ਰਿਹਾਇਸ਼ ਦਾ ਇੰਤਜ਼ਾਮ, ਮੁਫਤ ਕਾਰ ਸੇਵਾ! IGI ਏਅਰਪੋਰਟ 'ਤੇ ਪੰਜਾਬ ਸਰਕਾਰ ਦੇ ਸਪੈਸ਼ਲ ਹੈਲਪ ਡੈਸਕ 'ਚ ਕੀ ਹੈ ਖਾਸ?
ਪੰਜਾਬ ਤੋਂ ਵੱਡੀ ਗਿਣਤੀ ਵਿਚ ਲੋਕ ਕੈਨੇਡਾ, ਆਸਟ੍ਰੇਲੀਆ, ਅਮਰੀਕਾ ਜਾਂ ਹੋਰ ਯੂਰਪੀ ਦੇਸ਼ਾਂ ਵਿਚ ਜਾ ਕੇ ਵੱਸਦੇ ਹਨ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ IGI ਏਅਰਪੋਰਟ ‘ਤੇ ਪੰਜਾਬੀਆਂ ਲਈ ਇੱਕ ਸਪੈਸ਼ਲ ਕਾਊਂਟਰ ਖੋਲ੍ਹਣ ਜਾ ਰਹੀ ਹੈ।
ਜੇਕਰ ਤੁਸੀਂ ਪੰਜਾਬ ਦੇ ਵਸਨੀਕ ਹੋ ਅਤੇ ਅਕਸਰ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਦੇਸ਼-ਵਿਦੇਸ਼ ਦੀ ਯਾਤਰਾ ਕਰਦੇ ਹੋ, ਤਾਂ ਇਸ ਖਬਰ ਨੂੰ ਧਿਆਨ ਨਾਲ ਪੜ੍ਹ ਲਓ। ਪੰਜਾਬ ਦੇ ਲੋਕਾਂ ਵਿੱਚ ਵਿਦੇਸ਼ ਘੁੰਮਣ ਦਾ ਰਿਵਾਜ ਕਾਫੀ ਆਮ ਹੈ।
ਹਰ ਸਾਲ ਪੰਜਾਬ ਤੋਂ ਵੱਡੀ ਗਿਣਤੀ ਵਿਚ ਲੋਕ ਕੈਨੇਡਾ, ਆਸਟ੍ਰੇਲੀਆ, ਅਮਰੀਕਾ ਜਾਂ ਹੋਰ ਯੂਰਪੀ ਦੇਸ਼ਾਂ ਵਿਚ ਜਾ ਕੇ ਵੱਸਦੇ ਹਨ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ IGI ਏਅਰਪੋਰਟ ‘ਤੇ ਪੰਜਾਬੀਆਂ ਲਈ ਇੱਕ ਸਪੈਸ਼ਲ ਕਾਊਂਟਰ ਖੋਲ੍ਹਣ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਦੀ ਸਰਕਾਰ ਨੇ ਦਿੱਲੀ ਏਅਰਪੋਰਟ ਦਾ ਸੰਚਾਲਨ ਕਰਨ ਵਾਲੀ ਜੀਐਮਆਰ ਕੰਪਨੀ ਨਾਲ ਇੱਕ ਕਰਾਰ ਕੀਤਾ ਹੈ। ਦੱਸਿਆ ਗਿਆ ਕਿ ਪਿਛਲੇ ਮਹੀਨੇ 12 ਜੂਨ ਨੂੰ ਦੋ ਸਾਲਾਂ ਲਈ ਇੱਕ ਸਮਝੌਤਾ ‘ਤੇ ਕੰਪਨੀ ਅਤੇ ਪੰਜਾਬ ਸਰਕਾਰ ਵਿਚਾਲੇ ਸਾਈਨ ਕੀਤੇ ਗਏ। ਦਿੱਲੀ ਹਵਾਈ ਅੱਡੇ ‘ਤੇ ਇਹ ਸਪੈਸ਼ਲ ਕਾਊਂਟਰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਆਪਣੀਆਂ ਸੇਵਾਵਾਂ ਪ੍ਰਦਾਨ ਕਰੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼, NRI ਅਤੇ ਹੋਰ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ।
ਇਨੋਵਾ ਕਾਰ ਅਤੇ ਰਿਹਾਇਸ਼ ਦਾ ਵੀ ਪ੍ਰਬੰਧ…
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਕੇਂਦਰ ਕੋਲ 2 ਇਨੋਵਾ ਕਾਰਾਂ ਹੋਣਗੀਆਂ ਜੋ ਕਿ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ਤੱਕ ਮਦਦ ਕਰਨ ਲਈ ਉਪਲਬਧ ਰਹਿਣਗੀਆਂ। ਦੱਸਿਆ ਗਿਆ ਹੈ ਕਿ ਕੋਈ ਵੀ ਯਾਤਰੀ ਜਾਂ ਉਸਦਾ ਰਿਸ਼ਤੇਦਾਰ ਦੀ ਫਲਾਈਟ ਕਨੈਕਟਿੰਗ ਫਲਾਈਟਾਂ, ਟੈਕਸੀ ਸੇਵਾਵਾਂ, ਗੁੰਮ ਹੋਏ ਸਮਾਨ ਦੀਆਂ ਸਹੂਲਤਾਂ ਅਤੇ ਹਵਾਈ ਅੱਡੇ ‘ਤੇ ਹੋਰ ਲੋੜੀਂਦੀ ਸਹਾਇਤਾ ਲਈ ਮਦਦ ਲੈ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।