Aadhar-Ration Card Linking : ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਨਾਲ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ 30 ਸਤੰਬਰ 2023 ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਸਮਾਂ ਸੀਮਾ 30 ਜੂਨ 2023 ਤੱਕ ਸੀ। ਡਿਪਾਰਟਮੈਂਟ ਆਫ ਫੂਡ ਅਤੇ ਪਬਲਿਕ ਡਿਸਟ੍ਰੀਬਿਊਸ਼ਨ ਨੇ ਇਸ ਹੁਕਮ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਇੱਕ ਤੋਂ ਵੱਧ ਰਾਸ਼ਨ ਕਾਰਡ ਰੱਖਣ 'ਤੇ ਪਾਬੰਦੀ ਲਗਾਉਣ ਦੇ ਮਕਸਦ ਨਾਲ ਆਧਾਰ ਨੂੰ ਰਾਸ਼ਨ ਕਾਰਡ ਨਾਲ ਜੋੜਨ 'ਤੇ ਜ਼ੋਰ ਦੇ ਰਹੀ ਹੈ।
ਦਰਅਸਲ, ਸਰਕਾਰ ਸਾਰੇ ਬੀਪੀਐਲ ਪਰਿਵਾਰਾਂ ਨੂੰ ਰਾਸ਼ਨ ਕਾਰਡ ਦੇ ਜ਼ਰੀਏ ਸਸਤੇ 'ਚ ਜਨਤਕ ਵੰਡ ਪ੍ਰਣਾਲੀ ਅਧੀਨ ਚੱਲ ਰਹੀਆਂ ਰਾਸ਼ਨ ਦੁਕਾਨਾਂ ਤੋਂ ਅਨਾਜ ਅਤੇ ਮਿੱਟੀ ਦਾ ਤੇਲ ਦਿੰਦੀ ਹੈ। ਪਾਸਪੋਰਟ, ਆਧਾਰ ਅਤੇ ਵੋਟਰ ਆਈਡੀ ਕਾਰਡ ਦੇ ਸਮਾਨ ਰਾਸ਼ਨ ਕਾਰਡ ਲੋਕਾਂ ਨੂੰ ਪਛਾਣ ਪੱਤਰ ਅਤੇ ਪਤੇ ਦੇ ਸਬੂਤ ਵਜੋਂ ਕੰਮ ਕਰਦਾ ਹੈ। ਦੇਖਿਆ ਗਿਆ ਹੈ ਕਿ ਕਈ ਲੋਕਾਂ ਕੋਲ ਇੱਕ ਤੋਂ ਵੱਧ ਰਾਸ਼ਨ ਕਾਰਡ ਹਨ ,ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਵੱਧ ਰਾਸ਼ਨ ਮਿਲਦਾ ਹੈ। ਇਸ ਕਾਰਨ ਲੋੜਵੰਦਾਂ ਨੂੰ ਸਸਤਾ ਅਨਾਜ ਮਿਲਣ ਵਿੱਚ ਦਿੱਕਤ ਹੁੰਦੀ ਹੈ।
ਆਧਾਰ ਨੂੰ ਰਾਸ਼ਨ ਕਾਰਡ ਨਾਲ ਲਿੰਕ ਕਰਨ ਤੋਂ ਬਾਅਦ ਕੋਈ ਵਿਅਕਤੀ ਇੱਕ ਤੋਂ ਵੱਧ ਰਾਸ਼ਨ ਕਾਰਡ ਨਹੀਂ ਰੱਖ ਸਕੇਗਾ ਅਤੇ ਕੋਈ ਵੀ ਵਿਅਕਤੀ ਨਿਰਧਾਰਤ ਕੋਟੇ ਤੋਂ ਵੱਧ ਰਾਸ਼ਨ ਨਹੀਂ ਲੈ ਸਕੇਗਾ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਲੋੜਵੰਦਾਂ ਨੂੰ ਹੀ ਸਬਸਿਡੀ 'ਤੇ ਅਨਾਜ ਮਿਲੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ
ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ