੀ ਅਗਵਾਈ?

8ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀ ਅਗਵਾਈ ਸੁਪਰੀਮ ਕੋਰਟ ਦੀ ਸਾਬਕਾ ਜੱਜ ਰੰਜਨਾ ਪ੍ਰਕਾਸ਼ ਦੇਸਾਈ ਕਰ ਰਹੇ ਹਨ। ਪੰਕਜ ਜੈਨ ਕਮਿਸ਼ਨ ਦੇ ਮੈਂਬਰ-ਸਕੱਤਰ ਹਨ, ਜਦਕਿ ਪ੍ਰੋਫੈਸਰ ਪੁਲਕ ਘੋਸ਼ ਇਸ ਦੇ ਮੈਂਬਰ ਹਨ। ਕਮਿਸ਼ਨ ਨੂੰ ਗਠਨ ਤੋਂ 18 ਮਹੀਨਿਆਂ ਦੇ ਅੰਦਰ ਆਪਣੀਆਂ ਸਿਫ਼ਾਰਸ਼ਾਂ ਸਰਕਾਰ ਨੂੰ ਸੌਂਪਣੀਆਂ ਹਨ।

ਮੁਲਾਜ਼ਮਾਂ ਦੀ ਤਨਖਾਹ ਵਿੱਚ ਕੀ ਹੋ ਸਕਦਾ ਹੈ ਬਦਲਾਅ?

ਕਮਿਸ਼ਨ ਵੱਲੋਂ ਮੁਲਾਜ਼ਮਾਂ ਦੀ ਤਨਖਾਹ, ਭੱਤਿਆਂ ਅਤੇ ਹੋਰ ਸਹੂਲਤਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਵਿੱਚ ਫਿਟਮੈਂਟ ਫੈਕਟਰ ਅਤੇ ਨਵੇਂ ਪੇਅ ਮੈਟ੍ਰਿਕਸ (Pay Matrix) ਵਰਗੇ ਅਹਿਮ ਮੁੱਦੇ ਸ਼ਾਮਲ ਹਨ। ਇਸ ਤੋਂ ਇਲਾਵਾ ਮਹਿੰਗਾਈ ਭੱਤੇ (DA), ਪੈਨਸ਼ਨਰਾਂ ਦੀ ਮਹਿੰਗਾਈ ਰਾਹਤ (DR), ਮਕਾਨ ਕਿਰਾਇਆ ਭੱਤੇ (HRA), ਤਰੱਕੀ ਅਤੇ ਸਾਲਾਨਾ ਇੰਕਰੀਮੈਂਟ ਨਾਲ ਜੁੜੇ ਮਾਮਲਿਆਂ 'ਤੇ ਵੀ ਸੁਝਾਅ ਦਿੱਤੇ ਜਾ ਸਕਦੇ ਹਨ। ਹਾਲਾਂਕਿ, ਫਿਟਮੈਂਟ ਫੈਕਟਰ ਕਿੰਨਾ ਹੋਵੇਗਾ ਅਤੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਕਿੰਨਾ ਵਾਧਾ ਹੋਵੇਗਾ, ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਹੋਇਆ ਹੈ।

ਹੁਣ ਤੱਕ ਕਿੰਨਾ ਕੰਮ ਹੋਇਆ ਪੂਰਾ?

ਕਮਿਸ਼ਨ ਦੀਆਂ ਅਧਿਕਾਰਤ ਮੀਟਿੰਗਾਂ ਮਾਰਚ 2026 ਵਿੱਚ ਸ਼ੁਰੂ ਹੋਈਆਂ ਸਨ। ਇਸ ਤੋਂ ਬਾਅਦ ਮੁਲਾਜ਼ਮਾਂ, ਯੂਨੀਅਨਾਂ, ਵੱਖ-ਵੱਖ ਮੰਤਰਾਲਿਆਂ ਅਤੇ ਪੈਨਸ਼ਨਰਾਂ ਤੋਂ ਸੁਝਾਅ ਤੇ ਜ਼ਰੂਰੀ ਜਾਣਕਾਰੀ ਲੈਣ ਦੀ ਪ੍ਰਕਿਰਿਆ ਜੁਲਾਈ ਵਿੱਚ ਪੂਰੀ ਹੋਈ। ਹੁਣ ਇਨ੍ਹਾਂ ਸੁਝਾਵਾਂ ਅਤੇ ਅੰਕੜਿਆਂ ਦਾ ਅਧਿਐਨ ਕਰਕੇ ਤਨਖਾਹ, ਭੱਤਿਆਂ ਅਤੇ ਪੈਨਸ਼ਨ ਸਬੰਧੀ ਸਿਫ਼ਾਰਸ਼ਾਂ ਤਿਆਰ ਕੀਤੀਆਂ ਜਾਣਗੀਆਂ।

ਕਦੋਂ ਆ ਸਕਦੀ ਹੈ 8ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ?

ਕਮਿਸ਼ਨ ਨੂੰ ਆਪਣੀ ਰਿਪੋਰਟ ਤਿਆਰ ਕਰਨ ਲਈ ਗਠਨ ਦੀ ਤਾਰੀਖ ਤੋਂ 18 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਇਸ ਹਿਸਾਬ ਨਾਲ ਮਈ 2027 ਤੱਕ ਸਿਫ਼ਾਰਸ਼ਾਂ ਸਰਕਾਰ ਨੂੰ ਸੌਂਪੀਆਂ ਜਾ ਸਕਦੀਆਂ ਹਨ। ਹਾਲਾਂਕਿ, ਰਿਪੋਰਟ ਪੇਸ਼ ਹੋਣ ਤੋਂ ਤੁਰੰਤ ਬਾਅਦ ਵਧੀ ਹੋਈ ਤਨਖਾਹ ਮਿਲਣੀ ਜ਼ਰੂਰੀ ਨਹੀਂ ਹੈ। ਪਹਿਲਾਂ ਕੇਂਦਰ ਸਰਕਾਰ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੀ ਸਮੀਖਿਆ ਕਰੇਗੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਲਾਗੂ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਇਸ ਲਈ ਹੁਣ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਫਿਟਮੈਂਟ ਫੈਕਟਰ ਦੇ ਫੈਸਲੇ ਅਤੇ ਨਵੀਂ ਤਨਖਾਹ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ।

Advertisement

ਟਾਪ ਹੈਡਲਾਈਨ

Egg Price: ਆਂਡਿਆਂ ਦੇ ਡਿੱਗੇ ਰੇਟ, ਸਰਦੀਆਂ 'ਚ 20% ਘਟੀਆਂ ਕੀਮਤਾਂ, ਜਾਣੋ ਕਿੰਨੇ ਰੁਪਏ ਹੋਇਆ ਸਸਤਾ...
Egg Price: ਆਂਡਿਆਂ ਦੇ ਡਿੱਗੇ ਰੇਟ, ਸਰਦੀਆਂ 'ਚ 20% ਘਟੀਆਂ ਕੀਮਤਾਂ, ਜਾਣੋ ਕਿੰਨੇ ਰੁਪਏ ਹੋਇਆ ਸਸਤਾ...
 Indian Rupee Recovery : ਰੁਪਏ ਦੀ ਬਦਲੀ ਚਾਲ! ਭਾਰਤ ਦੇ ਖਜ਼ਾਨੇ ਲਈ ਆਈ ਵੱਡੀ ਖ਼ਬਰ!  
 Indian Rupee Recovery : ਰੁਪਏ ਦੀ ਬਦਲੀ ਚਾਲ! ਭਾਰਤ ਦੇ ਖਜ਼ਾਨੇ ਲਈ ਆਈ ਵੱਡੀ ਖ਼ਬਰ!  
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸਵੇਰੇ-ਸਵੇਰੇ ਕਿੰਨੇ ਦਾ ਮਿਲ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਰੇਟ
ਸਵੇਰੇ-ਸਵੇਰੇ ਕਿੰਨੇ ਦਾ ਮਿਲ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਰੇਟ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Embed widget